ਵਿਸੇਸ਼ ਮੁੱਖ ਸਕੱਤਰ ਨੇ ਰਾਹੋਂ ਵਿਖੇ ‘ਆਮ ਆਦਮੀ ਕਲੀਨਿਕ’ ਦੀ ਸ਼ੁਰੂਆਤ ਲਈ ਪ੍ਰਬੰਧਾਂ ਦਾ ਨਿਰੀਖਣ ਕੀਤਾ

ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਦੇ ਦਿਨ ਨੇੜੇ ਆਏ, ਮੁੱਖ ਮੰਤਰੀ ਵੱਲੋਂ 15 ਅਗਸਤ ਨੂੰ ਕਲੀਨਿਕਾਂ ਦੀ ਸ਼ੁਰੂਆਤ
ਰਾਹੋਂ/ਨਵਾਂਸ਼ਹਿਰ, 2 ਅਗਸਤ : ਪੰਜਾਬ ਦੇ ਲੋਕਾਂ ਨੂੰ 'ਆਮ ਆਦਮੀ ਕਲੀਨਿਕਾਂ' ਰਾਹੀਂ ਸਿਹਤ ਸੇਵਾਵਾਂ ਦੇ ਸੁਧਾਰ ਲਈ ਭਗਵੰਤ ਮਾਨ ਸਰਕਾਰ ਵੱਲੋਂ ਉਲੀਕੇ 'ਫ਼ਲੈਗਸ਼ਿੱਪ ਪ੍ਰੋਗਰਾਮ' ਦੀ ਸ਼ੁਰੂਆਤ ਦੀ ਉਡੀਕ ਖਤਮ ਹੋਣ ਨੇੜੇ ਹੈ, ਕਿਉਂ ਜੋ ਰਾਜ ਦੇ ਵੱਖ-ਵੱਖ ਹਿੱਸਿਆਂ 'ਚ ਅਧਿਕਾਰੀਆਂ ਨੇ ਬਣਾਏ ਜਾ ਰਹੇ 75 ਕਲੀਨਿਕਾਂ 'ਚ ਬੁਨਿਆਦੀ ਢਾਂਚੇ ਅਤੇ ਮੈਡੀਕਲ ਸਹੂਲਤਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ।
ਇਸ ਸਬੰਧ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਜ਼ਿਲ੍ਹਾ ਪ੍ਰਭਾਰੀ ਸਕੱਤਰ, ਸ਼ਹੀਦ ਭਗਤ ਸਿੰਘ ਨਗਰ, ਸ੍ਰੀਮਤੀ ਰਵਨੀਤ ਕੌਰ (ਆਈ.ਏ.ਐੱਸ.) ਨੇ ਅੱਜ ਰਾਹੋਂ ਵਿਖੇ ' ਜੋ ਮੁੱਖ ਮੰਤਰੀ ਦੇ ਸੁਪਨਮਈ ਪ੍ਰਾਜੈਕਟ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
      ਵਿਸ਼ੇਸ਼ ਮੁੱਖ ਸਕੱਤਰ ਨੂੰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ  ਨੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਆਮ ਆਦਮੀ ਕਲੀਨਿਕ' ਵਿੱਚ ਬਿਜਲੀ ਸਪਲਾਈ, ਬਿਜਲੀ ਦੇ ਉਪਕਰਨਾਂ ਦੀ ਫਿਟਿੰਗ ਦੇ ਨਾਲ-ਨਾਲ ਡਾਕਟਰ ਦੇ ਕਮਰੇ, ਫ਼ਾਰਮੇਸੀ ਤੇ ਟੈਸਟਾਂ ਦੇ ਨਮੂਨੇ ਇਕੱਤਰ ਕਰਨ ਦੇ ਕਮਰੇ ਅਤੇ ਮਰੀਜ਼ਾਂ ਦੀ ਸਹੂਲਤ ਲਈ ਰਿਸੈਪਸ਼ਨ-ਕਮ-ਵੇਟਿੰਗ ਏਰੀਆ ਤੇ ਪਖਾਨੇ ਦੀ ਸੁਵਿਧਾ ਮੁਕੰਮਲ ਕਰ ਲਈ ਗਈ ਹੈ।
    ਰਵਨੀਤ ਕੌਰ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ 'ਆਮ ਆਦਮੀ ਕਲੀਨਿਕਾ' ਵਿਖੇ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
   ਉਨ੍ਹਾਂ ਕਿਹਾ ਕਿ ਇਹ ਕਲੀਨਿਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕਰਕੇ ਮੁਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਇਲਾਜ ਮਿਲੇਗਾ ਅਤੇ ਇਹ ਕਲੀਨਿਕ ਰੈਫ਼ਰਲ ਪ੍ਰਬੰਧਨ ਨੂੰ ਮਜ਼ਬੂਤ ਕਰਨ ਵਿੱਚ ਹੋਰ ਮੱਦਦ ਕਰਨਗੇ।
     ਵਿਸੇਸ਼ ਮੁੱਖ ਸਕੱਤਰ ਨੇ ਦੱਸਿਆ ਕਿ ਇਹ ਕਲੀਨਿਕ ਆਮ ਬਿਮਾਰੀਆਂ, ਸੱਟਾਂ ਲਈ ਫਸਟ ਏਡ, ਡਰੈਸਿੰਗ ਅਤੇ ਜ਼ਖ਼ਮਾਂ ਦਾ ਇਲਾਜ ਕਰਕੇ ਆਊਟਡੋਰ ਮਰੀਜ਼ਾਂ ਨੂੰ ਦੇਖਭਾਲ ਪ੍ਰਦਾਨ ਕਰਨਗੇ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਸਬੰਧੀ ਸਿੱਖਿਆ, ਜਾਣਕਾਰੀ ਮੁਹੱਈਆ ਕਰਵਾਉਣ ਅਤੇ ਜਾਗਰੂਕਤਾ 'ਤੇ ਵੀ ਧਿਆਨ ਦਿੱਤਾ ਜਾਵੇਗਾ।
    ਉਨ੍ਹਾਂ ਨੇ ਕਿਹਾ ਕਿ ਜ਼ਰੂਰੀ ਦਵਾਈਆਂ ਅਤੇ ਟੈਸਟ 'ਆਮ ਆਦਮੀ ਕਲੀਨਿਕਾਂ' ਵਿੱਚ ਉਪਲੱਬਧ ਕਰਵਾਏ ਜਾਣਗੇ। ਇਨ੍ਹਾਂ ਕਲੀਨਿਕਾਂ ਵਿੱਚ ਇਕਸਾਰਤਾ ਨਾਲ ਡਾਇਗਨੌਸਟਿਕ ਟੈਸਟਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ।
ਡੀ ਸੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ 15 ਅਗਸਤ ਨੂੰ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਮੌਕੇ 'ਆਮ ਆਦਮੀ ਕਲੀਨਿਕ' ਦੀ ਰਸਮੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
       ਇਸ ਮੌਕੇ ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਐਸ ਪੀ (ਜਾਂਚ) ਡਾ. ਮੁਕੇਸ਼ ਕੁਮਾਰ, ਜਲ੍ਹਿਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ, ਡਾ. ਪ੍ਰਤਿਭਾ ਵਰਮਾ, ਜਲ੍ਹਿਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।