ਨਵਾਂਸ਼ਹਿਰ, 20 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਅਜਿਹੇ ਆਜ਼ਾਦੀ ਘੁਲਾਟੀਆਂ, ਜਿਨ੍ਹਾਂ ਨੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਆਪਣਾ ਯੋਗਦਾਨ ਪਾਇਆ ਪਰ ਉਨ੍ਹਾਂ ਦਾ ਯੋਗਦਾਨ ਸਰਕਾਰੀ/ਜਨਤਕ ਪੱਧਰ 'ਤੇ ਹਾਲੇ ਤੱਕ ਅਗਿਆਤ/ਅਣਗੌਲਿਆ ਹੈ, ਦੇ ਪਰਿਵਾਰਾਂ ਨੂੰ ਨੇੜਲੇ ਐਸ ਡੀ ਐਮ ਦਫ਼ਤਰਾਂ ਨਾਲ ਸੰਪਰਕ ਕਰਨ ਲਈ ਆਖਿਆ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਜਿਹੇ ਅਗਿਆਤ/ਅਣਗੌਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਇਨ੍ਹਾਂ ਨਾਲ ਸਬੰਧਤ ਕੋਈ ਵੀ ਦਸਤਾਵੇਜ਼, ਤਸਵੀਰ ਆਦਿ ਆਪਣੇ ਨਾਲ ਸਬੰਧਤ ਐਸ ਡੀ ਐਮ ਦਫ਼ਤਰ ਨੂੰ ਦੇਣ ਲਈ ਆਖਿਆ ਹੈ।
ਉਨ੍ਹਾਂ ਆਖਿਆ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਅਜਿਹੇ ਅਗਿਆਤ/ਅਣਗੌਲੇ ਆਜ਼ਾਦੀ ਘੁਲਾਟੀਆਂ ਦਾ ਬਿਉਰਾ ਇਕੱਠਾ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਵਿੱਚ ਪਾਏ ਯੋਗਦਾਨ ਦੀ ਗਾਥਾ ਨੂੰ ਸੰਭਾਲਿਆ ਜਾ ਸਕੇ ਤੇ ਬਣਦਾ ਮਾਣ-ਸਤਿਕਾਰ ਦਿੱਤਾ ਜਾ ਸਕੇ।