ਸਰਕਟ ਹਾਊਸ ਘਪਲੇ ਦੀ ਜਾਂਚ ਹੋਵੇਗੀ, ਨਸ਼ੇ ਦੇ ਸੌਦਾਗਰਾਂ ਤੇ ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ
ਸੂਬੇ ਭਰ ਵਿੱਚ ਸਰਕਾਰੀ ਜਮੀਨਾਂ ਉਤੇ ਹੋਏ ਕਬਜਿਆਂ ਦੀ ਕੀਤੀ ਜਾਵੇਗੀ ਜਾਂਚ-ਬੱਗਾ
ਅੰਮ੍ਰਿਤਸਰ, 25 ਅਗਸਤ::- ਅੱਜ ਪੰਜਾਬ ਵਿਧਾਨ ਸਭਾ ਵੱਲੋਂ ਬਣਾਈ ਗਈ ਭਰੋਸਗੀ ਕਮੇਟੀ ਵੱਲੋਂ ਸਰਕਟ ਹਾਊਸ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮ ਨੂੰ ਤੁਰੰਤ ਰੋਕਣ ਦੇ ਆਦੇਸ਼ ਦਿੱਤੇ ਅਤੇ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਇਸ ਦਾ ਸਾਰਾ ਰਿਕਾਰਡ ਲੈ ਕੇ ਕਮੇਟੀ ਅੱਗੇ ਪੇਸ਼ ਹੋਣ। ਪੰਜਾਬ ਵਿਧਾਨ ਕਮੇਟੀ ਵੱਲੋਂ ਬਣਾਈ ਗਈ ਭਰੋਸਗੀ ਕਮੇਟੀ ਦੇ ਚੇਅਰਮੈਨ ਵਿਧਾਇਕ ਕੰਵਰ ਵਿਜੈ ਪ੍ਰਤਾਪ ਸਿੰਘ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਸਰਕਟ ਹਾਊਸ ਦਾ ਦੌਰਾ ਕੀਤਾ ਗਿਆ, ਜਿੱਥੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਹੋਇਆਂ ਚੇਅਰਮੈਨ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸਰਕਾਰੀ ਜਾਇਦਾਦਾਂ 'ਤੇ ਕਬਜਾ ਕਰ ਲਿਆ ਸੀ ਅਤੇ ਸਰਕਾਰਾਂ ਵੱਲੋਂ ਭੂ-ਮਾਫੀਆ ਨਾਲ ਮਿਲ ਕੇ ਲੋਕਾਂ ਦੀਆਂ ਜਮੀਨਾਂ ਤੇ ਵੀ ਕਬਜੇ ਕੀਤੇ ਗਏ ਸਨ।
ਚੇਅਰਮੈਨ ਨੇ ਦੱਸਿਆ ਕਿ ਅੰਮ੍ਰਿਤਸਰ ਸਰਕਟ ਹਾਊਸ ਇਕ ਵਿਰਾਸਤੀ ਇਮਾਰਤ ਸੀ ਪ੍ਰੰਤੂ ਕੁਝ ਲੀਡਰਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਪੀ:ਪੀ:ਪੀ ਮੋਡ ਤੇ ਕਰਕੇ ਇਸ ਤੇ ਕਬਜਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਇਮਾਰਤ ਵਿੱਚ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਹੋਰ ਵੱਡੇ ਨੇਤਾ ਠਹਿਰਦੇ ਸਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਦੇ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਜੋ ਵੀ ਸਮਝੌਤਾ ਲੋਕ ਹਿੱਤ ਖਿਲਾਫ ਹੁੰਦਾ ਹੈ, ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਟ ਹਾਊਸ ਵਿੱਚ ਨਵੀਂ ਬਣੀ ਇਮਾਰਤ ਜੋ ਕਿ 1995 ਵਿੱਚ ਬਣਾਈ ਗਈ ਅਤੇ ਇਸ ਦੀ ਮਿਆਦ 50 ਸਾਲ ਦੀ ਸੀ ਪ੍ਰੰਤੂ ਇਸ ਇਮਾਰਤ ਨੂੰ ਪਹਿਲਾਂ ਢਾਹ-ਢੇਰੀ ਕਰਕੇ ਲੀਡਰਾਂ ਨੇ ਆਪਣੇ ਹੱਥਾਂ ਵਿੱਚ ਲੈ ਲਈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਤਾਂ ਹੋਈ ਪਰ ਨਾਲ ਹੀ ਇਸ ਵਿਰਾਸਤੀ ਇਮਾਰਤ ਤੇ ਕਬਜਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ।
ਸ੍ਰੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਬਣਾਈ ਗਈ ਇਹ ਕਮੇਟੀ ਤੈਅ ਤੱਕ ਜਾਵੇਗੀ ਅਤੇ ਇਸ ਦੇ ਘੁਟਾਲਿਆਂ ਦੀ ਘੋਖ ਕਰਕੇ ਜਨ ਹਿੱਤ ਲਈ ਜਾਹਿਰ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਸੈਂਟਰਲ ਜੇਲ ਨੂੰ ਵੇਚ ਦਿੱਤਾ ਗਿਆ ਅਤੇ ਫਿਰ ਨਹਿਰੀ ਵਿਭਾਗ ਦੀ ਬਿਲਡਿੰਗ ਨੂੰ ਵੇਚਿਆ ਗਿਆ ਜਿਸ ਤੇ ਵੀ ਇਹ ਕਮੇਟੀ ਆਪਣੀ ਜਾਂਚ ਕਰੇਗੀ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਅਤੇ ਬਹਿਬਲ ਕਾਂਡ ਦੇ ਦੋਸ਼ੀਆਂ ਨੁੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਨੌਕਰੀ ਤੋਂ ਅਸਤੀਫਾ ਦਿੱਤਾ ਸੀ ਅਤੇ ਹੁਣ ਇਨ੍ਹਾਂ ਦੋਸ਼ੀਆਂ ਖਿਲਾਫ ਕਾਰਵਾਈ ਕਰਨਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਰੋਸਗੀ ਕਮੇਟੀ ਆਪਣੀ ਰਿਪੋਰਟ ਵਿਧਾਨ ਸਭਾ ਨੂੰ ਪੇਸ਼ ਕਰੇਗੀ ਜਿਥੇ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਸਿਰਫ ਦੋ ਹੀ ਪਾਰਟੀਆਂ ਤੇ ਨਿਰਭਰ ਸਨ ਅਤੇ ਇਨ੍ਹਾਂ ਦੋਹਾਂ ਪਾਰਟੀਆਂ ਵੱਲੋਂ ਆਪਣੇ ਨਿੱਜੀ ਮੁਫਾਦ ਲਈ ਲੋਕਾਂ ਨੂੰ ਵਰਤਿਆ ਜਾਂਦਾ ਸੀ, ਜਿਸ ਤਹਿਤ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਨੂੰ ਮੁੱਢੋਂ ਹੀ ਨਕਾਰਿਆ ਹੈ ਅਤੇ ਪੰਜਾਬ ਵਿੱਚ ਇਕ ਨਵਾਂ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰੇਗੀ। ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਮੈਂਬਰ ਤੇ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸਾਡੀ ਸਰਕਾਰ 4 ਮਹੀਨੇ ਪਹਿਲਾਂ ਹੀ ਸੱਤਾ ਵਿੱਚ ਆਈ ਸੀ ਅਸੀਂ ਉਸ ਸਮੇਂ ਹੀ ਫੈਸਲਾ ਕੀਤਾ ਸੀ ਕਿ ਸਰਕਾਰੀ ਇਮਾਰਤਾਂ ਨੂੰ ਭੂ-ਮਾਫੀਆ ਦੇ ਕਬਜੇ ਵਿੱਚੋਂ ਛੁਡਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਮੇਟੀ ਸੂਬੇ ਦਾ ਦੌਰਾ ਕਰਕੇ ਸਰਕਾਰੀ ਇਮਾਰਤਾਂ 'ਤੇ ਹੋਏ ਕਬਜਿਆਂ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਭਰੋਸਗੀ ਕਮੇਟੀ ਵੱਲੋਂ ਸਰੂਪ ਰਾਣੀ ਕਾਲਜ (ਇਸਤਰੀਆਂ) ਦਾ ਦੌਰਾ ਕਰਕੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਾਲਜ ਦੀ ਪਿ੍ਰੰਸੀਪਲ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕਾਲਰਸ਼ਿਪ ਦੀ ਆੜ ਹੇਠ ਕਿਸੇ ਵੀ ਬੱਚੇ ਦੀ ਡਿਗਰੀ ਜਾਂ ਸਰਟੀਫਿਕੇਟ ਨੂੰ ਨਾ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਤੁਹਾਡੇ ਤੇ ਕਿਸੇ ਤਰ੍ਹਾਂ ਦਾ ਕੋਈ ਦਬਾਅ ਨਹੀਂ ਹੈ ਜੋ ਕੰਮ ਨਹੀਂ ਹੋ ਸਕਦਾ ਉਸ ਨੂੰ ਬਿਲਕੁਲ ਨਾ ਕੀਤਾ ਜਾਵੇ। ਇਸ ਮੌਕੇ ਕਾਲਜ ਦੀ ਪਿ੍ਰੰਸੀਪਲ ਡਾ: ਦਲਜੀਤ ਕੌਰ ਵੱਲੋਂ ਦੱਸਿਆ ਗਿਆ ਕਿ ਅੰਮ੍ਰਿਤਸਰ ਜਿਲੇ੍ਹ ਵਿੱਚ ਕਿਸੇ ਵੀ ਵਿਦਿਆਰਥੀ ਦਾ ਦਾਖਲਾ ਜਾਂ ਡਿਗਰੀ, ਪੋਸਟ ਮੈਟਿ੍ਰਕ ਸਕਾਲਰਸ਼ਿਪ ਨਹੀਂ ਰੋਕੀ ਗਈ। ਇਸ ਮੌਕੇ ਪਿ੍ਰੰਸੀਪਲ ਵੱਲੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਚੇਅਰਮੈਨ ਨੂੰ ਜਾਣਕਾਰੀ ਦਿੱਤੀ ਜਿਸ ਤੇ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਨਿਪਟਾਰਾ ਕੀਤਾ ਜਾਵੇਗਾ। ਕਾਲਜ ਦੀ ਪਿ੍ਰੰਸੀਪਲ ਵੱਲੋਂ ਭਰੋਸਗੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਬੁੱਕੇ ਦੇ ਕੇ ਸਨਮਾਨਤ ਵੀ ਕੀਤਾ ਗਿਆ। ਕਮੇਟੀ ਨੇ ਇਸ ਮਗਰੋਂ ਖੰਨਾ ਪੇਪਰ ਮਿਲ ਦਾ ਦੌਰਾ ਵੀ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰ ਹਰਦੀਪ ਸਿੰਘ ਅਤੇ ਪੀ:ਡਬਲਿਯੂ:ਡੀ ਐਕਸੀਅਨ ਸ੍ਰ ਇੰਦਰਜੀਤ ਸਿੰਘ ਵੀ ਹਾਜਰ ਸਨ।