ਟਰੈਫਿਕ ਨਿਯਮਾਂ ਦੀ ਪਾਲਨਾ ਕਰਨੀ ਹਰ ਇਨਸਾਨ ਦਾ ਜ਼ਰੂਰੀ ਫਰਜ਼ : ਏ ਐਸ ਆਈ ਪਰਵੀਨ ਕੁਮਾਰ
ਟਰੈਫਿਕ ਐਜ਼ੂਕੇਸ਼ਨ ਸੈੱਲ ਵੱਲੋਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸਕੂਲ ਢਾਹਾਂ ਕਲੇਰਾਂ ਵਿਖੇ ਜਾਗਰੂਕਤਾ ਸੈਮੀਨਾਰ ਲੱਗਾ
ਬੰਗਾ : 29 ਅਗਸਤ : () ਟਰੈਫਿਕ ਐਜ਼ੂਕੇਸ਼ਨ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸਕੂਲ ਢਾਹਾਂ ਕਲੇਰਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ । ਇਸ ਮੌਕੇ ਏ ਐੱਸ ਆਈ ਪ੍ਰਵੀਨ ਜ਼ਿਲ੍ਹਾ ਇੰਚਾਰਜ ਟਰੈਫਿਕ ਐਜ਼ੂਕੇਸ਼ਨ ਸੈੱਲ ਨੇ ਸਕੂਲ ਅਧਿਆਪਕਾਂ, ਡਰਾਈਵਰਾਂ ਅਤੇ ਸਕੂਲ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਣਕਾਰੀ ਦਿੰਦੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਨਾ ਕਰਨੀ ਹਰ ਇਨਸਾਨ ਦਾ ਜ਼ਰੂਰੀ ਫਰਜ਼ ਹੈ। ਅਸੀਂ ਟਰੈਫਿਕ ਨਿਯਮਾਂ ਦੀ ਸਹੀ ਤਰ੍ਹਾਂ ਪਾਲਨਾ ਕਰਦੇ ਹਾਂ ਸਮਾਜ ਦੇ ਚੰਗੇ ਨਾਗਰਿਕ ਬਣਦੇ ਹਾਂ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਮੋਟਰ ਸਾਈਕਲ, ਸਕੂਟਰ ਚਲਾਉਣ ਮੌਕੇ ਹੈਲਮਟ ਪਹਿਣਾ ਚਾਹੀਦਾ ਹੈ ਅਤੇ ਲਾਇਸੰਸ ਅਤੇ ਹੋਰ ਜ਼ਰੂਰੀ ਡਾਕੂਮੈਂਟ ਹਮੇਸ਼ਾ ਵਹੀਕਲ ਵਿਚ ਹੋਣੇ ਚਾਹੀਦੇ ਹਨ। ਜ਼ਿਲ੍ਹਾ ਇੰਚਾਰਜ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਵੀ ਆਪਣੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਵੀ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਅਤੇ ਟਰੈਫਿਕ ਨਿਯਮਾਂ ਵਾਲਾ ਬੈਨਰ ਆਪਣੇ ਸਕੂਲ ਵਿਚ ਜ਼ਰੂਰ ਲਗਾਉਣ । ਉਹਨਾਂ ਨੇ ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਵਿਦਿਆਰਥੀਆਂ ਦੇ ਲਿਆਣ-ਲਿਜਾਣ ਮੌਕੇ ਵੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਜ਼ਰੂਰ ਧਿਆਨ ਰੱਖਣ ਸਬੰਧੀ ਦੱਸਿਆ। ਟਰੈਫਿਕ ਐਜ਼ੂਕੇਸ਼ਨ ਸੈੱਲ ਵੱਲੋਂ ਸਮੂਹ ਡਰਾਈਵਰਾਂ ਅਤੇ ਹਾਜ਼ਰ ਵਿਦਿਆਰਥੀਆਂ ਜਾਗਰੂਕਤਾ ਪੋਸਟਰ ਵੀ ਵੰਡੇ ਗਏ। ਇਸ ਮੌਕੇ ਸਕੂਲ ਦੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੇ ਟਰੈਫਿਕ ਐਜ਼ੂਕੇਸ਼ਨ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਅਧਿਕਾਰੀਆਂ ਦਾ ਸਕੂਲ ਵਿਦਿਆਰਥੀਆਂ ਲਈ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਏ ਐਸ ਆਈ ਸਤਨਾਮ ਸਿੰਘ ਟਰੈਫ਼ਿਕ ਐਜ਼ੂਕੇਸ਼ਨ ਸੈੱਲ, ਲਾਲ ਚੰਦ ਵਾਈਸ ਪ੍ਰਿੰਸੀਪਲ, ਰਮਨ ਕੁਮਾਰ, ਗਗਨ ਅਹੂਜਾ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਟਰੈਫਿਕ ਐਜ਼ੂਕੇਸ਼ਨ ਸੈੱਲ ਵੱਲੋਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸਕੂਲ ਢਾਹਾਂ ਕਲੇਰਾਂ ਵਿਖੇ ਲਗਾਏ ਜਾਗਰੂਕਤਾ ਸੈਮੀਨਾਰ ਮੌਕੇ ਏ ਐੱਸ ਆਈ ਪ੍ਰਵੀਨ ਜ਼ਿਲ੍ਹਾ ਇੰਚਾਰਜ ਟਰੈਫਿਕ ਐਜ਼ੂਕੇਸ਼ਨ ਸੈੱਲ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ