ਪਟਿਆਲਾ, 12 ਅਗਸਤ: ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਦੇਸ਼ ਦੀ 75ਵੀਂ ਆਜ਼ਾਦੀ ਵਰ੍ਹੇ ਗੰਢ ਨੂੰ ਮਨਾਉਂਦਿਆਂ ਹਰ ਘਰ ਤਿਰੰਗਾ ਮੁਹਿੰਮ ਤਹਿਤ ਅੱਜ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਵੱਖ ਵੱਖ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਸਵੇਰ ਸਮੇਂ ਯੂਨੀਵਰਸਿਟੀ ਅਤੇ ਕਾਲਜ ਦੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਵੱਲੋਂ ਪ੍ਰੋ. ਗੁਰਸੇਵਕ ਸਿੰਘ ਗੌਰਮਿੰਟ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਤੋਂ ਐਨ.ਆਈ.ਐੱਸ. ਪਟਿਆਲਾ ਤੱਕ ਰੈਲੀ ਕੱਢੀ ਗਈ। ਐਨ.ਆਈ.ਐੱਸ., ਪਟਿਆਲਾ ਦੀ ਅਥਾਰਟੀ ਨੇ ਇਸ ਰੈਲੀ ਦਾ ਸਵਾਗਤ ਕੀਤਾ ਅਤੇ ਉੱਥੋਂ ਦੇ ਸਪੋਰਟਸ ਵਿਦਿਆਰਥੀਆਂ ਨੇ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਨਾਲ ਰਾਸ਼ਟਰੀ ਝੰਡਿਆਂ ਦਾ ਵਟਾਂਦਰਾ ਕੀਤਾ, ਫਿਰ ਰਾਸ਼ਟਰੀ ਗਾਣ ਦੀ ਪੇਸ਼ ਕੀਤਾ ਗਿਆ। ਉਸ ਤੋਂ ਬਾਅਦ ਰੈਲੀ ਮਹਿੰਦਰਾ ਕੋਠੀ, ਫੁਆਰਾ ਚੌਂਕ ਵਿਖੇ ਸਥਿਤ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਕੈਂਪਸ ਵਿਖੇ ਪਹੁੰਚੀ, ਜਿੱਥੇ ਵਿਦਿਆਰਥੀਆਂ ਨੂੰ ਮਿਠਾਈਆਂ ਤੇ ਫਲ ਵੰਡੇ ਗਏ।
ਇਸੇ ਤਰ੍ਹਾਂ ਹਰ ਘਰ ਤਿਰੰਗਾ ਮੁਹਿੰਮ ਤਹਿਤ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਪਟਿਆਲਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਘਰ ਪਹੁੰਚੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਯੂਨੀਵਰਸਿਟੀ 'ਚ ਆਨਲਾਈਨ ਮਾਧਿਅਮ ਰਾਹੀਂ ਵਿਦਿਆਰਥੀਆਂ ਦੇ ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫ. ਜਨਰਲ (ਡਾ.) ਜੇ.ਐੱਸ. ਚੀਮਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ। ਇਨ੍ਹਾਂ ਸਾਰੇ ਸਮਾਗਮਾਂ ਵਿਚ ਕੰਟਰੋਲਰ ਪ੍ਰੀਖਿਆਵਾਂ ਡਾ. ਅਨੁਭਵ ਵਾਲੀਆ ਸਮੇਤ ਯੂਨੀਵਰਸਿਟੀ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।