ਨੌਜਵਾਨਾਂ ਲਈ 25 ਨੂੰ ਲੁਧਿਆਣਾ ‘ਚ ਲਗਾਇਆ ਜਾ ਰਿਹੈ ਪਲੇਸਮੈਂਟ ਕੈਂਪ

ਚਾਹਵਾਨ 24 ਨੂੰ ਨਿੱਜੀ ਤੌਰ 'ਤੇ ਆ ਕੇ ਕਰਵਾਉਣ ਨਾਮ ਰਜਿਸਟਰ
ਨਵਾਂਸ਼ਹਿਰ, 22 ਅਗਸਤ : ਪੰਜਾਬ ਸਰਕਾਰ ਵੱਲੋਂ 'ਮਿਸ਼ਨ ਸੁਨਹਿਰੀ ਸ਼ੁਰੂਆਤ' ਅਧੀਨ ਨੌਜਵਾਨਾਂ ਨੂੰ ਨਿੱਜੀ ਖੇਤਰਾਂ ਵਿੱਚ ਵੀ ਰੋਜ਼ਗਾਰ ਮੁਹੱਈਆ ਕਰਵਾਉਣ ਲਈ 25 ਅਗਸਤ 2022 ਨੂੰ ਸਵੇਰੇ 9 ਵਜੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਗਿੱਲ ਰੋਡ ਨੇੜੇ ਅਰੋੜਾ ਪੈਲੇਸ, ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਨੇ ਦੱਸਿਆ ਕਿ ਇਸ ਕੈਂਪ ਵਿੱਚ ਨਾਮੀ ਕੰਪਨੀਆਂ ਜਿਵੇਂ ਕਿ ਟੈਲੀਪਰਫੋਰਮੈਂਸ ਮੋਹਾਲੀ, ਵਿੰਡੋ ਟੈਕਨਾਲੋਜ਼ੀਜ਼ ਮੋਹਾਲੀ, ਡਾ: ਆਈ.ਟੀ.ਐਮ. ਮੋਹਾਲੀ ਆਦਿ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ  ਇੰਟਰਵਿਊ ਵਿੱਚ ਹਿੱਸਾ ਲੈਣ ਲਈ 25 ਅਗਸਤ ਨੂੰ ਸਵੇਰੇ 7:30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰਾਂ ਨੂੰ ਇੰਟਰਵਿਊ ਵਿੱਚ ਸ਼ਾਮਿਲ ਕਰਵਾਉਣ ਲਈ ਦਫ਼ਤਰ ਵਲੋਂ ਬੱਸ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਉਮੀਦਵਾਰਾਂ ਨੂੰ ਇੰਟਰਵਿਊ ਲਈ ਲੈ ਕੇ ਵੀ ਜਾਵੇਗੀ ਅਤੇ ਵਾਪਸ ਵੀ ਲੈ ਕੇ ਆਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਬਾਰਵੀਂ ਤੇ ਗ੍ਰੈਜੂਏਟ ਪਾਸ ਨੌਜਵਾਨ ਬੀ.ਪੀ.ਓ. ਖੇਤਰ ਵਿੱਚ ਕੰਮ ਕਰਨ ਦਾ ਚਾਹਵਾਨ ਹੈ ਤਾਂ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ 24 ਅਗਸਤ ਤੱਕ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਆਪਣਾ ਨਾਮ ਰਜਿਸਟਰ ਕਰਵਾ ਸਕਦਾ ਹੈ। ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ: 88727-59915 'ਤੇ ਸੰਪਰਕ ਕੀਤਾ ਜਾ ਸਕਦਾ ਹੈ।