ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10+2 ਦਾ ਸ਼ਾਨਦਾਰ 100% ਫੀਸਦੀ ਨਤੀਜਾ
ਬੰਗਾ : 22 ਜੁਲਾਈ :-() ਸੀ.ਬੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੀ 10+2 ਕਲਾਸ (ਸ਼ੈਸ਼ਨ 2021-2022) ਦੇ ਆਰਟਸ, ਕਾਮਰਸ, ਨਾਨ ਮੈਡੀਕਲ ਅਤੇ ਮੈਡੀਕਲ ਗਰੁੱਪਾਂ ਦਾ ਨਤੀਜਾ 100% ਫੀਸਦੀ ਰਿਹਾ ਹੈ। ਕਲਾਸ ਦੇ ਸਾਰੇ 115 ਵਿਦਿਆਰਥੀ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਦਿੰਦੇ ਦੱਸਿਆ ਕਿ 10+2 ਮੈਡੀਕਲ ਗੁਰੱਪ ਵਿਚ ਹਰਮਨਦੀਪ ਕੌਰ ਪੁੱਤਰੀ ਪ੍ਰਦੀਪ ਸਿੰਘ ਪਿੰਡ ਜੱਸੋਮਾਜਰਾ ਨੇ 93.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਾਨੀਆ ਪੁੱਤਰੀ ਅਜੈ ਜ਼ੋਸ਼ੀ ਪਿੰਡ ਭਰੋਲੀ ਨੇ 90% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਕੀਤਾ। ਜਦ ਕਿ ਹਰਮਨ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਬੰਗਾ ਅਤੇ ਪ੍ਰਾਚੀ ਪੁੱਤਰੀ ਰਸ਼ਪਾਲ ਪਿੰਡ ਢਾਹਾਂ ਨੇ 86% ਅੰਕ ਪ੍ਰਾਪਤ ਕਰਕੇ ਦੋਨਾਂ ਵਿਦਿਆਰਥੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਨਾਨ-ਮੈਡੀਕਲ ਗੁਰੱਪ ਵਿਚ ਪ੍ਰਭਜੋਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਘੁੰਮਣ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਨਵਜੋਤ ਕੌਰ ਪੁੱਤਰੀ ਬਲਬੀਰ ਰਾਮ ਪਿੰਡ ਗੁਣਾਚੌਰ ਨੇ 87% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਜਸਲੀਨ ਕੌਰ ਪੁੱਤਰੀ ਨਛੱਤਰ ਸਿੰਘ ਪਿੰਡ ਲਿੱਦੜਾਂ ਕਲਾਂ ਨੇ 84.6% ਅੰਕ ਤੀਜਾ ਸਥਾਨ ਪ੍ਰਾਪਤ ਕੀਤਾ ਹੈ। 10+2 ਕਾਮਰਸ ਗਰੁੱਪ ਵਿਚ ਨਾਜ਼ਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਪਿੰਡ ਲਾਦੀਆਂ ਨੇ 94.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦੂਜਾ ਸਥਾਨ ਵੀਰਪਾਲ ਸਿੰਘ ਪੁੱਤਰ ਡਾ. ਸੁਖਵਿੰਦਰ ਸਿੰਘ ਪਿੰਡ ਡੀਂਗਰੀਆਂ ਨੇ 94.4% ਤੇ ਤੀਜਾ ਸਥਾਨ ਹਰਮੀਨ ਕੌਰ ਪੁੱਤਰੀ ਬੂਟਾ ਸਿੰਘ ਪਿੰਡ ਬਾਹੜ ਮਜਾਰਾ ਨੇ 93.2%ਅੰਕ ਪ੍ਰਾਪਤ ਕਰਕੇ ਕੀਤਾ। ਆਰਟਸ ਗੁਰੱਪ ਵਿਚ ਮਨਜੋਤ ਸਿੰਘ ਪੁੱਤਰ ਪ੍ਰਦੀਪ ਸਿੰਘ ਪਿੰਡ ਚਾਹੜਾ ਨੇ 91.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਪਰਮਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਪਿੰਡ ਝੰਡੇਰ ਖੁਰਦ ਨੇ 89% ਨੇ ਅੰਕ ਲੈ ਕੇ ਦੂਜਾ ਸਥਾਨ ਅਤੇ ਹਰਲੀਨ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਤਲਵੰਡੀ ਜੱਟਾਂ ਨੇ 77% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਕੀਤਾ।
ਇਸ ਮੌਕੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਬਰਾਂ ਵੱਲੋਂ 10+2 ਕਲਾਸ ਦੇ ਸਮੂਹ ਵਿਦਿਆਰਥੀਆਂ ਨੂੰ, ਕਲਾਸ ਇੰਚਾਰਜਾਂ, ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਸ਼ਾਨਦਾਰ ਨਤੀਜੇ ਦੀਆਂ ਵਧਾਈਆਂ ਦਿੱਤੀਆਂ । ਸਕੂਲ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ, ਸ੍ਰੀ ਰਮਨ ਕੁਮਾਰ, ਮੈਡਮ ਪਰਮਜੀਤ ਕੌਰ, ਮੈਡਮ ਅਮਰਜੀਤ ਕੌਰ, ਸ੍ਰੀ ਗਗਨ ਅਹੂਜਾ, ਮੈਡਮ ਜਸਪਿੰਦਰ ਕੌਰ, ਮੈਡਮ ਸ਼ਹਿਨਾਜ਼ ਬਾਨੋ, ਸ. ਗੰਗਾ ਸਿੰਘ, ਸ. ਅੰਮ੍ਰਿਤਪਾਲ ਸਿੰਘ ਅਤੇ ਹੋਰ ਅਧਿਆਪਕ ਅਤੇ ਸਕੂਲ ਸਟਾਫ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+2 ਜਮਾਤ ਵਿਚੋਂ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਗੁਰੱਪਾਂ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀ