ਅੰਮ੍ਰਿਤਸਰ , 10 ਅਗਸਤ:- ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਅੰਮ੍ਰਿਤਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਧੀਆ ਢੰਗ ਨਾਲ ਇਸ ਸਮਾਗਮ ਨੂੰ ਨੇਪਰੇ ਚਾੜ੍ਹਣ ਲਈ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਫੁੱਲ ਡਰੈਸ ਰਿਹਰਸਲ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾਵੇ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਸੂਦਨ ਨੇ ਦੱਸਿਆ ਕਿ ਆਜਾਦੀ ਦਿਵਸ ਦੇ ਸਮਾਗਮਾਂ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਕੋਰਿਓਗ੍ਰਾਫੀ, ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ।
ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ, ਮੈਡਮ ਗੁਰਸਿਮਰਨ ਕੌਰ ਸਹਾਇਕ ਕਮਿਸ਼ਨਰ ਜਨਰਲ, ਐਸ:ਡੀ:ਐਮ ਅੰਮ੍ਰਿਤਸਰ-1 ਸ੍ਰੀ ਹਰਦੀਪ ਸਿੰਘ, ਸਕੱਤਰ ਟਰਾਂਸਪੋਰਟ ਅਥਾਰਿਟੀ ਸ: ਅਰਸ਼ਦੀਪ ਸਿੰਘ, ਐਸ:ਡੀ:ਐਮ ਅਜਨਾਲਾ ਸ: ਅਮਨਪ੍ਰੀਤ ਸਿੰਘ, ਜਿਲ੍ਹਾ ਮੰਡੀ ਅਫ਼ਸਰ, ਸ: ਅਮਨਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ: ਮਨਜਿੰਦਰ ਸਿੰਘ, ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਸ੍ਰੀ ਰਾਜੇਸ਼ ਸ਼ਰਮਾ, ਜਿਲ੍ਹਾ ਸਿੱਖਿਆ ਅਫ਼ਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।