ਛੋਟੇ ਜੁਰਮਾਂ ਚ ਜੇਲ੍ਹਾਂ ਚ ਬੰਦ ਵਿਚਾਰ ਅਧੀਨ ਕੈਦੀਆਂ ਦੀ ਰਿਹਾਈ ਲਈ ਡੀ ਸੀ ਤੇ ਐਸ ਐਸ ਪੀ ਨਾਲ ਮੀਟਿੰਗ
ਨਵਾਂਸ਼ਹਿਰ, 8 ਅਗਸਤ : ਦੇਸ਼ ਭਰ ਵਿਚ 13 ਤੋਂ 15 ਅਗਸਤ ਤੱਕ ਚੱਲਣ ਵਾਲੀ ਹਰ ਘਰ ਤਿਰੰਗਾ ਮੁਹਿੰਮ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਜੱਜ ਅਤੇ ਅਦਾਲਤੀ ਸਟਾਫ਼ ਵੀ ਤਿਰੰਗਾ ਫ਼ਹਿਰਾਉਏਗਾ।
ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਅਦਾਲਤੀ ਕੰਪਲੈਕਸ ਨਵਾਂਸ਼ਹਿਰ ਵਿਖੇ ਡੀ ਸੀ ਐਨ ਪੀ ਐਸ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਦੇ ਦੇਸ਼ ਵਿਆਪੀ ਸਮਾਗਮਾਂ ਦੇ ਸਬੰਧ ਵਿੱਚ ਮਨਾਏ ਜਾ ਰਹੇ ਆਜ਼ਾਦੀ ਦਾ ਅੰਮਿ੍ਰਤ ਮਹੋਤਸਵ ਤਹਿਤ, ਜ਼ਿਲ੍ਹੇ ਦੀਆਂ ਨਿਆਂਇਕ ਅਦਾਲਤਾਂ ਵੀ ਜਲ੍ਹਿੇ ਵਿੱਚ ਹਰ ਘਰ ਤਿਰੰਗਾ ਮੁਹਿੰਮ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਸ਼ਹੀਦ ਭਗਤ ਸਿੰਘ ਨਗਰ, ਨਵਾਂਸ਼ਹਿਰ ਅਤੇ ਸਬ ਡਵੀਜ਼ਨਲ ਕਚਹਿਰੀਆਂ ਬਲਾਚੌਰ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਉਣ/ਪ੍ਰਦਰਸਤਿ ਕਰਨ ਤੋਂ ਇਲਾਵਾ ਸਮੂਹ ਨਿਆਂਇਕ ਅਧਿਕਾਰੀਆਂ ਅਤੇ ਸਟਾਫ਼ ਦੇ ਘਰਾਂ 'ਤੇ ਵੀ ਤਿਰੰਗਾ ਫ਼ਹਿਰਾਇਆ/ਪ੍ਰਦਰਸ਼ਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਅਧਿਕਾਰੀ ਇਸ ਤੋਂ ਵੀ ਅੱਗੇ ਜ਼ਿਲ੍ਹਾ ਅਤੇ ਸਬ ਡਵੀਜ਼ਨਲ ਅਦਾਲਤਾਂ ਨਾਲ ਜੁੜੇ ਵਕੀਲਾਂ ਨੂੰ ਵੀ ਇਸ ਕੌਮੀ ਮਹੱਤਵ ਵਾਲੇ ਦਿਨ 'ਤੇ ਦੇਸ਼ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਹਰ ਘਰ ਤਿਰੰਗਾ ਮੁਹਿੰਮ ਵਿੱਚ ਜੋਸ਼ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨਗੇ।
ਇਸ ਤੋਂ ਪਹਿਲਾਂ ਛੋਟੇ ਜੁਰਮਾਂ ਚ ਜੇਲ੍ਹਾਂ ਚ ਬੰਦ ਵਿਚਾਰ ਅਧੀਨ ਕੈਦੀਆਂ ਦੀ ਜ਼ਮਾਨਤ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਅਜਿਹੇ ਵਿਅਕਤੀਆਂ ਦੀ ਅੰਤਿਮ ਸੂਚੀ ਤਿਆਰ ਕਰਨ ਲਈ ਕਿਹਾ, ਜਿਨ੍ਹਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਅਦਾਲਤਾਂ ਰਾਹੀਂ ਜ਼ਮਾਨਤ ਦਿੱਤੀ ਜਾ ਸਕਦੀ ਹੈ।
ਮੀਟਿੰਗ ਵਿੱਚ ਹਾਜ਼ਰ ਹੋਰ ਅਧਿਕਾਰੀਆਂ ਵਿੱਚ ਏ ਡੀ ਸੀ (ਜੀ) ਰਾਜੀਵ ਵਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ, ਸੀ ਜੇ ਐਮ ਕਮਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।