ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਪਟਿਆਲਾ, 6 ਅਗਸਤ:   ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਖਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 4 ਅਕਤੂਬਰ 2022 ਤੱਕ ਲਾਗੂ ਰਹਿਣਗੇ।

 width=Virus-free.www.avast.com