ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ਐਤਵਾਰ ਨੂੰ
ਬੰਗਾ 6 ਅਗਸਤ : - ( ) ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਮਹਾਨ ਕੀਰਤਨ ਦਰਬਾਰ 28 ਅਗਸਤ ਦਿਨ ਐਤਵਾਰ ਨੂੰ ਸ਼ਾਮ 6 ਤੋਂ 10 ਵਜੇ ਰਾਤ ਤੱਕ ਕਰਵਾਇਆ ਜਾ ਰਿਹਾ ਹੈ। ਇਹ ਸੂਚਨਾ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ ਭਾਈ ਜੋਗਾ ਸਿੰਘ ਜੀ ਨੇ ਪੱਤਰਕਾਰਾਂ ਨੂੰ ਸਭਾ ਦੀ ਹੋਈ ਵਿਸ਼ੇਸ਼ ਮੀਟਿੰਗ ਉਪਰੰਤ ਦਿੱਤੀ। ਭਾਈ ਸਾਹਿਬ ਨੇ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪ੍ਰਵਾਨਾ (ਜਲੰਧਰ ਵਾਲੇ) ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਾਲੇ ਗੁਰਬਾਣੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਵਿਚ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਰਾਗੀ ਜਥਿਆਂ ਵੱਲੋਂ ਵੀ ਗੁਰਬਾਣੀ ਕੀਰਤਨ ਨਾਲ ਹਾਜ਼ਰੀਆਂ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਇਸਤਰੀ ਸਤਿਸੰਗ ਸਭਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਜਾਣਗੇ। ਭਾਈ ਜੋਗਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਨੂੰ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਅਤੇ ਮੈਨੇਜਰ ਗੁਰਦੁਆਰਾ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਦੇ ਵਡਮੁੱਲੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਮਹਾਨ ਕੀਰਤਨ ਦਰਬਾਰ ਦੀ ਜਾਣਕਾਰੀ ਦੇਣ ਮੌਕੇ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ, ਹਰਮੇਸ਼ ਸਿੰਘ ਜੀਂਦੋਵਾਲ, ਭਾਈ ਗੁਰਪ੍ਰੀਤ ਸਿੰਘ ਪੱਦੀ ਮੱਟਵਾਲੀ, ਭਾਈ ਸੁਖਦੇਵ ਸਿੰਘ ਬੰਗਾ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ ਵਾਲੇ, ਭਾਈ ਗੁਰਮੇਲ ਸਿੰਘ ਬੰਗਾ, ਭਾਈ ਨਿਰਮਲ ਸਿੰਘ ਖਟਕੜ ਖੁਰਦ, ਭਾਈ ਮੋਹਨ ਸਿੰਘ ਪੂਨੀਆ, ਭਾਈ ਪਰਮਜੀਤ ਸਿੰਘ ਨੌਰਾ, ਭਾਈ ਜੀਤ ਸਿੰਘ ਗੁਣਾਚੌਰ, ਭਾਈ ਸਤਵੀਰ ਸਿੰਘ ਜੀਂਦੋਵਾਲ, ਭਾਈ ਗੁਰਨੈਬ ਸਿੰਘ ਮੈਨੇਜਰ ਗੁਰਦੁਆਰਾ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਆਕਊਂਟਟੈਂਟ, ਭਾਈ ਪਰਮਜੀਤ ਸਿੰਘ ਧਰਮ ਪ੍ਰਚਾਰਕ, ਭਾਈ ਗੁਰਜੀਤ ਸਿੰਘ ਧਰਮ ਪ੍ਰਚਾਰਕ, ਭਾਈ ਹਰਨੇਕ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਚਰਨਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰਦੁਆਰਾ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਜਾਣਕਾਰੀ ਦਿੰਦੇ ਹੋਏ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ ਭਾਈ ਜੋਗਾ ਸਿੰਘ ਅਤੇ ਸਭਾ ਦੇ ਮੈਂਬਰ