ਨਵਾਂਸ਼ਹਿਰ, 11 ਅਗਸਤ : ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਟਰਮ-2 ਅਗਸਤ 2022 ਦੀਆਂ ਪ੍ਰੀਖਿਆਵਾਂ ਜੋ ਕਿ 12 ਅਗਸਤ 2022 ਤੋਂ 26 ਅਗਸਤ 2022 ਤੱਕ ਸਵੇਰੇ 10 ਵਜੇ ਤੋਂ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਨਕਲ ਰਹਿਤ ਕਰਵਾਉਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਸੀ.ਆਰ.ਪੀ.ਸੀ. ਤਹਿਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਸ਼ਹੀਦ ਭਗਤ ਸਿੰਘ ਨਗਰ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਅੱਠਵੀਂ ਸ਼੍ਰੇਣੀ ਟਰਮ-2 ਅਗਸਤ 2022 ਦੀਆਂ ਪ੍ਰੀਖਿਆਵਾਂ ਦੌਰਾਨ ਬਣਾਏ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਸ.ਬੀ.ਐਸ.ਨਗਰ, ਬਾਬਾ ਗੋਲਾ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬੰਗਾ ਅਤੇ ਲੈਫ. ਜਨ. ਬਿਕਰਮ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਤੀ ਨੂੰ ਦਾਖਲ ਹੋਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਪਬਲਿਕ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆ ਇਕਤਰਫਾ ਪਾਸ ਕੀਤਾ ਗਿਆ ਹੈ। ਇਹ ਹੁਕਮ 12 ਅਗਸਤ 2022 ਤੋਂ 26 ਅਗਸਤ 2022 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਲਾਗੂ ਰਹਿਣਗੇ।