ਪਟਿਆਲਾ, 4 ਅਗਸਤ: ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਅਗਸਤ ਨੂੰ ਐਸ.ਡੀ.ਐਮਜ਼, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਲਗਾਈ ਜਾ ਰਹੀ ਲੋਕ ਅਦਾਲਤ 'ਚ ਮਾਲ ਵਿਭਾਗ ਨਾਲ ਸਬੰਧਤ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹੈ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ।
ਸ. ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ 13 ਅਗਸਤ ਨੂੰ ਲੱਗਣ ਵਾਲੀ ਲੋਕ ਅਦਾਲਤ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸਬੰਧਤ ਅਧਿਕਾਰੀ ਆਪਣੇ ਆਪਣੇ ਦਫ਼ਤਰਾਂ 'ਚ ਲਗਾਉਣਾ ਯਕੀਨੀ ਬਣਾਉਣਗੇ ਅਤੇ ਲੰਬਿਤ ਪਏ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਲੋਕ ਅਦਾਲਤ ਸਬੰਧੀ ਜਾਣੂ ਕਰਵਾਉਣਗੇ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੌਰਾਨ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣੇ ਮਾਲ ਵਿਭਾਗਾਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ 13 ਅਗਸਤ ਨੂੰ ਲੱਗਣ ਵਾਲੀ ਲੋਕ ਅਦਾਲਤ 'ਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਦੋਵੇਂ ਧਿਰਾਂ ਦੀ ਖੱਜਲ ਖੁਆਰੀ ਖਤਮ ਹੋਣ ਦੇ ਨਾਲ ਨਾਲ ਪੈਸੇ ਦੇ ਸਮੇਂ ਦੀ ਬਰਬਾਦੀ ਤੋਂ ਵੀ ਬਚਾਅ ਹੁੰਦਾ ਹੈ ਤੇ ਆਪਸੀ ਸਹਿਮਤੀ ਨਾਲ ਕੀਤੇ ਗਏ ਫੈਸਲੇ ਸਦਕਾ ਦੋਵਾਂ ਧਿਰਾਂ 'ਚ ਭਾਈਚਾਰਕ ਸਾਂਝ ਬਣੀ ਰਹਿੰਦੀ ਹੈ।