ਹਿੰਮਤ,ਦ੍ਰਿੜ੍ਹਤਾ,ਸੱਚੀ ਲਗਨ ਅਤੇ ਨਿਰੰਤਰ ਮਿਹਨਤ ਜਿੰਦਗੀ ਦਾ ਅਸਲੀ ਮਕਸਦ ਪੂਰਾ ਕਰਨ ਦਾ ਮੂਲ ਮੰਤਰ : ਮੀਨਾ ਥਾਪਰ
ਪਟਿਆਲਾ 14 ਅਗਸਤ : ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ)ਪੁਲਿਸ ਡੀ.ਏ.ਵੀ ਪਬਲਿਕ ਸਕੂਲ, ਪਟਿਆਲਾ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਦੇਸ਼ ਦੀ ਆਜਾਦੀ ਦੇ 75 ਸਾਲ ਪੂਰੇ ਹੋਣੇ ਸਾਡੇ ਸਭ ਲਈ ਬੜੇ ਮਾਣ ਵਾਲੀ ਗੱਲ ਹੈ ਅਤੇ ਇਸੇ ਲਈ ਅਸੀਂ ਇਸ ਸਾਲ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਜੋਂ ਮਨਾ ਰਹੇ ਹਾਂ । ਇਹ ਦਿਨ ਹਰ ਸਾਲ 15 ਅਗਸਤ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ। ਇਹ ਰਾਸ਼ਟਰੀ ਦਿਨਾਂ ਦੀ ਸੂਚੀ ਵਿੱਚ ਬਹੁਤ ਵੱਡਾ ਸਥਾਨ ਰੱਖਦਾ ਹੈ। ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਪਿਛਲੇ ਦਿਨ ਆਯੋਜਤ ਕੀਤੇ ਆਜ਼ਾਦੀ ਦਿਵਸ ਸਮਾਗਮ ਮੌਕੇ ਸਕੂਲ ਦੇ ਜੀਨੀਆ ਹਾਊਸ ਵੱਲੋਂ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ।
ਇਸ ਮੌਕੇ ਪੰਜਵੀਂ ਜਮਾਤ ਦੀ ਵਿਦਿਆਰਥਣ ਮੇਧਾਂਸ਼ੀ ਅਤੇ ਸੁਖਪ੍ਰੀਤ ਕੌਰ ਨੇ ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਸਬੰਧੀ ਭਾਸ਼ਣ ਦਿੱਤਾ। ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਸਾਡੀ ਮਾਤ ਭੂਮੀ ਸਬੰਧੀ ਸ਼ਾਨਦਾਰ ਕਵਿਤਾਵਾਂ ਸੁਣਾ ਕੇ ਦੇਸ਼ ਭਗਤੀ ਦਾ ਜਜ਼ਬਾ ਜਗਾਇਆ। ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਖ਼ੂਬਸੂਰਤ ਗੀਤ ਗਾ ਕੇ ਸਭ ਨੂੰ ਮੰਤਰ ਮੁਗਧ ਕਰ ਦਿੱਤਾ ।
ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਕਲਾ ਦੀਆਂ ਸ਼ਾਨਦਾਰ ਵੰਨਗੀਆਂ ਪੇਸ਼ ਕੀਤੀਆਂ। ਪ੍ਰਾਇਮਰੀ ਵਿੰਗ ਦੇ ਬੱਚਿਆਂ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਇੱਕ ਸਮੂਹਿਕ ਨਾਚ ਵੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਇਸ ਦਿਨ ਲਈ ਵਿਸ਼ੇਸ਼ ਤੌਰ 'ਤੇ ਆਯੋਜਿਤ "ਹਰ ਘਰ ਤਿਰੰਗਾ" ਗਤੀਵਿਧੀ ਵਿੱਚ ਵੀ ਭਾਗ ਲਿਆ।
ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਕਲਾ ਦੀਆਂ ਸ਼ਾਨਦਾਰ ਵੰਨਗੀਆਂ ਪੇਸ਼ ਕੀਤੀਆਂ। ਪ੍ਰਾਇਮਰੀ ਵਿੰਗ ਦੇ ਬੱਚਿਆਂ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਇੱਕ ਸਮੂਹਿਕ ਨਾਚ ਵੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਇਸ ਦਿਨ ਲਈ ਵਿਸ਼ੇਸ਼ ਤੌਰ 'ਤੇ ਆਯੋਜਿਤ "ਹਰ ਘਰ ਤਿਰੰਗਾ" ਗਤੀਵਿਧੀ ਵਿੱਚ ਵੀ ਭਾਗ ਲਿਆ।
ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮੀਨਾ ਥਾਪਰ ਜੀ ਨੇ ਆਪਣੇ ਸੰਬੋਧਨ ਵਿਚ ਸਾਰੇ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।ਉਨ੍ਹਾਂ ਸਾਰਿਆਂ ਨੂੰ ਆਪਣੇ ਕੰਮ ਵਿੱਚ ਹਿੰਮਤ ਅਤੇ ਦ੍ਰਿੜ੍ਹਤਾ ਨਾਲ ਕੰਮ ਕਰਨ ਅਤੇ ਲਗਨ, ਨਿਰੰਤਰ ਮਿਹਨਤ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਇਸ ਵਿਸ਼ੇਸ਼ ਦਿਨ 'ਤੇ ਆਪਣੀਆਂ ਸ਼ੁੱਭਕਾਮਨਾਵਾਂ ਜ਼ਾਹਰ ਕੀਤੀਆਂ ਅਤੇ ਇੱਕ ਸਿਹਤਮੰਦ ਅਤੇ ਖ਼ੁਸ਼ਹਾਲ ਰਾਸ਼ਟਰ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਅਤੇ ਦਫ਼ਤਰੀ ਸਟਾਫ਼ ਮੌਜੂਦ ਸਨ ।