ਯਾਤਰਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਨਵਾਂਸ਼ਹਿਰ ਵਿਖੇ 15 ਅਗਸਤ ਨੂੰ ਤਿਰੰਗਾ ਲਹਿਰਾਉਣਗੇ- ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 12 ਅਗਸਤ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਨਵਾਂਸ਼ਹਿਰ ਵਿਖੇ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਯਾਤਰਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ, 15 ਅਗਸਤ, 2022 ਨੂੰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ 76ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣਗੇ।
ਡੀ ਸੀ ਐਨ ਪੀ ਐਸ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਪਰੇਡ ਅਤੇ ਮਾਰਚ ਪਾਸਟ ਦਾ ਵੀ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ ਐਸ ਪੀ (ਡੀ) ਹਰਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਟੁਕੜੀਆਂ ਜਿਨ੍ਹਾਂ ਵਿੱਚ ਇੱਕ ਮਹਿਲਾ ਪੁਲਿਸ ਦੀ ਟੁਕੜੀ ਵੀ ਸ਼ਾਮਿਲ ਸੀ, ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਐਨ ਸੀ ਸੀ ਕੈਡਿਟਾਂ ਅਤੇ ਸਕੂਲ ਬੈਂਡ ਨੇ ਭਾਗ ਲਿਆ।
ਅੱਠ ਸਕੂਲਾਂ ਦੇ ਲਗਭਗ 1000 ਵਿਦਿਆਰਥੀਆਂ ਨੇ ਰਾਸ਼ਟਰਵਾਦ ਦੇ ਪੂਰੇ ਜੋਸ਼ ਨਾਲ਼ ਸ਼ਾਨਦਾਰ ਪੀਟੀ ਸ਼ੋਅ ਪੇਸ਼ ਕੀਤਾ। ਸ. ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ, ਨਵਾਂਸ਼ਹਿਰ ਦੇ ਵਿਦਿਆਰਥੀਆਂ ਸਮੇਤ 12 ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ੇ 'ਤੇ ਆਧਾਰਿਤ ਆਪਣੇ ਐਕਸ਼ਨ ਗੀਤਾਂ ਅਤੇ ਕੋਰੀਓਗ੍ਰਾਫੀਆਂ ਨਾਲ ਸਭਿਆਚਾਰਕ ਸਮਾਗਮ ਦੌਰਾਨ ਪੇਸ਼ਕਾਰੀ ਕੀਤੀ ।
ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਵਿੱਚ ਲੱਗੇ ਸਮੂਹ ਭਾਗੀਦਾਰ ਸਕੂਲਾਂ ਅਤੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਖੁਸ਼ਕਿਸਮਤ ਹਾਂ ਕਿ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਦੇ ਜਸ਼ਨਾਂ ਦੀ 75ਵੀਂ ਵਰ੍ਹੇਗੰਢ ਦੇ ਗਵਾਹ ਬਣ ਰਹੇ ਹਾਂ ਅਤੇ ਇਨ੍ਹਾਂ ਜਸ਼ਨਾਂ ਨੂੰ ਸਾਰਿਆਂ ਲਈ ਯਾਦਗਾਰੀ ਪਲ ਬਣਾਉਣਾ ਸਾਡੀ ਪ੍ਰਮੁੱਖ ਜਿੰਮੇਵਾਰੀ ਹੈ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜੀ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ ਬਲਜਿੰਦਰ ਢਿੱਲੋਂ, ਐਸ ਪੀਜ਼ ਗੁਰਮੀਤ ਕੌਰ ਅਤੇ ਡਾ: ਮੁਕੇਸ਼, ਅਧਿਕ ਸਹਾਇਕ ਕਮਿਸ਼ਨਰ (ਯੂ ਟੀ) ਗੁਰਲੀਨ ਸਿੱਧੂ, ਸਿਵਲ ਸਰਜਨ ਡਾ: ਦਵਿੰਦਰ ਢਾਂਡਾ, ਡੀ ਆਰ ਓ ਅਮਰਦੀਪ ਥਿੰਦ, ਡੀ ਡੀ ਪੀ ਓ ਦਵਿੰਦਰ ਸ਼ਰਮਾ ਅਤੇ ਡਿਪਟੀ ਡੀ ਈ ਓ ਰਾਜੇਸ਼ ਕੁਮਾਰ ਹਾਜ਼ਰ ਸਨ।