ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਮਨਾਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਵਣ ਮਹਾਂਉਤਸਵ ਮਨਾਇਆ
ਬੰਗਾ:-  6 ਅਗਸਤ : () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਵਣ ਮਹਾਂਉਤਸਵ ਮਨਾਇਆ ਗਿਆ ਅਤੇ ਇਸ ਮੌਕੇ  500 ਪੌਦੇ ਲਗਾਏ ਗਏ। ਵਣ ਮਹਾਂਉਤਸਵ  ਸਮਾਗਮ ਦੀ ਆਰੰਭਤਾ ਮੁੱਖ ਮਹਿਮਾਨ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਨੇ ਆਪਣੇ ਕਰ ਕਮਲਾਂ ਨਾਲ ਪੌਦਾ ਲਗਾ ਕੇ ਕੀਤੀ। ਉਹਨਾਂ ਦਾ ਸਹਿਯੋਗ ਵਰਿੰਦਰ ਸਿੰਘ ਬਰਾੜ ਮੁਖੀ ਐੱਚ ਆਰ ਤੇ ਐਡਮਿਨ ਅਤੇ  ਮਹਿੰਦਰਪਾਲ ਸਿੰਘ  ਦਫਤਰ ਸੁਪਰਡੈਂਟ ਨੇ ਦਿੱਤਾ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕ ਟਰੱਸਟ ਦੇ ਮੀਤ ਪ੍ਰਧਾਨ ਸ ਮਲਕੀਅਤ ਸਿੰਘ ਬਾਹੜੋਵਾਲ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਇਸ ਮੌਕੇ ਗੱਲਬਾਤ ਕਰਦੇ ਕਿਹਾ ਕਿ ਧਰਤੀ ਦੇ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਸੁੰਦਰ, ਸਾਫ਼-ਸੁਥਰਾ ਰੱਖਣ ਲਈ ਹਰੇਕ ਮਨੁੱਖ ਨੂੰ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ। ਵਾਤਾਵਰਣ ਨੂੰ ਬਚਾਉਣ ਨਾਲ ਹੀ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ  ਦੇ ਸਕਾਂਗੇ।  ਅੱਜ ਹਸਪਤਾਲ ਕੰਪਲੈਕਸ ਵਿਚ ਵਾਤਾਵਰਣ ਦਿਵਸ ਅਤੇ ਵਣ ਮਹਾਂਉਤਸਵ ਮਨਾਉਣ ਮੌਕੇ 500 ਤੋਂ ਵਧੇਰੇ ਛਾਂ-ਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਵਣਮਹਾਂਉਤਸਵ ਮਨਾਉਣ ਸਮੇਂ ਅੱਜ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਟਰੱਸਟ, ਸ.ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ ਅਤੇ ਐਡਮਿਨ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਲਜੀਤ ਸਿੰਘ ਜੇ.ਈ, ਰਣਜੀਤ ਸਿੰਘ ਮਾਨ ਸੁਕਿਉਰਿਟੀ ਇੰਚਾਰਜ, ਜੋਗਾ ਰਾਮ ਸਫਾਈ ਇੰਚਾਰਜ, ਡੋਗਰ ਸਿੰਘ, ਕੁਲਵਿੰਦਰ ਸਿੰਘ, ਹਸਪਤਾਲ ਦਾ ਸਟਾਫ਼ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਕੰਪਲੈਕਸ ਵਿਖੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਪੌਦਾ ਲਗਾ ਕੇ ਵਣ ਮਹਾਂਉਤਸਵ ਸਮਾਗਮ ਦਾ ਆਰੰਭ ਕਰਦੇ ਹੋਏ