ਨਵਾਂਸ਼ਹਿਰ, 23 ਅਗਸਤ: - ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਲਵਾਹਾ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸਕੂਲ ਦੇ ਸੁੰਦਰੀਕਰਨ ਨੂੰ ਮੁੱਖ ਰੱਖਦਿਆਂ ਬੂਟੇ ਲਗਾਏ ਗਏ। ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ਦੇ ਪਵਿੱਤਰ ਮਹਾਵਾਕ ਨੂੰ ਮੁੱਖ ਰੱਖਦਿਆਂ ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਵਿੱਚ 60 ਲੱਖ ਬੂਟੇ ਲਗਾਏ ਜਾ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਪੰਜਾਬ ਸਤਨਾਮ ਸਿੰਘ ਜਲਵਾਹਾ ਨੇ ਵਿਸ਼ੇਸ਼ ਤੌਰ ਉੱਤੇ ਸਕੂਲ ਦਾ ਦੌਰਾ ਕੀਤਾ ਅਤੇ ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਮੈਡਮ ਸੁੰਮਨ ਪ੍ਰਿਆ ਜੀ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੀਆਂ ਸਮੱਸਿਆਂਵਾਂ ਸੰਬੰਧੀ ਜਾਣੂੰ ਕਰਵਾਇਆ। ਇਸ ਮੌਕੇ ਪਿੰਡ ਜਲਵਾਹਾ ਦੇ ਸਰਪੰਚ ਸ਼੍ਰੀ ਦੇਸ ਰਾਜ ਮਾਨ ਵੀ ਹਾਜ਼ਰ ਸਨ ਅਤੇ ਉਨ੍ਹਾਂ ਵੱਲੋਂ ਵੀ ਬੂਟੇ ਲਗਾਏ ਗਏ। ਇਸ ਮੌਕੇ ਜਲਵਾਹਾ ਨੇ ਸਾਰੇ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਸਾਰੇ ਬੱਚਿਆਂ ਨੂੰ ਹੱਲਾਸ਼ੇਰੀ ਦਿੰਦਿਆਂ ਉਨ੍ਹਾਂ ਨੂੰ ਮੋਟੀਵੇਟ ਕੀਤਾ ਗਿਆ। ਇਸ ਮੌਕੇ ਜਲਵਾਹਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਮਾਨ ਸਰਕਾਰ ਆਪਣੇ ਹਰ ਇੱਕ ਵਾਅਦਾ 100% ਪੂਰਾ ਕਰਕੇ ਇਤਿਹਾਸ ਸਿਰਜੇਗੀ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਨੇ ਮੀਡੀਆ ਜ਼ਰੀਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਪਿੰਡ ਵਿਚ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਜ਼ਰੂਰ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜ਼ੋ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਦੇ ਨਾਲ ਸਕੂਲ ਮੁੱਖੀ ਮੈਡਮ ਸੁੰਮਨ ਪ੍ਰਿਆ ਜੀ, ਸਰਪੰਚ ਸ਼੍ਰੀ ਦੇਸ ਰਾਜ ਮਾਨ ਜੀ, ਪੰਚਾਇਤ ਮੈਂਬਰ ਅਤੇ ਆਂਗਣਵਾੜੀ ਵਰਕਰ ਮੈਡਮ ਆਸ਼ਾ ਰਾਣੀ, ਈਟੀਟੀ ਅਧਿਆਪਕ ਸ਼੍ਰੀ ਵਿਵੇਕ ਸਿੰਘ,ਮੈਡਮ ਪਰਮਪਾਲ ਕੌਰ, ਮੈਡਮ ਰੂਪੀਤ ਕੌਰ, ਸਕੂਲ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਸੁਖਬੀਰ ਕੌਰ, ਮਿਡ ਡੇ ਮੀਲ ਵਰਕਰ ਸ੍ਰੀਮਤੀ ਕੁਲਵਿੰਦਰ ਕੌਰ ਸਮੇਤ ਸਕੂਲ ਵਿਦਿਆਰਥੀ ਨੇ ਬੂਟੇ ਲਗਾਏ। ਪੰਜਾਬ ਨੂੰ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਆਓ ਆਪਣੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਈਏ ਅਤੇ ਮਨੁੱਖਤਾ ਦੀ ਭਲਾਈ ਲਈ ਵੱਧ ਤੋਂ ਵੱਧ ਬੂਟੇ ਲਗਾਈਏ ਤਾਂ ਜੋ ਹਵਾ ਪਾਣੀ ਅਤੇ ਧਰਤੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਈਏ।