ਮਾਂ ਬੋਲੀ ਪੰਜਾਬੀ ਨੂੰ ਦਿੱਤਾ ਜਾਵੇਗਾ ਪੂਰਾ ਮਾਣ ਸਤਿਕਾਰ
ਜੋਸ਼ਨ ਹਸਪਤਾਲ ਵਿਖੇ ਬਲੱਡ ਬੈਂਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਅਗਸਤ:---ਪੰਜਾਬ ਸਰਕਾਰ ਵਿਧਾਨ ਸਭਾ ਦੇ ਕੰਮ ਨੂੰ ਜਲਦ ਹੀ ਡਿਜੀਟਲਾਈਜੇਸ਼ਨ ਕਰਨ ਜਾ ਰਹੀ ਹੈ ਤਾਂ ਜੋ ਸੂਬੇ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਜੋਸ਼ਨ ਮਲਟੀਸਪੈਸਲਿਟੀ ਹਸਪਤਾਲ ਮਹਿਤਾ ਰੋਡ ਵਿਖੇ ਕੇ.ਵਾਈ.ਬੀ ਬਲੱਡ ਬੈਂਕ ਦਾ ਉਦਘਾਟਨ ਕਰਦਿਆਂ ਕੀਤਾ। ਸ੍ਰ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਸਾਰੇ ਕੰਮਕਾਜ ਦਾ ਡਿਜੀਟਲਾਈਜੇਸ਼ਨ ਜਲਦ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਤੇਜੀ ਨਾਲ ਕੰਮ ਚੱਲ ਰਿਹਾ ਹੈ। ਸ੍ਰ ਸੰਧਵਾਂ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵੱਲੋਂ ਬੁਢੇ ਨਾਲੇ ਦੀ ਸਫਾਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਸ੍ਰ ਸੰਧਵਾਂ ਨੇ ਬਲੱਡ ਬੈਂਕ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਭ ਤੋਂ ਵੱਡਾ ਦਾਨ ਜੇਕਰ ਕੋਈ ਹੈ ਤਾਂ ਉਹ ਖੂਨ ਦਾਨ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਮੇਂ ਮਰੀਜ ਨੂੰ ਖੂਨ ਮਿਲ ਜਾਵੇ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੂਨ ਦੀ ਕਮੀ ਨਾਲ ਹਰ ਸਾਲ ਪੂਰੇ ਦੇਸ਼ ਵਿੱਚ ਕਈ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਖੂਨ ਦਾਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ੍ਰ ਸੰਧਵਾਂ ਨੇ ਡੇਅਰੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੰਪੀ ਸਕਿਨ ਨਾਲ ਬਿਮਾਰ ਗਾਂਵਾਂ ਨੂੰ ਦੂਜੀਆਂ ਗਾਂਵਾਂ ਨਾਲੋ ਵੱੱਖ ਰੱਖਣ ਅਤੇ ਮੱਖੀ, ਮੱਛਰ ਤੋਂ ਵੀ ਇਨ੍ਹਾਂ ਨੂੰ ਬਚਾ ਕੇ ਰੱਖਿਆ ਜਾਵੇ ਅਜਿਹਾ ਕਰਨ ਨਾਲ ਤੰਦਰੁਸਤ ਗਾਂਵਾਂ ਨੂੰ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਸ੍ਰ ਸੰਧਵਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਵਿਧਾਇਕ ਸ੍ਰ ਜਸਵਿੰਦਰ ਸਿੰਘ, ਸ੍ਰੀ ਸਤਪਾਲ ਸੋਖੀ ਸੀਨੇਟ ਮੈਂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਪ੍ਰਭਬੀਰ ਸਿੰਘ ਬਰਾੜ ਪ੍ਰਧਾਨ ਆਮ ਆਦਮੀ ਪਾਰਟੀ ਸ਼ਹਿਰੀ, ਸ੍ਰੀ ਵਿਰਾਟ ਦੇਗਵਨ, ਸ੍ਰ ਰਵਿੰਦਰ ਭੱਟੀ, ਡਾ: ਦਵਿੰਦਰ ਸਿੰਘ ਜੋਸ਼ਨ, ਡਾ: ਅਰਪਣ ਸਿੰਘ ਜੋਸ਼ਨ, ਡਾ: ਅਮਰਬੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।