ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਝੋਨੇ ਦੀ ਪਰਾਲੀ ਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਮਨਾਹੀ

ਨਵਾਂਸ਼ਹਿਰ, 30 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਨ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜੋ  ਕਿ 29 ਸਤੰਬਰ ਤੋਂ 28 ਨਵੰਬਰ, 2022 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਲਾਗੂ ਕੀਤੇ ਇਨ੍ਹਾਂ ਹੁਕਮਾਂ ਦਾ ਮੰਤਵ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਣ, ਜੀਵ-ਜੰਤੂਆਂ, ਲਾਗੇ ਖੜੀ ਫ਼ਸਲ, ਸੜ੍ਹਕ ਦੇ ਕੰਢੇ ਲਾਏ ਬੂਟਿਆਂ/ਦਰਖਤਾਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਹੋਣ ਵਾਲੇ ਨੁਕਸਾਨ ਅਤੇ ਧੂੰਏਂ ਕਾਰਨ ਆਮ ਲੋਕਾਂ ਦੀ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ ਨੂੰ ਰੋਕਣਾ ਹੈ।

ਲਾਅ ਯੂਨੀਵਰਸਿਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

1920 ਦੇ ਦਹਾਕੇ 'ਚ ਸ਼ਹੀਦ ਭਗਤ ਸਿੰਘ ਵੱਲੋਂ ਉਠਾਏ ਮੁੱਦੇ ਅੱਜ ਵੀ ਵਿਵਾਦਾਂ ਨੂੰ ਸੁਲਝਾਉਣ 'ਚ ਸਹਾਈ : ਡਾ. ਰੌਣਕੀ ਰਾਮ
ਪਟਿਆਲਾ, 30 ਸਤੰਬਰ: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵੱਲੋਂ ਵੱਖ ਵੱਖ ਸਮਾਗਮ ਕਰਵਾਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਆਰ.ਜੀ.ਐਨ.ਯੂ.ਐਲ ਕਲਚਰਲ ਕਮੇਟੀ ਵੱਲੋਂ 'ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ' ਨੁੱਕੜ ਨਾਟਕ ਕਰਵਾਇਆ ਗਿਆ ਜਿਸ ਵਿੱਚ ਬਹਾਦਰ ਮਹਾਨ ਰਾਸ਼ਟਰਵਾਦੀ ਦੇ ਸ਼ਾਨਦਾਰ ਸੰਘਰਸ਼ ਅਤੇ ਕੁਰਬਾਨੀ ਨੂੰ ਦਰਸਾਇਆ ਗਿਆ। ਸੈਂਟਰ ਫ਼ਾਰ ਐਡਵਾਂਸਡ ਸਟੱਡੀਜ਼ ਇਨਹਿਊਮਨ ਰਾਈਟਸ ਵੱਲੋਂ 'ਸਮਕਾਲੀ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਪੜਚੋਲ ਕਰਨਾ' ਸਿਰਲੇਖ ਵਿਸ਼ੇਸ਼ ਉਤੇ ਯੂਨੀਵਰਸਿਟੀ ਆਫ਼ ਲਦਾਖ ਦੇ ਵਿਜ਼ਟਿੰਗ ਪ੍ਰੋਫੈਸਰ ਡਾ. ਰੌਣਕੀ ਰਾਮ ਦਾ ਲੈਕਚਰ ਕਰਵਾਇਆ ਗਿਆ। ਲੈਕਚਰ ਦੌਰਾਨ ਉਨ੍ਹਾਂ ਸ਼ਹੀਦ ਭਗਤ ਸਿੰਘ ਵੱਲੋਂ ਦਿੱਤੀ ਗਈ ਵਿਚਾਰਧਾਰਾ ਅਤੇ ਏਜੰਡੇ ਸਬੰਧੀ ਪਰਚਾ ਪੜਿਆ। ਡਾ. ਰੌਣਕੀ ਰਾਮ ਨੇ ਕਿਹਾ, 'ਸ਼ਹੀਦ ਭਗਤ ਸਿੰਘ ਨੇ 1920 ਦੇ ਦਹਾਕੇ ਵਿੱਚ ਜਾਇਜ਼ ਮੁੱਦੇ ਉਠਾਏ ਜੋ ਅੱਜ ਵੀ ਕਈ ਵਿਵਾਦਾਂ ਨੂੰ ਸੁਲਝਾਉਣ ਲਈ ਸਾਡੀ ਅਗਵਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਦੇ ਆਜ਼ਾਦੀ ਘੁਲਾਟੀਆਂ ਦੀ ਸੂਚੀ ਵਿੱਚ ਪਹਿਲੇ ਤਰਕਸ਼ੀਲਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ। ਪ੍ਰੋ. ਜੀ.ਐਸ. ਬਾਜਪਾਈ, ਵਾਈਸ-ਚਾਂਸਲਰ, ਨੇ ਕਿਹਾ, "ਸ਼ਹੀਦ ਭਗਤ ਸਿੰਘ ਦੀ ਬੇਮਿਸਾਲ ਵਿਚਾਰਧਾਰਾ ਸਮਾਜਿਕ ਨਿਆਂ ਲਈ ਉਹਨਾਂ ਦੇ ਜਨੂੰਨ ਨੂੰ ਪ੍ਰਗਟ ਕਰਦੀ ਹੈ। ਇਸ ਮੌਕੇ ਯੂਨੀਵਰਸਿਟੀ ਵਿਖੇ ਪ੍ਰੋ ਬੋਨੋ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦੀ ਅਦੁੱਤੀ ਭਾਵਨਾ ਨੂੰ ਸਮਰਪਿਤ ਕੈਂਡਲ ਕੱਢਿਆ ਗਿਆ। ਪ੍ਰੋ: ਆਨੰਦ ਪਵਾਰ, ਰਜਿਸਟਰਾਰ, ਡਾ: ਸਿਧਾਰਥ ਦਹੀਆ, ਡਿਪਟੀ ਰਜਿਸਟਰਾਰ, ਫੈਕਲਟੀ ਮੈਂਬਰਾਂ, ਸਟਾਫ਼ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਾਰਚ ਵਿੱਚ ਭਾਗ ਲਿਆ।

ਫੂਡ ਸੇਫ਼ਟੀ ਵਿੰਗ ਵੱਲੋਂ ਫੂਡ ਸੇਫ਼ਟੀ ਜਾਗਰੂਕਤਾ ਕੈਂਪ ਲਾਇਆ ਗਿਆ

ਤਿਉਹਾਰਾਂ ਦੇ ਮੱਦੇਨਜ਼ਰ ਮਿਠਾਈਆਂ ਤੈਅ ਮਾਣਕਾਂ ਅਨੁਸਾਰ ਹੀ ਤਿਆਰ ਕੀਤੀਆਂ ਜਾਣ
ਔੜ/ਨਵਾਂਸ਼ਹਿਰ, 30 ਸਤੰਬਰ : ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾ. ਅਭਿਨਵ ਤਿ੍ਰਖਾ, ਕਮਿਸ਼ਨਰ, ਫੂਡ ਐਂਡ ਡਰੱਗਜ਼ ਪ੍ਰਸ਼ਾਸਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੁਆਇੰਟ ਕਮਿਸ਼ਨਰ ਫੂਡ ਸੇਫਟੀ,  ਮਨੋਜ ਖੋਸਲਾ ਦੀ ਅਗਵਾਈ ਵਿੱਚ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਅਤੇ ਫੂਡ ਲਾਈਸੈਂਸਿੰਗ ਅਤੇ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ, ਸਿਹਤ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਫੂਡ ਸੇਫ਼ਟੀ ਵਿੰਗ ਵੱਲੋਂ ਔੜ ਵਿਖੇ ਫੂਡ ਸੇਫ਼ਟੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫੂਡ ਸੇਫ਼ਟੀ ਅਫ਼ਸਰ ਸ਼੍ਰੀਮਤੀ ਸੰਗੀਤਾ ਸਹਿਦੇਵ ਅਤੇ ਦਿਨੇਸ਼ਜੋਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਮਨੋਜ ਖੋਸਲਾ ਨੇ 'ਫੂਡ ਬਿਜ਼ਨਸ ਆਪਰੇਟਰਾਂ ਨੂੰ ਜਾਣਕਾਰੀ ਦਿੰਦੇ ਹੋਏ ਤਿਉਹਾਰਾਂ ਦੇ ਮੱਦੇਨਜ਼ਰ ਸ਼ੁਧ ਤੇ ਮਿਆਰੀ ਸਮੱਗਰੀ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੰਦਿਆ ਕਿਹਾ ਕਿ 'ਫੂਡ ਬਿਜ਼ਨਸ ਆਪਰੇਟਰ' ਖ਼ਾਸ ਕਰ ਹਲਵਾਈ ਅਤੇ ਦੁੱਧ ਦਾ ਕੰਮ ਕਰਦੇ ਕਾਰੋਬਾਰੀ ਆਪਣੇ ਕੰਮ-ਕਾਰ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਮਿਠਾਈਆਂ ਆਦਿ ਤਿਆਰ ਕਰਦੇ ਸਮੇਂ ਮਿਆਰੀ ਸਮਾਨ ਦੀ ਹੀ ਵਰਤੋਂ ਕਰਨ, ਜਿਸ ਨਾਲ ਕਿ ਲੋਕਾਂ ਨੂੰ ਸ਼ੁੱਧ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਹੋ ਸਕਣ। ਇਸ ਤੋਂ ਇਲਾਵਾ ਕੈਂਪ ਵਿੱਚ ਬਿਨਾਂ ਲਾਈਸੈਂਸ ਜਾਂ ਰਜਿਸਟ੍ਰੇਸ਼ਨ ਤੋਂ ਕੰਮ ਕਰ ਰਹੇ 'ਫੂਡ ਬਿਜ਼ਨਸ ਆਪਰੇਟਰਾਂ' ਨੂੰ ਲਾਈਸੈਂਸ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ ਅਤੇ ਜਾਣੂ ਕਰਵਾਇਆ ਗਿਆ ਕਿ ਇਹ ਲਾਈਸੈਂਸ ਜਾਂ ਰਜਿਸਟ੍ਰੇਸ਼ਨ ਹਰ ਛੋਟੇ ਅਤੇ ਵੱਡੇ ਦੁਕਾਨਦਾਰ, ਹੋਟਲ, ਰੈਸਟੋਰੈਂਟ, ਹੋਲਸੇਲਰ, ਫੈਕਟਰੀ ਆਦਿ ਦੇ ਨਾਲ-ਨਾਲ ਰੇਹੜੀ/ਫੜ੍ਹੀ ਆਦਿ ਲਈ ਵੀ ਲੈਣਾ ਲਾਜ਼ਮੀ ਹੈ ਅਤੇ ਹਰੇਕ 'ਫੂਡ ਬਿਜ਼ਨਸ ਆਪਰੇਟਰ' ਵਲੋਂ ਆਪਣੇ ਬਿੱਲ 'ਤੇ ਆਪਣਾ ਫੂਡ ਸੇਫ਼ਟੀ ਦਾ ਲਾਈਸੈਂਸ ਨੰਬਰ ਪਾਉਣਾ ਵੀ ਸਰਕਾਰ ਵੱਲੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਮੌਕੇ ਕੁਝ 'ਫੂਡ ਬਿਜ਼ਨਸ ਅਪਰੇਟਰਾਂ' ਵੱਲੋਂ ਮੌਕੇ 'ਤੇ ਹੀ ਲਾਈਸੈਂਸ ਬਣਾਉਣ/ਰਜਿਸਟ੍ਰੇਸ਼ਨ ਕਰਵਾਉਣ ਲਈ ਬਿਨੈ ਪੱਤਰ ਭਰੇ ਗਏ। 'ਫੂਡ ਸੇਫ਼ਟੀ ਅਫ਼ਸਰ' ਸੰਗੀਤਾ ਸਹਿਦੇਵ ਅਤੇ ਦਿਨੇਸ਼ਜੋਤ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲੇ੍ਹ ਵਿੱਚ ਵੱਡੇ ਪੱਧਰ 'ਤੇ 'ਸੈਂਪਲਿੰਗ' ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਪਾਈ ਜਾਂਦੀ ਹੈ ਤਾਂ ਅਜਿਹਾ ਕਰਨ ਵਾਲਿਆਂ ਵਿਰੁੱਧ 'ਫੂਡ ਸੇਫਟੀ ਐਕਟ' ਅਧੀਨ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ਦੇ ਮੱਦੇ ਨਜ਼ਰ ਸਵੈ ਇਛੁੱਕ ਕੀਤਰਨ ਲਈ ਰਜਿਸਟਰੇਸ਼ਨ 7 ਅਕਤੂਬਰ, 2022 ਤੱਕ - ਚੇਅਰਮੈਨ ਵਾਲੀਮੀਕਿ ਸ਼ਰਾਇਨ ਬੋਰਡ

ਅੰਮ੍ਰਿਤਸਰ, 30 ਸਤੰਬਰ: ਭਗਵਾਨ ਵਾਲਮੀਕਿ ਜੀ ਦਾ ਪਰਗਟ ਦਿਵਸ 9 ਅਕਤੂਬਰ ਨੂੰ ਸੰਗਤਾਂ ਵੱਲੋਂ ਵਾਲਮੀਕਿ ਤੀਰਥ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸੇ ਸਬੰਧ ਵਿੱਚ 1 ਅਕਤੂਬਰ ਨੂੰ ਜਲੰਧਰ ਤੋਂ ਚੱਲ ਕੇ ਸ਼ੋਭਾ ਯਾਤਰਾ ਅੰਮ੍ਰਿਤਸਰ ਵਿਖੇ ਪਹੁੰਚ ਰਹੀ ਹੈ।  ਇਹ ਜਾਣਕਾਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਚੇਅਰਮੈਨ ਵਾਲੀਮੀਕਿ ਸ਼ਰਾਇਨ ਬੋਰਡ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦਿੰਦਿਆਂ ਦੱਸਿਆ ਕਿ ਪਰਗਟ ਦਿਵਸ ਨੂੰ ਸਮਰਪਿਤ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਸਬੰਧ ਭਗਵਾਨ ਵਾਲਮੀਕਿ ਸਮਾਜ ਦੇ ਸਾਰੇ ਮਿਊਜੀਕਲ ਗਰੁੱਪ/ਭਜਨ ਮੰਡਲੀਆਂ ਸਵੈ ਇਛੁੱਕ ਕੀਤਰਨ ਕਰਨ ਲਈ ਆਪਣੀ ਰਜਿਸਟਰੇਸ਼ਨ 7 ਅਕਤੂਬਰ, 2022 ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦਫਤਰ ਉਪ ਮੰਡਲ ਮੈਜਿਸਟਰੇਟ ਲੋਪੋਕੇ ਅਤੇ ਦਫਤਰ ਜੀ:ਐਮ ਭਗਵਾਨ ਵਾਲਮੀਕਿ ਤੀਰਥ ਸ਼ਰਾਈਨ ਬੋਰਡ ਵਿਖੇ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਤੋਂ ਇਲਾਵਾ ਆਪਣੀ ਰਜਿਸਟਰੇਸ਼ਨ ਬੇਨਤੀ sdmlopoke@gmail.com 'ਤੇ ਵੀ ਭੇਜ ਸਕਦੇ ਹਨ। 

ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਦੋ ਪਿੰਡਾਂ ਨੂੰ ਸਨਮਾਨਿਤ ਕੀਤਾ ਜਾਵੇਗਾ

ਭਾਰਟਾ ਕਲਾਂ ਨੇ 'ਮੇਰਾ ਪਿੰਡ, ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਇੱਕ ਲੱਖ ਦਾ ਇਨਾਮ ਜਿੱਤਿਆ
ਮਾਹਲ ਖੁਰਦ 'ਓ ਡੀ ਐਫ ਪਲੱਸ ਫਿਲਮ ਮੁਕਾਬਲੇ' 'ਚ ਬਣਿਆ ਪੁਰਸਕਾਰ  ਦਾ  ਦਾਅਵੇਦਾਰ
ਨਵਾਂਸ਼ਹਿਰ, 30 ਸਤੰਬਰ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਪਿਛਲੇ ਦਿਨਾਂ ਦੌਰਾਨ ਦੀ ਪੁਰਸਕਾਰ ਜੇਤੂ ਲੜੀ ਨੂੰ ਜਾਰੀ ਰੱਖਦੇ ਹੋਏ, ਜ਼ਿਲ੍ਹੇ ਦੇ ਦੋ ਪਿੰਡਾਂ ਨੇ ਵੀ ਪੁਰਸਕਾਰ ਜਿੱਤੇ ਹਨ, ਜਿਨ੍ਹਾਂ 'ਚ ਇੱਕ 'ਮੇਰਾ ਪਿੰਡ, ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਜਦਕਿ ਦੂਜਾ 'ਓ ਡੀ ਐਫ ਪਲੱਸ ਫਿਲਮ ਮੁਕਾਬਲੇ' ਤਹਿਤ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਐਵਾਰਡ 2 ਅਕਤੂਬਰ, 2022 ਨੂੰ ਹੁਸ਼ਿਆਰਪੁਰ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਟਾ ਕਲਾਂ ਨੇ 'ਮੇਰਾ ਪਿੰਡ, ਮੇਰੀ ਜ਼ਿੰਮੇਂਵਾਰੀ' ਤਹਿਤ ਕੂੜਾ ਪ੍ਰਬੰਧਨ ਦਾ ਸਫ਼ਲ ਮਾਡਲ ਲਾਗੂ ਕਰਕੇ ਇੱਕ ਲੱਖ ਰੁਪਏ ਦਾ ਇਨਾਮ ਜਿੱਤਿਆ ਹੈ ਜਦਕਿ ਮਾਹਲ ਖੁਰਦ ਨੇ 'ਓਡੀਐਫ ਪਲੱਸ ਫਿਲਮ ਮੁਕਾਬਲਾ' ਸ੍ਰੇਣੀ ਵਿੱਚ 10,000 ਰੁਪਏ ਦੀ ਇਨਾਮੀ ਰਾਸ਼ੀ ਦੇ ਪੁਰਸਕਾਰ ਲਈ ਆਪਣੀ ਦਾਅਵੇਦਾਰੀ ਪੱਕੀ ਕਰ ਲਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ, ਇਸ ਤੋਂ ਪਹਿਲਾਂ 'ਹਰ ਘਰ ਜਲ' ਸਰਟੀਫ਼ਿਕੇਟ ਲਈ ਵੀ ਕੁਆਲੀਫਾਈ ਕਰ ਚੁੱਕਾ ਹੈ ਅਤੇ ਜ਼ਿਲ੍ਹੇ ਦੀ ਨਗਰ ਕੌਂਸਲ ਨਵਾਂਸ਼ਹਿਰ 'ਆਜ਼ਾਦੀ@75 ਸਵੱਛਤਾ ਸਰਵੇਖਣ 2022' ਲਈ ਐਵਾਰਡ ਦੀ ਚੋਣ ਲਈ ਐਲਾਨੀ ਗਈ ਹੈ। ਦੋਵੇਂ ਐਵਾਰਡ ਕ੍ਰਮਵਾਰ 2 ਅਤੇ 1 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ 'ਚ ਦਿੱਤੇ ਜਾਣਗੇ। ਰੰਧਾਵਾ ਨੇ ਸਬੰਧਤ ਵਿਭਾਗਾਂ, ਗ੍ਰਾਮ ਪੰਚਾਇਤਾਂ ਅਤੇ ਨਗਰ ਕੌਂਸਲ ਨਵਾਂਸ਼ਹਿਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਵਾਰਡ ਜੇਤੂ ਸੰਸਥਾਵਾਂ/ਪਿੰਡ ਅਗਲੀ ਵਾਰ ਲਈ ਐਵਾਰਡ ਪ੍ਰਾਪਤ ਕਰਨ ਲਈ, ਹੋਰਨਾਂ ਵਿਭਾਗਾਂ ਲਈ ਵੀ ਵਧੀਆ ਪ੍ਰਦਰਸ਼ਨ ਕਰਕੇ ਪੁਰਸਕਾਰਾਂ ਲਈ ਯੋਗ ਬਣਨ ਲਈ ਮਿਸਾਲ ਬਣਨਗੇ।

ਹਲਕਾ 041—ਉੜਮੁੜ ਵਲੋ 100 ਫੀਸਦੀ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਵਾਲੇ 27 ਬੀ.ਐਲ.ਓਜ਼ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 30 ਸਤੰਬਰ:   ਮੁੱਖ ਚੋਣ ਅਫਸਰ, ਪੰਜਾਬ ਅਤੇ ਡਿਪਟੀ ਕਮਿਸ਼ਨਰਕਮਜ਼ਿਲ੍ਹਾ ਚੋਣ ਅਫਸਰ, ਹੁਸਿ਼ਆਰਪੁਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਕਮਚੋਣਕਾਰ ਰਜਿਸਟਰੇਸ਼ਨ ਅਫਸਰ 041—ਉੜਮੁੜ ਦੀ ਪ੍ਰਧਾਨਗੀ ਹੇਠ ਜਿਨ੍ਹਾਂ ਬੀ.ਐਲ.ਓਜ਼ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦਾ ਕੰਮ 100 ਫੀਸਦੀ ਕਰ ਲਿਆ ਗਿਆ ਸੀ, ਉਨ੍ਹਾਂ  ਨੂੰ ਅੱਜ ਸਨਮਾਨਿਤ ਕਰਨ ਲਈ ਇੱਕ ਸਮਾਗਮ ਏ.ਡੀ.ਸੀ.(ਡੀ.) ਦੇ ਦਫਤਰ ਵਿਖੇ ਬਣੇ ਬੀ.ਆਰ.ਜੀ.ਐਫ ਹਾਲ ਵਿੱਚ ਰੱਖਿਆ ਗਿਆ । ਇਸ ਮੋਕੇ ਤੇ ਹਲਕਾ ਉੜਮੜ  ਅਧੀਨ ਆਉਦੇ 27 ਬੀ.ਐਲ.ਓਜ਼ ਜਿਨ੍ਹਾਂ ਵਲੋਂ 100 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ , ਉਨ੍ਹਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।   ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਕਮਚੋਣਕਾਰ ਰਜਿਸਟਰੇਸ਼ਨ ਅਫਸਰ ਦਰਬਾਰਾ ਸਿੰਘ ਰੰਧਾਵਾ ਨੇ ਆਏ ਹੋਏ ਬੀ.ਐਲ.ਓਜ਼ ਦੇ ਕੰਮ ਦੀ ਪ੍ਰਸੰਸਾ ਕੀਤੀ ਅਤੇ ਦੱਸਿਆ ਕਿ ਸਾਰਿਆ ਦੇ ਸਹਿਯੋਗ ਸਦਕਾ ਚੋਣ ਹਲਕਾ 41—ਉੜਮੁੜ ਪਿਛਲੇ ਲਗਭਗ 2 ਮਹੀਨਿਆਂ ਤੋਂ  ਪਹਿਲੇ ਸਥਾਨ 'ਤੇ ਚੱਲ ਰਿਹਾ ਹੈ ਅਤੇ ਉਨ੍ਹਾਂ ਵਲੋ ਬਾਕੀ ਰਹਿੰਦੇ ਬੀ.ਐਲ.ਓਜ਼ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣਾ ਕੰਮ ਜਲਦੀ ਮੁਕੰਮਲ ਕਰਨ,  ਤਾਂ ਜੋ਼ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਨੂੰ ਸਮੇ ਸਿਰ ਮੁਕੰਮਲ ਕੀਤਾ ਜਾ ਸਕੇ ।ਇਸ ਮੋਕੇ 'ਤੇ ਸ਼੍ਰੀ ਭੂਸ਼ਨ ਕੁਮਾਰ ਸ਼ਰਮਾ ਸੀਨੀਅਰ ਸਹਾਇਕ , ਸ਼੍ਰੀ ਹਰਪ੍ਰੀਤ ਸਿੰਘ ਮਾਸਟਰ ਟਰੇਨਰ , ਮਿਸ ਮੇਘਾ ਮਹਿਤਾ ਚੋਣ ਕਾਨੂੰਨੋ , ਸ਼੍ਰੀ ਹਰਪ੍ਰੀਤ ਸਿੰਘ ਇੰਚਾਰਜ਼ ਚੋਣ ਸ਼ਾਖਾ, ਮਿਸ ਫਿਰੋਜ਼ੀ ਖਾਤੂਨ ਡਾਟਾ ਐਂਟਰੀ ਆਦਿ ਹਾਜ਼ਰ ਹੋਏ ।

ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ



ਕੱਚੇ ਗੰਨੇ ਦੀ ਪਿੜਾਈ ਤੋਂ ਕੀਤਾ ਜਾਵੇ ਗੁਰੇਜ਼ : ਮੁੱਖ ਖੇਤੀਬਾੜੀ ਅਫ਼ਸਰ

 ਹੁਸ਼ਿਆਰਪੁਰ, 30 ਸਤੰਬਰਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 25000 ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਗੰਨੇ ਦੀ ਕਾਸ਼ਤ ਵਿੱਚ ਮੋਹਰੀ ਹੈ। ਗੁੜ ਅਤੇ ਸ਼ੱਕਰ ਦੇ ਮਿਆਰੀ ਉਤਪਾਦਨ ਅਤੇ ਇਸ ਦੀ ਗਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਮੂਹ ਬੇਲਣਾਂ ਮਾਲਕਾਂ ਨੂੰ ਗੁੜ ਅਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਘਟੀਆ ਕੁਆਲਿਟੀ ਦੀ ਖੰਡ ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਇਸ ਦੀ ਮਿਆਰੀ ਉਪਲਬੱਧਤਾ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਉਨ੍ਹਾਂ ਦੀਆਂ ਫੂਡ ਸੇਫਟੀ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਬੇਲਣਿਆਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕਿਸੇ ਵੀ ਬੇਲਣੇ 'ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਮੀਕਲ ਜਾਂ ਕੋਈ ਹੋਰ ਅਜਿਹੇ ਪਦਾਰਥ ਪਾਏ ਜਾਂਦੇ ਹਨ ਤਾਂ ਅਜਿਹੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  ਗੰਨੇ ਦੀ ਪਿੜਾਈ ਦਾ ਸੀਜ਼ਨ ਨੇੜੇ ਹੋਣ ਕਾਰ ਜ਼ਿਲ੍ਹੇ ਵਿੱਚ ਗੁੜ ਅਤੇ ਸ਼ੱਕਰ ਉਤਪਾਦਨ ਲਈ ਲੱਗੇ ਬੇਲਣਿਆਂ ਵਲੋਂ ਗੰਨੇ ਦੀ ਪਿੜਾਈ ਨੂੰ ਕੇਵਲ ਮਿੱਲਾਂ ਚੱਲਣ 'ਤੇ ਹੀ ਸ਼ੁਰੂ ਕਰਨ ਸਬੰਧੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਮਿਆਰੀ ਗੁੜ ਅਤੇ ਸ਼ੱਕਰ ਦੇ ਉਤਪਾਦਨ ਲਈ ਕੱਚੇ ਗੰਨੇ ਦੀ ਅਗੇਤੀ ਪਿੜਾਈ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਗੰਨੇ ਤੋਂ ਮਿਆਰੀ ਗੁੜ ਅਤੇ ਸ਼ੱਕਰ ਤਿਆਰ ਕਰਕੇ ਆਪਣੀ ਉਪਜ ਦਾ ਪ੍ਰੋਸੈਸਿੰਗ ਦੇ ਨਾਲ ਮੰਡੀਕਰਨ ਕਰਕੇ ਆਮਦਨ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ।

ਦੀ ਬਾਹੜੋਵਾਲ ਮਲਟੀਪਰਪਜ਼ ਸਹਿਕਾਰੀ ਸਭਾ ਪਿੰਡ ਬਾਹੜੋਵਾਲ ਵੱਲੋਂ ਮੁਨਾਫਾ ਵੰਡ ਸਮਾਰੋਹ ਵਿੱਚ ਕਰਵਾਇਆ ਗਿਆ

ਦੀ ਬਾਹੜੋਵਾਲ ਮਲਟੀਪਰਪਜ਼ ਸਹਿਕਾਰੀ ਸਭਾ ਪਿੰਡ ਬਾਹੜੋਵਾਲ ਵੱਲੋਂ ਮੁਨਾਫਾ ਵੰਡ ਸਮਾਰੋਹ ਵਿੱਚ ਕਰਵਾਇਆ ਗਿਆ
ਬੰਗਾ 30 ਸਤੰਬਰ :-() ਦੀ ਬਾਹੜੋਵਾਲ ਮਲਟੀਪਰਪਜ਼ ਸਹਿਕਾਰੀ ਸਭਾ ਪਿੰਡ ਬਾਹੜੋਵਾਲ ਵੱਲੋਂ ਅੱਜ ਸਭਾ ਦਾ ਮੁਨਾਫਾ ਵੰਡ ਸਮਾਰੋਹ  ਕਰਵਾਇਆ ਗਿਆ ਜਿਸ ਵਿਚ ਸਾਲ 2019, ਸਾਲ 2020 ਅਤੇ ਸਾਲ 2021 ਦਾ 54 ਲੱਖ 26 ਹਜ਼ਾਰ ਤੋਂ ਵੱਧ ਰਕਮ ਦਾ ਮੁਨਾਫ਼ਾ ਸਭਾ ਦੇ ਮੈਂਬਰਾਂ ਨੂੰ ਵੰਡਿਆ ਗਿਆ। ਇਸ ਮੁਨਾਫਾ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਮਲਕੀਅਤ ਸਿੰਘ ਬਾਹੜੋਵਾਲ ਡਾਇਰੈਕਟਰ ਕੋ ਆਪਰੇਟਿਵ ਬੈਂਕ ਨਵਾਂਸ਼ਹਿਰ ਨੇ ਸਹਿਕਾਰੀ ਸਭਾ ਵੱਲੋਂ ਸ਼ਾਨਦਾਰ ਕੰਮ ਕਰਕੇ ਆਪਣੇ ਸਮੂਹ ਮੈਂਬਰਾਂ ਨੂੰ ਮੁਨਾਫਾ ਪ੍ਰਦਾਨ ਕਰਨ ਦੇ ਸਮਾਗਮ ਦੀਆਂ ਵਧਾਈਆਂ ਦਿੱਤੀਆਂ ਅਤੇ ਸਭਾ ਦੇ ਮੈਂਬਰਾਂ ਨੂੰ ਮੁਨਾਫੇ ਦੇ ਚੈੱਕ ਤਕਸੀਮ ਕੀਤੇ। ਸਭਾ ਦੇ ਸਕੱਤਰ ਰਾਜਵਿੰਦਰ ਸਿੰਘ ਨੇ ਸੁਸਾਇਟੀ ਦੀ ਰਿਪੋਰਟ ਪੜ੍ਹੀ ਅਤੇ ਸੁਸਾਇਟੀ ਦੀਆਂ ਪ੍ਰਾਪਤੀਆਂ  ਬਾਰੇ ਜਾਣਕਾਰੀ ਦਿੱਤੀ। ਸਭਾ ਦੇ ਪ੍ਰਧਾਨ ਬੀਬੀ ਕੁਲਜੀਤ ਕੌਰ ਨੇ ਸਮਾਗਮ ਵਿਚ ਪੁੱਜੇ ਸਮੂਹ ਮਹਿਮਾਨਾਂ ਅਤੇ ਸਭਾ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਗੁਰਨਾਮ ਸਿੰਘ, ਹਰਦੇਵ ਸਿੰਘ, ਇਕਬਾਲ ਸਿੰਘ ਮਜਾਰੀ, ਪ੍ਰੇਮ  ਲਾਲ, ਬਹਾਦਰ ਸਿੰਘ, ਊਸ਼ਾ ਰਾਣੀ, ਬਲਰਾਮ ਸਿੰਘ ਖਟਕੜ ਖੁਰਦ, ਜਸਪਾਲ ਰਾਮ, ਰੇਸ਼ਮ ਸਿੰਘ ਛੋਕਰ ਮਜਾਰੀ, ਸਰਪੰਚ ਸਰਬਜੀਤ ਸਿੰਘ, ਬਾਬਾ ਸਤਨਾਮ ਸਿੰਘ ਸਾਬਕਾ ਸਕੱਤਰ ਸਭਾ, ਸਮੂਹ ਮੈਂਬਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ ।
ਫੋਟੋ : ਦੀ ਬਾਹੜੋਵਾਲ ਮਲਟੀਪਰਪਜ਼ ਸਹਿਕਾਰੀ ਸਭਾ ਪਿੰਡ ਬਾਹੜੋਵਾਲ ਵਿਖੇ  ਸਭਾ ਦੇ ਮੁਨਾਫਾ ਵੰਡ ਸਮਾਰੋਹ ਵਿੱਚ ਮੈਂਬਰਾਂ  ਨੂੰ ਚੈੱਕ ਵੰਡਦੇ ਹੋਏ ਮੁੱਖ ਮਹਿਮਾਨ ਮਲਕੀਅਤ ਸਿੰਘ ਬਾਹੜੋਵਾਲ ਡਾਇਰੈਕਟਰ ਕੋ ਆਪਰੇਟਿਵ ਬੈਂਕ ਨਵਾਂਸ਼ਹਿਰ

ਭਾਰਤ ਸਰਕਾਰ ਵੱਲੋਂ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ ’ਤੇ ਸ਼ਹੀਦ ਭਗਤ ਸਿੰਘ ਨਗਰ ਨੂੰ ‘ਹਰ ਘਰ ਜਲ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਹਰ ਘਰ ਜਲ ਦਾ ਦਰਜਾ ਹਾਸਲ ਕਰਨ ਵਾਲਾ ਪੰਜਾਬ ਦਾ 15ਵਾਂ ਜ਼ਿਲ੍ਹਾ ਬਣਿਆ
ਡੀ ਸੀ ਰੰਧਾਵਾ ਨੇ ਜਲ ਸਪਲਾਈ ਵਿਭਾਗ ਨੂੰ ਦਿੱਤੀ ਵਧਾਈ
ਨਵਾਂਸ਼ਹਿਰ, 29 ਸਤੰਬਰ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਆਪਣੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਵਾਧਾ ਕਰਦਿਆਂ, 2 ਅਕਤੂਬਰ, 2022 ਨੂੰ ਸਵੱਛ ਭਾਰਤ ਦਿਵਸ ਮੌਕੇ ਭਾਰਤ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ 'ਹਰ ਘਰ ਜਲ' ਐਵਾਰਡ ਲਈ ਦਾਵੇਦਾਰੀ ਨੂੰ ਪੁਖ਼ਤਾ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪੇਂਡੂ ਵਸੋਂ ਨੂੰ ਪਾਈਪਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਦੇ ਟੀਚੇ ਹਾਸਲ ਕਰ ਲਏ ਹਨ।
    ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਜ਼ਿਲ੍ਹੇ ਦੇ 462 ਪਿੰਡਾਂ ਦੇ ਪੇਂਡੂ ਘਰਾਂ ਨੂੰ ਪਾਣੀ ਦੀ ਸਪਲਾਈ ਦੇ ਪ੍ਰਬੰਧ ਕਰਕੇ ਸਮੇਂ ਤੋਂ ਪਹਿਲਾਂ ਹੀ ਟੀਚਾ ਪੂਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਟੀਚੇ ਨੂੰ ਪੂਰਾ ਕਰਨ ਦੀ ਸਮਾਂ ਸੀਮਾ 2024 ਤੱਕ ਮਿੱਥੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਐਵਾਰਡ ਜ਼ਿਲ੍ਹੇ ਦੀ ਤਰਫ਼ੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਪ੍ਰਾਪਤ ਕਰਨਗੇ।  ਡਿਪਟੀ ਕਮਿਸ਼ਨਰ ਰੰਧਾਵਾ ਨੇ ਇਸ ਪ੍ਰਾਪਤੀ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਵਧਾਵਭਾਗ ਵੱਲੋਂ ਰਾਸ਼ਟਰੀ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹੇ ਨੂੰ ਹਰ ਘਰ ਜਲ ਦਾ ਦਰਜਾ ਦਿੱਤਾ ਜਾਣਾ, ਜ਼ਿਲ੍ਹੇ ਲਈ ਇੱਕ ਹੋਰ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ  ਨਗਰ ਕੌਂਸਲ ਨਵਾਂਸ਼ਹਿਰ ਨੂੰ ਵੀ ਅਜ਼ਾਦੀ ਦੇ 75 ਸਵੱਛ ਸਰਵੇਖਣ 2022 ਦੇ ਤਹਿਤ ਸਵੱਛਤਾ ਪੁਰਸਕਾਰ ਲਈ ਵੀ ਚੁਣਿਆ ਗਿਆ ਹੈ।  ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਦੁਆਰਾ ਪਹਿਲੀ ਅਕਤੂਬਰ 2022 ਨੂੰ ਪ੍ਰਦਾਨ ਕੀਤਾ ਜਾਣਾ ਹੈ।  

ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 29 ਸਤੰਬਰ: ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਸਤਨਾਮ ਹਸਪਤਾਲ ਵਿਖੇ ਸਤਨਾਮ ਬਲੱਡ ਬੈਂਕ ਅਤੇ ਲਾਇਨਜ਼ ਕਲੱਬ ਵਲੋਂ ਮਰਹੂਮ ਸਵਰਗੀ ਪੱਤਰਕਾਰ ਸ਼੍ਰੀ ਅਸ਼ਵਨੀ ਕਪੂਰ ਦੀ ਯਾਦ ਵਿਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ। ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ।  
ਕੈਬਨਿਟ ਮੰਤਰੀ ਨੇ ਕਿਹਾ ਕਿ ਸਵਰਗੀ ਸ਼੍ਰੀ ਅਸ਼ਵਨੀ ਕਪੂਰ ਨੇ ਜਿਥੇ ਪੱਤਰਕਾਰਤਾ ਦੇ ਖੇਤਰ ਵਿਚ ਨਾਮਣਾ ਖੱਟਿਆ, ਉਥੇ ਉਹ ਸਮਾਜਿਕ ਤੌਰ 'ਤੇ ਵੀ ਹਰੇਕ ਵਰਗ ਨਾਲ ਜੁੜੇ ਹੋਏ ਸਨ। ਉਨ੍ਹਾਂ ਪ੍ਰਬੰਧਕਾਂ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਖੂਨਦਾਨ ਕੈਂਪ ਸਵਰਗੀ ਸ਼੍ਰੀ ਅਸ਼ਵਨੀ ਕਪੂਰ ਨੂੰ ਸੱਚੀ ਸ਼ਰਧਾਂਜ਼ਲੀ ਹੈ। ਇਸ ਦੌਰਾਨ 125 ਦੇ ਕਰੀਬ ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ, ਜਿਨ੍ਹਾਂ ਵਿਚ ਸਵਰਗੀ ਸ਼੍ਰੀ ਅਸ਼ਵਨੀ ਕਪੂਰ ਦਾ ਬੇਟਾ ਕਨਵ ਕਪੂਰ ਵੀ ਸ਼ਾਮਲ ਸੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਮ.ਡੀ. ਬਲੱਡ ਬੈਂਕ ਗੌਰਵ ਗੋਰਾ, ਰਮਨ ਕਪੂਰ, ਕਨਵ ਕਪੂਰ, ਵੀਨਾ ਕਪੂਰ, ਨਿਧੀ ਕਪੂਰ, ਅਮਨਪ੍ਰੀਤ ਸਿੰਘ, ਰਵੀ ਅਰੋੜਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਜਿੰਪਾ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ’ਚ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਆਗਾਜ਼

-ਜ਼ਿਲ੍ਹੇ 'ਚ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਮਿਲਣ ਦਾ ਰਾਹ ਹੋਇਆ ਪੱਧਰਾ
- ਡਰੋਨ ਦੀ ਵਰਤੋਂ ਨਾਲ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਤਕਨੀਕੀ ਢੰਗ ਨਾਲ ਚਾੜ੍ਹਿਆ ਜਾਵੇਗਾ ਨੇਪਰੇ
ਹੁਸ਼ਿਆਰਪੁਰ, 29 ਸਤੰਬਰ: ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੰਦਿਆਂ ਜ਼ਿਲ੍ਹੇ ਵਿਚ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਉਦੋਂ ਰਾਹ ਪੱਧਰਾ ਕਰ ਦਿੱਤਾ ਗਿਆ ਜਦੋਂ ਅੱਜ ਉਨ੍ਹਾਂ ਵਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਪਿੰਡ ਸ਼ੇਰਗੜ੍ਹ ਤੋਂ ਆਗਾਜ਼ ਕੀਤਾ ਗਿਆ। ਡਰੋਨ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਅਤੇ ਵੱਡੇ ਉਪਰਾਲੇ ਸਦਕਾ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰੰਤੂ ਹੁਣ ਮਾਲਕੀ ਦੇ ਹੱਕ ਮਿਲ ਜਾਣ 'ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਅਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ।  
ਉਨ੍ਹਾਂ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਵਾਲੇ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਅੰਜ਼ਾਮ ਦੇਣ ਲਈ ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਮਾਨ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵਲੋਂ ਪੇਂਡੂ ਵਿਕਾਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤਹਿਤ ਸਮੂਹ ਤਹਿਸੀਲਦਾਰਾਂ, ਬੀ.ਡੀ.ਪੀ.ਓਜ਼, ਕਾਨੂੰਗੋ ਅਤੇ ਪਟਵਾਰੀਆਂ ਆਦਿ ਦੀਆਂ ਟੀਮਾਂ ਬਣਾ ਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਵਿਲੇਜ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਤਕਨੀਕੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸਕੀਮ ਦੀ ਸ਼ੁਰੂਆਤ ਹੁਸ਼ਿਆਰਪੁਰ ਹਲਕੇ ਤੋਂ ਕੀਤੀ ਗਈ ਹੈ ਅਤੇ ਜ਼ਿਲ੍ਹੇ ਦੇ ਬਾਕੀ ਹਲਕਿਆਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇਗਾ। ਸ਼੍ਰੀ ਜਿੰਪਾ ਨੇ ਕਿਹਾ ਕਿ ਹਰੇਕ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਬੀ.ਡੀ.ਪੀ.ਓ.-2 ਸੁਖਦੇਵ ਸਿੰਘ, ਤਹਿਸੀਲਦਾਰ ਹਰਕਰਮ ਸਿੰਘ, ਸਰਪੰਚ ਗੁਰਮੀਤ ਕੌਰ, ਪੰਚ ਰਜਿੰਦਰ, ਪਰਮਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਕੈਲਾਸ਼ ਰਾਣੀ, ਟੇਕ ਚੰਦ, ਮਲਕੀਤ ਸਿੰਘ, ਕੁਲਦੀਪ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਦੋਆਬਾ ਕਲਾ ਮੰਚ ਮੰਗੂਵਾਲ ਵੱਲੋਂ ਖਟਕੜਕਲਾਂ ਵਿਖੇ ਨਾਟਕ ਮੇਲਾ

ਬੰਗਾ 29 ਸਤੰਬਰ : - ਦੋਆਬਾ ਕਲਾ ਮੰਚ ਮੰਗੂਵਾਲ ਵੱਲੋਂ ਸ਼ਹੀਦ ਭਗਤ ਸਿੰਘ ਦੇ 115 ਵੇਂ ਜਨਮ ਦਿਨ ਉੱਪਰ ਖਟਕੜ ਕਲਾਂ ਵਿਖੇ ਨਾਟਕ ਮੇਲਾ ਕੀਤਾ ਗਿਆ। ਇਹ ਸਮਾਗਮ ਬੀਬੀ ਅਮਰ ਕੌਰ ਯਾਦਗਾਰੀ ਹਾਲ ਖਟਕੜਕਲਾਂ ਵਿਖੇ ਹੋਇਆ। ਇਸ ਸਮਾਗਮ ਦੇ ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ‌ਸਨ ਅਤੇ ਪ੍ਰਧਾਨਗੀ ਮੰਡਲ ਵਿਚ ਪ੍ਰੋ. ਸੁਰਜੀਤ ਜੱਜ, ਪਰਮਜੀਤ ਸਿੰਘ ਧੰਜਲ, ਮਹਿੰਦਰ ਸਿੰਘ ਦੁਸਾਂਝ, ਸੁੱਚਾ ਸਿੰਘ ਨਰ ਜਰਮਨੀ, ਤੀਰਥ ਸਿੰਘ ਚਾਹਲ ਸ਼ਾਮਿਲ ਹੋਏ। ਜਸਵੰਤ ਖਟਕੜ ਅਤੇ ਨਰਿੰਦਰਜੀਤ ਖਟਕੜ ਦੀ ਨਿਰਦੇਸ਼ਨਾ ਹੇਠ ਨਾਟਕਕਾਰ ਗੁਰਸ਼ਰਨ ਸਿੰਘ ਦਾ ਨਾਟਕ "ਇਨਕਲਾਬ ਜ਼ਿੰਦਾਬਾਦ" ਖੇਡਿਆ ਗਿਆ । ਧਰਮਿੰਦਰ ਮਸਾਣੀ ਐਂਡ ਪਾਰਟੀ ਨੇ ਗੀਤ ਸੰਗੀਤ ਦੀ ਛਹਿਬਰ ਲਾਈ। ਇਸ ਮੌਕੇ ਤੇ ਡਾ. ਮੇਹਰ ਮਾਣਕ ਦਾ ਕਾਵਿ-ਸੰਗ੍ਰਿਹ "ਡੂੰਘੇ ਦਰਦ ਦਰਿਆਵਾਂ ਦੇ" ਰੀਲੀਜ਼ ਕੀਤੀ ਗਈ। ਸਮਾਗਮ ਵਿਚ ਸਰਬਜੀਤ ਮੰਗੂਵਾਲ ਨੇ ਸਟੇਜ ਸਕੱਤਰ ਦੀ ਸੇਵਾ ਦੇ ਫਰਜ਼ ਨਿਭਾਏ। ਇਸ ਨਾਟਕ ਮੇਲਾ  ਵਿਚ ਪ੍ਰੋ. ਸੰਧੂ ਵਰਿਆਣਵੀਂ, ਪ੍ਰਿੰਸੀਪਲ ਹਰਜੀਤ ਸਿੰਘ ਮਾਹਲ,  ਮਾਸਟਰ ਹਰਬੰਸ ਹੀਉਂ. ਦੀਪ ਕਲੇਰ, ਤਲਵਿੰਦਰ ਸ਼ੇਰਗਿੱਲ, ਹਰੀ ਰਾਮ ਰਸੂਲਪੁਰੀ, ਕਸ਼ਮੀਰੀ ਲਾਲ ਮੰਗੂਵਾਲ, ਕੁਲਵਿੰਦਰ ਸਿੰਘ ਢਾਂਡੀਆ, ਪਰਮਜੀਤ ਸਿੰਘ ਚਾਹਲ, ਹਰਜੋਗ ਸਿੰਘ ਦੁਸਾਂਝ, ਸਵਰਨ ਸਿੰਘ ਕਾਹਮਾ ਨੰਬਰਦਾਰ, ਹਰਜਿੰਦਰ ਗੁਲਪੁਰ, ਰਾਵਲ ਸਿੰਘ ਸ਼ਹਾਬਪੁਰ, ਸੁਖਬੀਰ ਖਟਕੜ, ਰਾਣਾ ਮੱਲੂਪੋਤੀਆ, ਮੰਗਤ ਰਾਮ ਮੰਗੂਵਾਲ, ਪੱਪੀ ਕਾਹਮਾ, ਮਨਜੀਤ ਕੌਰ ਬੋਲਾ, ਸੁਨੀਤਾ ਸ਼ਰਮਾ ਆਦਿ ਹਾਜ਼ਰ ਸਨ।

ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਵਸਤਾਂ ਦੀ ਵਿਕਰੀ ਲਈ 'ਪੰਖੜੀ' ਆਊਟਲੈਟ ਖੁੱਲ੍ਹਿਆ

ਮੁੱਖ ਮੰਤਰੀ ਦੇ ਪਤਨੀ ਤੇ ਭੈਣ ਨੇ ਪੰਖੜੀ ਦਾ ਦੌਰਾ ਕਰਕੇ ਕੀਤੀ ਸ਼ਲਾਘਾ
ਪੰਖੜੀ ਵਿਖੇ ਤਿਉਹਾਰਾਂ ਦੇ ਸੀਜ਼ਨ 'ਚ ਮਿਲਣਗੀਆਂ ਹੱਥੀਂ ਤਿਆਰ ਵਸਤਾਂ - ਸਾਕਸ਼ੀ ਸਾਹਨੀ

ਪਟਿਆਲਾ, 29 ਸਤੰਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪਟਿਆਲਾ ਤਹਿਤ ਚੱਲ ਰਹੇ ਸਵੈ ਸਹਾਇਤਾ ਸਮੂਹਾਂ ਦੇ ਰੋਜਗਾਰ ਨੂੰ ਹੋਰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੋਡ ਨੇੜੇ ਗੁਰੂਦਵਾਰਾ ਦੁੱਖ ਨਿਵਾਰਨ ਸਾਹਿਬ ਵਿਖੇ 'ਪੰਖੜੀ' ਨਾਮ ਦਾ ਆਊਟਲੈਟ ਖੋਲ੍ਹਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੰਖੜੀ ਆਊਟਲੈਟ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਦੌਰਾ ਕਰਕੇ ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰ ਮਹਿਲਾਵਾਂ ਵੱਲੋਂ ਹੱਥੀਂ ਤਿਆਰ ਕੀਤੀਆਂ ਵਸਤਾਂ, ਜੋਕਿ ਇੱਥੇ ਵਿਕਰੀ ਲਈ ਰੱਖੀਆਂ ਗਈਆਂ ਹਨ, ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਦੇ ਪਤਨੀ ਸ਼ਮਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਦੀ ਧਰਮ ਪਤਨੀ ਤੇ ਭੈਣ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਜੀਵਿਕਾ ਮਿਸ਼ਨ ਤਹਿਤ ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰ ਔਰਤਾਂ ਵੱਲੋਂ ਹੱਥੀਂ ਤਿਆਰ ਕੀਤੇ ਸਮਾਨ ਦੀ ਵਿਕਰੀ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਕਾਇਮ ਰੱਖਣ ਲਈ ਪੰਖੜੀ ਨਾਮ ਦਾ ਇਹ ਆਊਟਲੈਟ ਸਵੈ ਸਹਾਇਤਾ ਸਮੂਹਾਂ ਨੂੰ ਸਮਰਪਿਤ ਕੀਤਾ ਗਿਆ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪੰਖੜੀ ਆਊਟਲੈਟ ਵਿੱਚ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਵੱਲੋਂ ਆਪਣੇ ਹੱਥੀਂ ਬਣਾਇਆ ਸਮਾਨ ਜਿਵੇਂ ਕਿ ਫ਼ੁਲਕਾਰੀ, ਕਢਾਈ ਵਾਲੇ ਦੁਪੱਟੇ, ਸੂਟ, ਵੂਲਨ ਤੇ ਜੂਟ ਦੀਆਂ ਵਸਤਾਂ, ਸਜਾਵਟੀ ਵਸਤਾਂ, ਜੈਵਿਕ ਆਚਾਰ, ਮੁਰੱਬੇ, ਸਿਰਕਾ, ਜੂਸ ਅਤੇ ਅਮਰੂਦ ਦੀ ਬਰਫੀ ਆਦਿ ਸ਼ਾਮਿਲ ਹੈ, ਜਿਸ ਨੂੰ ਕਿ ਆਗਾਮੀ ਤਿਉਹਾਰਾਂ ਦੇ ਸੀਜਨ ਵਿੱਚ ਆਮ ਲੋਕਾਂ ਲਈ ਵਿੱਕਰੀ ਵਾਸਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਇਥੇ ਸਜਾਈਆਂ ਦਸਤਕਾਰੀ ਵਸਤਾਂ, ਖਾਸ ਤੌਰ 'ਤੇ ਮਲਟੀਗ੍ਰੇਨ ਲੱਡੂ ਅਤੇ ਅਮਰੂਦ ਦੀ ਬਰਫ਼ੀ ਦੀ ਪ੍ਰਸ਼ੰਸਾ ਕੀਤੀ। ਜ਼ਿਲ੍ਹਾ ਪ੍ਰੋਗਾਮ ਮੈਨੇਜਰ ਰੀਨਾ ਰਾਣੀ ਨੇ ਦੱਸਿਆ ਕਿ ਇਸ ਆਊਟਲੈਟ ਪੰਖੜੀ ਵਿਖੇ ਗਾਹਕਾਂ ਦੀ ਪਸੰਦ ਮੁਤਾਬਕ ਆਰਡਰ ਉਪਰ ਵੀ ਸਮਾਨ ਵੀ ਤਿਆਰ ਕਰਵਾਇਆ ਜਾਦਾ ਹੈ। ਇਸ ਮੌਕੇ ਸਹਾਇਕ ਪ੍ਰੋਜੈਕਟ ਅਫ਼ਸਰ ਵਿਜੇ ਧੀਰ, ਡੀ.ਐਫ.ਐਮ ਹਰਜਿੰਦਰ ਸਿੰਘ ਅਤੇ ਰਵਿੰਦਰ ਸਿੰਘ ਵੀ ਮੌਜੂਦ ਰਹੇ।

ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਰੈਲੀ

ਹੁਸ਼ਿਆਰਪੁਰ, 29 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਤਹਿਤ ਸਾਈਂ ਸਪੋਰਟਸ ਕਲੱਬ ਹੁਸ਼ਿਆਰਪੁਰ ਅਤੇ ਸੰਤ ਬਾਬਾ ਈਸ਼ਵਰ ਦਾਸ ਸਪੋਰਟਸ ਕਲੱਬ ਕਾਹਰੀ-ਸਾਹਰੀ ਵਲੋਂ ਇਕ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਵੀ ਵੱਡੀ ਗਿਣਤੀ ਵਿਚ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਸ਼੍ਰੀ ਵਿਓਮ ਭਾਰਦਵਾਜ ਨੇ ਸ਼ਿਮਲਾ ਪਹਾੜੀ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਸਮਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਸੱਦਾ ਦਿੰਦੀ ਇਹ ਰੈਲੀ ਸ਼ਹੀਦ ਭਗਤ ਸਿੰਘ ਚੌਕ ਵਿਖੇ ਜਾ ਸਕੇ ਸਮਾਪਤ ਹੋਈ, ਜਿਥੇ ਸਮੂਹ ਭਾਗੀਦਾਰਾਂ ਨੇ ਸ਼ਹੀਦ-ਏ-ਆਜ਼ਮ ਦੀ ਪ੍ਰਤਿਮਾ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਨੌਜਵਾਨ ਵਰਗ ਨੂੰ ਉਨ੍ਹਾਂ ਦੀ ਸੋਚ ਦਾ ਹਾਣੀ ਬਣਨਾ ਪਵੇਗਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੀ ਚੰਦਰ ਪ੍ਰਕਾਸ਼ ਸੈਣੀ ਨੇ ਕਿਹਾ ਕਿ ਜਿਸ ਦੇਸ਼ ਦੇ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਕੁੱਟ-ਕੁੱਟ ਕੇ ਭਰੀ ਹੁੰਦੀ ਹੈ, ਉਸ ਦੇਸ਼ ਨੂੰ ਅੱਗੇ ਵੱਧਣ ਤੋਂ ਕੋਈ ਨਹੀਂ ਰੋਕ ਸਕਦਾ। ਇਸ ਮੌਕੇ ਅਤੁਲ ਸ਼ਰਮਾ, ਅਤਿੰਦਰ ਪਾਲ ਸ਼ਰਮਾ, ਦੀਪਕ ਮਹਿਤਾ, ਰੋਹਿਤ ਮਹਿਤਾ, ਕਾਰਤਿਕ ਸ਼ਰਮਾ, ਨਿਤਿਨ ਕੁਮਾਰ, ਸਾਹਿਲ ਕੁਮਾਰ, ਨਿੱਕਾ ਸਰਪੰਚ, ਬੰਟੀ, ਰਿੰਕੂ, ਬਲਜੀਤ ਅਤੇ ਜੋਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਵਿਦਿਆਰਥੀ ਹਾਜ਼ਰ ਸਨ।

ਮਸ਼ੀਨਰੀ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਰਲਾਇਆ ਜਾਵੇ- ਇੰਜ. ਚੰਦਨ ਸ਼ਰਮਾ

ਨਵਾਂਸ਼ਹਿਰ, 29 ਸਤੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਦੇ ਪਿੰਡ ਹੰਸਰੋਂ ਵਿਖੇ ਇਨ-ਸਿਟੂ ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਸਹਾਇਕ ਖੇਤੀਬਾੜੀ ਇੰਜੀਨਅਰ ਚੰਦਨ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ-ਡਰਿੱਲ ਆਦਿ ਦੀ ਵਰਤੋਂ ਕਰਨ ਅਤੇ ਵਿਭਾਗ ਵੱਲੋ ਨਿੱਜੀ ਕਿਸਾਨਾਂ, ਕਿਸਾਨ ਗਰੁੱਪ ਅਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਰੀ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਕਟਾਈ ਸੁਪਰ ਸਟਰਾਅ ਮੈਨਜਮੈਂਟ ਸਿਸਟਮ (ਐਸ.ਐਮ.ਐਸ) ਵਾਲੀ ਕੰਬਾਇਨ ਮਸ਼ੀਨ ਨਾਲ ਹੀ ਕਰਨ 'ਤੇ ਜ਼ੋਰ ਦਿੱਤਾ। ਇਸ ਨਾਲ ਕਿਸਾਨ ਆਪਣੇ ਖੇਤ ਦੀ ਉਪਜਾਊ ਸ਼ਕਤੀ ਵਧਾ ਸਕਦੇ ਹਨ। ਖੇਤੀਬਾੜੀ ਵਿਸਥਾਰ ਅਫਸਰ ਦਲਜੀਤ ਸਿੰਘ ਨੇ ਕਣਕ ਦੀ ਫਸਲ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਸਪਰੇਅ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨਦੀਨਨਾਸ਼ਕ, ਉੱਲੀਨਾਸ਼ਕ ਅਤੇ ਕੀਟਨਾਸ਼ਕ ਦਵਾਈਆਂ ਦਾ ਸਪਰੇਅ ਕਰਨ ਸਮੇਂ ਸਹੀ ਕਿਸਮ ਦੀ ਨੋਜ਼ਲ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ. ਕਮਲਦੀਪ ਸਿੰਘ, ਪੀ.ਡੀ. (ਪ੍ਰੋਜੈਕਟ ਡਾਇਰੈਕਟਰ) ਆਤਮਾ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਅਤੇ ਸੈਂਪਲ ਲੈਣ ਦੇ ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਮਿੱਟੀ ਪਰਖ ਦੇ ਅਧਾਰ 'ਤੇ ਹੀ ਖਾਦਾਂ ਪਾਉਣ ਦੀ ਸਲਾਹ ਦਿੱਤੀ। ਇਸ ਮੌਕੇ ਆਤਮਾ ਸਕੀਮ ਅਧੀਨ ਲਗਾਈਆਂ ਜਾ ਰਹੀਆ ਟ੍ਰੇਨਿੰਗਾਂ, ਐਕਸਪੋਜ਼ਰ ਵਿਜ਼ਿਟਸ, ਪ੍ਰਦਰਸ਼ਨੀਆਂ ਅਤੇ ਸੈਲਫ ਹੈਲਪ ਗਰੁੱਪ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਨਤਮਸਤਕ

ਮਹਿਲਾ ਸਸ਼ਕਤੀਕਰਨ ਤਹਿਤ ਲੋੜਵੰਦ ਵਿਦਿਆਰਥਣਾਂ ਨੂੰ ਸਾਇਕਲ ਤੇ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡੀਆਂ
ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਬੋਰਡ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ

ਪਟਿਆਲਾ, 28 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਬੀਬਾ ਮਨਪ੍ਰੀਤ ਕੌਰ ਅੱਜ ਇੱਥੇ ਇਤਿਹਾਸਕ ਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਚੌਥੇ ਨਵਰਾਤੇ ਮੌਕੇ ਨਤਮਸਤਕ ਹੋਏ। ਉਨ੍ਹਾਂ ਨੇ ਕੁਲ ਲੋਕਾਈ ਦੇ ਭਲੇ ਦੀ ਕਾਮਨਾ ਕਰਦਿਆਂ ਕਾਲੀ ਦੇਵੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਨਵਰਾਤਰਿਆਂ ਦੇ ਪਾਵਨ ਤਿਉਹਾਰ ਦੇ ਸਨਮੁੱਖ ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ 20 ਲੋੜਵੰਦ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ ਅਤੇ 20 ਉਭਰਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਤਕਸੀਮ ਕਰਨ ਦੀ ਰਸਮ ਅਦਾ ਕੀਤੀ।
ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਮੰਦਿਰ ਸਲਾਹਕਾਰੀ ਬੋਰਡ ਵੱਲੋਂ ਬੱਚੀਆਂ ਦੀ ਮਦਦ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਇਨ੍ਹਾਂ ਬੱਚੀਆਂ ਦੀ ਹੌਂਸਲਾ ਅਫ਼ਜਾਈ ਹੋਵੇਗੀ ਉਥੇ ਹੀ ਵਿਦਿਆਰਥਣਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵੱਧਣ ਦਾ ਮੌਕਾ ਵੀ ਮਿਲੇਗਾ। ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ ਅਤੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਨੇ ਡਾ. ਗੁਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਸੁਪਤਨੀ ਸ਼ਰਨਜੀਤ ਕੌਰ, ਵਿਧਾਇਕ ਡਾ. ਬਲਬੀਰ ਦੇ ਸੁਪਤਨੀ ਡਾ. ਰੁਪਿੰਦਰ ਜੀਤ ਸੈਣੀ, ਹਰਮੀਤ ਸਿੰਘ ਪਠਾਣਾਮਾਜਰਾ ਦੇ ਸੁਪਤਨੀ ਸਿਮਰਨਜੀਤ ਕੌਰ ਤੇ ਗੁਰਲਾਲ ਘਨੌਰ ਦੇ ਸੁਪਤਨੀ ਸ਼ਮਿੰਦਰ ਕੌਰ ਵੀ ਮੌਜੂਦ ਸਨ। ਮੰਦਿਰ ਸਲਾਹਕਾਰੀ ਬੋਰਡ ਦੇ ਮੈਂਬਰ ਸੰਦੀਪ ਬੰਧੂ, ਕੇ.ਕੇ. ਸਹਿਗਲ, ਨਰੇਸ਼ ਗੁਪਤਾ, ਮਦਨ ਅਰੋੜਾ, ਨਰਿੰਦਰ ਪਾਲ, ਮਨਮੋਹਨ ਕਪੂਰ, ਕ੍ਰਿਸ਼ਨ ਕੁਮਾਰ ਗੁਪਤਾ, ਅਸ਼ਵਨੀ ਗਰਗ ਨੇ ਡਾ. ਗੁਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸੁਪਰਡੈਂਟ ਹਰਜੀਤ ਸਿੰਘ, ਮੈਨੇਜਰ ਮਾਨਵ ਬੱਬਰ, ਸਹਾਇਕ ਸੁਪਰਵਾਈਜਰ ਨਵਨੀਤ ਟੰਡਨ ਤੇ ਧਰਮ ਅਰਥ ਬ੍ਰਾਂਚ ਤੋਂ ਹਰਸਿਮਰਤ ਕੌਰ ਵੀ ਮੌਜੂਦ ਸਨ।

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀ 4 ਅਕਤੂਬਰ ਨੂੰ ਨਵਾਂਸ਼ਹਿਰ ਵਿਖੇ

ਨਵਾਂਸ਼ਹਿਰ, 29 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ
ਸਿੰਘ ਨਗਰ ਵਲੋਂ ਹਾੜ੍ਹੀ 2022-23 ਦੀਆਂ ਫਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ
ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ 4 ਅਕਤੂਬਰ,
ਦਿਨ ਮੰਗਲਵਾਰ ਨੂੰ ਬਾਜੀਦ ਪੈਲੇਸ ਰਾਹੋਂ ਰੋੋਡ, ਨਵਾਂਸ਼ਹਿਰ ਵਿਖੇ ਲਾਈ ਜਾਵੇਗੀ। ਇਹ
ਜਾਣਕਾਰੀ ਦਿੰਦਿਆਂ ਡਾ. ਹਰਵਿੰਦਰ ਲਾਲ, ਮੱੁਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ
ਮੇਲੇ ਦੇ ਮੁੱਖ ਮਹਿਮਾਨ ਸ੍ਰੀਮਤੀ ਸੰਤੋਸ਼ ਕਟਾਰੀਆ ਐਮ.ਐਲ.ਏ. ਹਲਕਾ ਬਲਾਚੌਰ ਹੋਣਗੇ
ਅਤੇ ਇਸ ਮੇਲੇ ਦਾ ਉਦਘਾਟਨ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼ਹੀਦ
ਭਗਤ ਸਿੰਘ ਨਗਰ ਕਰਨਗੇ। ਡਾ.ਦਲਜੀਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ)
ਪੰਜਾਬ, ਇਸ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ ਅਤੇ ਸਮਾਰੋਹ ਨੂੰ ਸੰਬੋਧਨ ਕਰਨਗੇ। ਇਹ
ਮੇਲਾ ਸਵੇਰੇ 9:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਚਲੇਗਾ। ਇਸ ਮੇਲੇ ਵਿਚ ਜ਼ਿਲ੍ਹੇ
ਭਰ ਵਿਚੋਂ ਲਗਭਗ 1000 ਕਿਸਾਨ ਨਵੀਆਂ ਤਕਨੀਕਾਂ ਦੀ ਜਾਣਕਾਰੀ ਲੈਣ ਲਈ ਹਾਜ਼ਰ ਹੋਣਗੇ।
ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ
ਖੇਤੀ ਮਾਹਿਰ ਹਾੜ੍ਹੀ ਦੀਆਂ ਫਸਲਾਂ ਦੇ ਬੀਜਣ ਦੇ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ
ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬੀਮਾਰੀਆਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਤਕਨੀਕੀ
ਜਾਣਕਾਰੀ ਦੇਣਗੇ। ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਨੂੰ ਦਰਸਾਉਂਦੀਆਂ ਵੱਖ-ਵੱਖ
ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਲਈ ਜਿਲ੍ਹੇ ਦੇ ਸਮੂਹ
ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚ ਭਾਗ ਲੈ ਕੇ ਖੇਤੀਬਾੜੀ
ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ।

ਰਾਮ ਲੀਲਾ ਮੰਚਨ ਦੌਰਾਨ ਅਭੱਦਰ/ ਅਸ਼ਲੀਲ ਗਾਣੇ ਚਲਾਉਣ ’ਤੇ ਰੋਕ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 29 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕੁੱਝ ਹਿੰਦੂ ਸੰਗਠਨਾਂ ਵੱਲੋਂ ਰਾਮ ਲੀਲਾ ਮੰਚਨ ਦੌਰਾਨ ਅਸ਼ਲੀਲ ਅਤੇ ਫਿਲਮੀ ਗਾਣਿਆਂ 'ਤੇ ਕੁੱਝ ਪਾਤਰਾਂ ਪਾਸੋਂ ਐਕਟਿੰਗ ਕਰਵਾਏ ਜਾਣ 'ਤੇ ਰੋੋਕ ਲਾਏ ਜਾਣ ਦੀ ਮੰਗ ਦੇ ਮੱਦੇਨਜ਼ਰ ਰਾਮ ਲੀਲਾ ਮੰਚਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸ਼ਲੀਲਤਾ ਜਾਂ ਹਿੰਦੂ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਗਤੀਵਿਧੀਆਂ 'ਤੇ ਰੋਕ ਲਾਉੁਣ ਦੇ ਹੁਕਮ ਜਾਰੀ ਕੀਤੇ ਹਨ। ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਰਾਮਲੀਲਾ ਮੰਚਨ ਦੌਰਾਨ ਅਭੱਦਰ/ਅਸ਼ਲੀਲ ਗਾਣਿਆਂ ਨੂੰ ਚਲਾਉਣ ਜਾਂ ਉਨ੍ਹਾਂ 'ਤੇ ਨਾਚ ਕਰਵਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦੇ ਹੁਕਮ 27 ਸਤੰਬਰ ਤੋਂ 6 ਅਕਤੂਬਰ ਤੱਕ ਜਾਰੀ ਰਹਿਣਗੇ।

ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਦਿਹਾੜੇ ਮਨਾਉਣੇ ਜ਼ਰੂਰੀ - ਈ ਟੀ ਓ

ਸੈਂਕੜਿਆਂ ਦੀ ਗਿਣਤੀ ਵਿੱਚ ਬੱਚੇ ਅਤੇ ਜਵਾਨ ਇਨਕਲਾਬ ਜ਼ਿੰਦਾਬਾਦ ਦਾ ਨਾਅਰੇ ਮਾਰਦੇ ਹੋਏ ਕੈਂਡਲ ਮਾਰਚ ਵਿੱਚ ਸ਼ਾਮਿਲ

ਅੰਮਿ੍ਤਸਰ, 28 ਸਤੰਬਰਸ਼ਹੀਦ- -ਆਜ਼ਮ . ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੱਢੇ ਗਏ ਕੈਂਡਲ ਮਾਰਚ ਮੌਕੇ ਬੋਲਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਟੀ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ਜਿਉਂਦੇ ਰੱਖਣ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਸ਼ਹੀਦਾਂ ਦੇ ਦਿਹਾੜੇ ਮਨਾਉਣੇ ਬੇਹੱਦ ਜਰੂਰੀ ਹਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਇੰਨੇ ਜੋਸ਼ ਅਤੇ ਉਤਸਾਹ ਨਾਲ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ ਅਤੇ ਲੋਕਾਂ ਵੱਲੋਂ ਜੋਸ਼ ਅਤੇ ਉਤਸਾਹ ਨਾਲ ਇੰਨਾ ਪ੍ਰੋਗਰਾਮਾਂ ਵਿੱਚ ਕੀਤੀ ਗਈ ਸ਼ਮੂਲੀਅਤ ਭਵਿੱਖ ਦੀ ਤਬਦੀਲੀ ਦੀ ਗਵਾਹੀ ਭਰਦੀ ਹੈ ਉਨ੍ਹਾਂ ਕਿਹਾ ਕਿ ਸ਼ਹੀਦ ਵੱਲੋਂ ਲਏ ਸੁਪਨੇ ਜਰੂਰ ਪੂਰੇ ਹੋਣਗੇ ਅਤੇ ਮੈਨੂੰ ਖੁਸ਼ੀ ਅਤੇ ਤਸੱਲੀ ਹੈ ਕਿ ਅਸੀਂ ਇਸ ਤਬਦੀਲੀ ਵਿੱਚ ਆਮ ਆਦਮੀ ਵਜੋਂ ਸਾਖੀ ਬਣਾਂਗੇਕੈਂਡਲ ਮਾਰਚ ਵਿੱਚ ਨੌਜ਼ਵਾਨਾਂ ਦੇ ਨਾਲ ਨਾਲ, ਛੋਟੇ ਬੱਚੇ, ਲੜਕੀਆਂ ਸਮੇਤ ਜ਼ਿਲ੍ਹਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ ਇਨਕਲਾਬ ਜ਼ਿੰਦਾਬਾਦ ਅਤੇ ਭਗਤ ਸਿੰਘ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਦੇ ਅਕਾਸ਼ ਗੂੰਜਦੇ ਨਾਅਰਿਆਂ ਨਾਲ ਇਹ ਮਾਰਚ ਪਾਰਟੀਸ਼ਨ  ਮਿਊਜ਼ੀਅਮ ਤੋਂ ਸੁਰੂ ਹੋ ਕੇ ਜਲਿਆਂ ਵਾਲਾ ਬਾਗ ਵਿਖੇ ਪਹੁੰਚ ਕੇ ਸਮਾਪਤ ਹੋਇਆ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਆਏ ਪਤਵੰਤਿਆਂ ਅਤੇ ਬੱਚਿਆਂ ਦਾ ਧੰਨਵਾਦ ਕਰਦੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਛੋਟੇ ਜਿਹੇ ਸੱਦੇ ਉਤੇ ਆਮ ਨਾਗਰਿਕਾਂ ਦੀ ਡਟਵੀਂ ਹਾਜ਼ਰੀ ਸਾਡੇ ਮਨੋਬਲ ਵਿੱਚ ਵਾਧਾ ਕਰਦੀ ਹੈ ਅਤੇ ਇਹ ਸਾਥ ਸਾਨੂੰ ਹਰ ਮੁਸ਼ਕਿਲ ਦੇ ਟਾਕਰੇ ਲਈ ਤਾਕਤ ਦਿੰਦਾ ਹੈਮਾਰਚ ਵਿੱਚ ਐਸਡੀਐਮ ਮਨਕੰਵਲ ਸਿੰਘ ਚਾਹਲ, ਡੀ ਡੀ ਪੀ ਸ੍ਰੀ ਸੰਜੀਵ ਕੁਮਾਰ, ਤਜਿੰਦਰ ਸਿੰਘ ਰਾਜਾਆਪ ਦੇ ਮਹਿਲਾ ਵਿੰਗ ਜਿਲਾ ਪ੍ਧਾਨ ਸ੍ਰੀ ਮਤੀ ਸੁਖਬੀਰ ਕੌਰ, ਜਿਲਾ ਸਪੋਰਟਸ ਅਧਿਕਾਰੀ ਸ੍ਰੀ ਮਤੀ ਜਸਮੀਤ ਕੌਰ, ਲੈਕਚਰਾਰ ਸੁਖਵੰਤ ਸਿੰਘ, ਸਹਾਇਕ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਮੈਡਮ ਅਕਾਸ਼ਾਂ, ਸੈਨੇਟ ਮੈਂਬਰ ਸ੍ਰੀ ਸਤਪਾਲ ਸਿੰਘ ਸੋਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ ਇਸ ਮੌਕੇ ਹਰਭਜਨ ਸਿੰਘ ਟੀ ਨੇ ਪਾਰਟੀਸ਼ਨ ਮਿਊਜ਼ੀਅਮ ਨੂੰ ਗਹੁ ਨਾਲ ਵੇਖਿਆ ਅਤੇ ਆਜ਼ਾਦੀ ਵੇਲੇ ਵਾਪਰੇ ਦੁਖਾਂਤ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕਰਦੇ ਸ਼ਰਧਾਜਲੀ ਭੇਟ ਕੀਤੀ

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ: ਖਟਕੜ ਕਲਾਂ ਵਿੱਚ ਸੰਗੀਤ ਤੇ ਨਾਟ ਪੇਸ਼ਕਾਰੀਆਂ ਨੇ ਲੋਕਾਂ ਵਿੱਚ ਭਰਿਆ ਦੇਸ਼ ਭਗਤੀ ਦਾ ਜਜ਼ਬਾ


ਪੰਜਾਬੀ ਯੂਨੀਵਰਸਿਟੀ ਦੀ ਪੇਸ਼ਕਾਰੀ ਬਸੰਤੀ ਚੋਲਾ ਨੇ ਭਗਤ ਸਿੰਘ ਦੇ ਜੀਵਨ ਫਲਸਫ਼ੇ ਤੇ ਪਾਈ ਰੌਸ਼ਨੀ

ਐਨ ਜ਼ੈੱਡ ਸੀ ਸੀ ਦੇ ਕਵੀਸ਼ਰਾਂ, ਮਲਵਈ ਗਿੱਧੇ, ਜਾਗੋ ਤੇ ਗਿੱਧੇ ਤੇ ਫੋਕ ਆਰਕੈਸਟਰਾ ਤੇ ਭੰਗੜੇ ਨੇ ਮਹਾਨ ਦੇਸ਼ ਭਗਤ ਨੂੰ ਦਿੱਤੀ ਆਪਣੇ ਅੰਦਾਜ਼ ਚ ਸ਼ਰਧਾਂਜਲੀ   

ਬੰਗਾ ਤੋਂ ਮੈਰਾਥਨ ਅਤੇ ਕਾਹਮਾ ਤੋਂ ਸਾਈਕਲਿੰਗ ਰੈਲੀ ਰਾਹੀਂ ਪੁੱਜੀ ਨਵੀਂ ਪੀੜ੍ਹੀ ਨੇ ਦਿਖਾਈ ਭਰਪੂਰ ਰੁਚੀ

ਡੀ.ਸੀ. ਦੀ ਅਗਵਾਈ ਚ ਸ਼ਹੀਦ ਏ ਆਜ਼ਮ ਦੇ ਬੁੱਤ ਤੱਕ ਕੀਤਾ ਗਿਆ ਮੋਮਬੱਤੀ ਮਾਰਚ

ਅਜਾਇਬਘਰ ਤੇ ਜੱਦੀ ਘਰ ਜਨਮ ਦਿਵਸ ਤੇ ਰੌਸ਼ਨੀਆਂ ਚ ਨਹਾਏ 
 
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ, 2022 ; ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਤੇ ਅੱਜ ਖਟਕੜ ਕਲਾਂ ਵਿਚ ਮੇਲੇ ਦਾ ਮਾਹੌਲ ਸ਼ਾਮ ਤੱਕ ਚਲਦਾ ਰਿਹਾ। ਲੋਕ ਆਪਣੇ ਇਸ ਨੌਜੁਆਨ ਨਾਇਕ ਨੂੰ ਦੂਰੋਂ ਦੂਰੋਂ ਸ਼ਰਧਾ ਸੁਮਨ ਭੇਟ ਕਰਨ ਪੁੱਜੇ।
    ਸਵੇਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਸ਼ਹੀਦ ਭਗਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਯਾਦ ਕਰਨ ਪੁੱਜੇ, ਉੱਥੇ ਸ਼ਾਮ ਨੂੰ ਪੰਜਾਬ ਸਰਕਾਰ ਵੱਲੋਂ ਉੱਤਰੀ ਜ਼ੋਨ ਕਲਚਰਲ ਸੈਂਟਰ, ਪਟਿਆਲਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਬੁੱਧਵਾਰ ਸ਼ਾਮ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਨਾਟਕ, ਗਿੱਧਾ, ਭੰਗੜਾ, ਮਲਵਈ ਗਿੱਧਾ, ਕਵੀਸ਼ਰੀ, ਆਦਿ ਪੇਸ਼ਕਾਰੀਆਂ ਕਰਵਾਈਆਂ ਗਈਆਂ।
     ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਆਖਿਆ ਕਿ ਦੇਸ਼ ਦੇ ਮਹਾਨ ਸ਼ਹੀਦ ਨੂੰ ਅੱਜ ਪੂਰਾ ਦਿਨ ਵੱਖ ਵੱਖ ਸਮਾਗਮਾਂ ਤੇ ਪੇਸ਼ਕਾਰੀਆਂ ਰਾਹੀਂ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ਉਸ ਮਹਾਨ ਆਜ਼ਾਦੀ ਘੁਲਾਟੀਏ ਦੇ ਪਰਿਵਾਰ ਦੀਆਂ ਯਾਦਾਂ ਨੂੰ ਅੱਜ ਵੀ ਆਪਣੀ ਹਿੱਕ ਚ ਸਮੋਈ ਬੈਠੀ ਹੈ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ ਕਿਸਮਤ ਹਾਂ ਕਿ ਇਸ ਮਾਣਮੱਤੀ ਧਰਤੀ ਤੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਮੌਕੇ ਯਾਦ ਕਰਨ ਲਈ ਆਉਂਦੇ ਹਾਂ।
     ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅੱਜ ਵੀ ਨੌਜੁਆਨਾਂ ਦੇ ਹੀਰੋ ਹਨ। ਜਿਸ ਦਾ ਪ੍ਰਤੀਕ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਹੈ।
   ਇਸ ਮੌਕੇ ਬੰਗਾ ਤੋਂ ਮੈਰਾਥਨ ਤੇ ਕਾਹਮਾ ਤੋਂ ਸਾਇਕਲ ਰੈਲੀ ਰਾਹੀਂ ਖੇਡ ਵਿਭਾਗ ਵਲੋਂ ਵਿਸ਼ੇਸ਼ ਤੌਰ ਤੇ ਨੌਜੁਆਨਾਂ ਦੀ ਸ਼ਮੂਲੀਅਤ ਕਰਵਾਈ ਗਈ। 
    ਦੇਰ ਸ਼ਾਮ ਨੂੰ ਨਾਟਕ ਤੇ ਸਭਿਆਚਾਰਕ ਸਮਾਗਮ ਵਾਲੀ ਥਾਂ ਤੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਤੱਕ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ।
   ਰੰਧਾਵਾ ਨੇ ਆਸ ਪ੍ਰਗਟ ਕੀਤੀ ਕਿ ਇਹ ਸਮਾਗਮ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਗੂੜ੍ਹਾ ਕਰਨਗੇ ਜੋ ਕਿ ਮਹਾਨ ਸ਼ਹੀਦਾਂ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। 
   ਇਸ ਮੋਮਬੱਤੀ ਮਾਰਚ ਵਿੱਚ ਆਪ ਆਗੂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ ਤੇ ਜ਼ਿਲ੍ਹਾ ਪ੍ਰਧਾਨ ਆਪ ਸਤਨਾਮ ਜਲਾਲਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
    ਇਸ ਮੌਕੇ ਏ ਡੀ ਸੀ ਅਮਰਦੀਪ ਸਿੰਘ ਬੈਂਸ, ਐਸ ਪੀ ਡਾਕਟਰ ਮੁਕੇਸ਼, ਐਸ ਡੀ ਐਮ ਸ਼ਿਵਰਾਜ ਸਿੰਘ ਬੱਲ, ਐਸ ਡੀ ਐਮ ਗੁਰਲੀਨ ਸਿੱਧੂ, ਪਿੰਡ ਦੀ ਪੰਚਾਇਤ ਤੇ ਹੋਰ ਸਖਸ਼ੀਅਤਾਂ ਤੇ ਅਧਿਕਾਰੀ ਮੌਜੂਦ ਸਨ।

ਬਲਾਕ ਕਾਂਗਰਸ ਕਮੇਟੀ ਸੜੋਆ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸਬੰਧੀ ਸਮਾਗਮ ਦਾ ਆਯੋਜਨ

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਦੇ ਸਰੋਤ: ਮਨੀਸ਼ ਤਿਵਾੜੀ
ਬਲਾਚੌਰ, 28 ਸਤੰਬਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਬਲਾਕ ਕਾਂਗਰਸ ਕਮੇਟੀ ਸੜੋਆ ਵੱਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਮੁੱਖ ਮਹਿਮਾਨ ਵਜੋਂ ਪੁੱਜੇ।  ਇਸ ਮੌਕੇ ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸੰਸਦ ਮੈਂਬਰ ਤਿਵਾੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੇ ਵਿਚਾਰਾਂ 'ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੋਕ ਇਸ ਸਬੰਧੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਤਿਲਕ ਰਾਜ ਸੂਦ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਰਜਿੰਦਰ ਸਿੰਘ ਛਿੰਦੀ, ਤਰਸੇਮ ਲਾਲ ਚੰਦਿਆਣੀ ਵੀ ਹਾਜ਼ਰ ਸਨ।

ਸਾਂਸਦ ਤਿਵਾੜੀ ਨੇ ਪਿੰਡ ਆਲੋਵਾਲ ਅਤੇ ਸੜੋਆ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ

ਵਿਕਾਸ ਦਾਅਵਿਆਂ ਨਾਲ ਨਹੀਂ, ਕੰਮਾਂ ਨਾਲ ਹੁੰਦਾ ਹੈ : - ਤਿਵਾੜੀ
ਬਲਾਚੌਰ 28 ਸਤੰਬਰ: ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ
ਮੰਤਰੀ ਮਨੀਸ਼ ਤਿਵਾੜੀ ਵੱਲੋਂ ਹਲਕਾ ਵਿਕਾਸ ਲਈ ਗ੍ਰਾਂਟਾਂ ਦੇਣ ਦੀ ਪ੍ਰਕਿਰਿਆ ਜਾਰੀ
ਹੈ। ਜਿਨ੍ਹਾਂ ਵੱਲੋਂ ਪਿੰਡ ਆਲੋਵਾਲ ਵਿਖੇ ਡਾ ਅੰਬੇਦਕਰ ਭਵਨ 3 ਲੱਖ ਰੁਪਏ ਤੇ ਸੜੋਆ
ਵਿਖੇ ਖੇਡ ਸਟੇਡੀਅਮ ਦੇ ਵਿਕਾਸ ਲਈ 2 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਭੇਟ ਕੀਤੇ ਗਏ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਜੇ ਦਾ ਸਰਬਪੱਖੀ ਵਿਕਾਸ
ਉਨ੍ਹਾਂ ਦੀ ਤਰਜੀਹ ਹੈ। ਇਸ ਦਿਸ਼ਾ ਵਿੱਚ, ਉਨ੍ਹਾਂ ਵੱਲੋਂ ਪਿੰਡਾਂ ਵਿੱਚ ਸ਼ਹਿਰੀ
ਪੱਧਰ 'ਤੇ ਸਹੂਲਤਾਂ ਦੇਣ ਲਈ ਪੇਂਡੂ ਖੇਤਰਾਂ ਵਿੱਚ ਲਗਾਤਾਰ ਗ੍ਰਾਂਟਾਂ ਦਿੱਤੀਆਂ ਜਾ
ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜ਼ਿਆਦਾਤਰ ਆਬਾਦੀ ਅੱਜ ਵੀ ਪੇਂਡੂ ਖੇਤਰਾਂ
ਵਿੱਚ ਰਹਿੰਦੀ ਹੈ ਅਤੇ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਤਰੱਕੀ ਦੀ ਕਲਪਨਾ ਵੀ ਨਹੀਂ
ਕੀਤੀ ਜਾ ਸਕਦੀ। ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਵਿਕਾਸ ਦਾਅਵਿਆਂ ਨਾਲ ਨਹੀਂ,
ਕੰਮਾਂ ਨਾਲ ਹੁੰਦਾ ਹੈ।
ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਹੁਤ
ਵਿਕਾਸ ਹੋਇਆ ਹੈ। ਸੜਕਾਂ ਨੂੰ 18 ਫੁੱਟ ਚੌੜਾ ਕਰ ਦਿੱਤਾ ਗਿਆ ਹੈ। ਕਾਂਗਰਸ ਸਰਕਾਰ
ਨੇ ਬੱਲੋਵਾਲ ਸੌਂਖੜੀ ਵਿੱਚ ਖੇਤੀਬਾੜੀ ਕਾਲਜ ਲਿਆਂਦਾ। ਪਰ ਦੁੱਖ ਦੀ ਗੱਲ ਹੈ ਕਿ
ਮੌਜੂਦਾ ਸਰਕਾਰ ਦਾ ਖਜ਼ਾਨਾ ਲੋਕਾਂ ਦੀ ਭਲਾਈ ਲਈ ਖਾਲੀ ਪਿਆ ਹੈ। ਇਸ ਦੌਰਾਨ ਹੋਰਨਾਂ
ਤੋਂ ਇਲਾਵਾ, ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਤਿਲਕ ਰਾਜ ਸੂਦ ਪ੍ਰਧਾਨ
ਬਲਾਕ ਕਾਂਗਰਸ ਕਮੇਟੀ, ਰਜਿੰਦਰ ਸਿੰਘ ਛਿੰਦੀ, ਤਰਸੇਮ ਲਾਲ ਚੰਦਿਆਣੀ, ਨਵੀਨ ਚੌਧਰੀ,
ਜਸਵੀਰ ਸਿੰਘ ਰਾਣਾ ਸਰਪੰਚ, ਸਤੀਸ਼ ਨਈਅਰ ਵਾਈਸ ਚੇਅਰਮੈਨ, ਰੋਮਿਲਾ ਦੇਵੀ ਸਰਪੰਚ, ਪੰਚ
ਰਾਮ ਸਰੂਪ, ਪੰਚ ਅਮਰਜੀਤ ਕੌਰ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਜਿੰਪਾ ਵਲੋਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੱਦਾ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਸੁਮਨ ਕੀਤੇ ਅਰਪਿਤ
ਹੁਸ਼ਿਆਰਪੁਰ, 28 ਸਤੰਬਰ: ਜਿਹੜੇ ਸ਼ਹੀਦਾਂ ਦੀ ਬਤੌਲਤ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪ੍ਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਇਸੇ ਕਾਰਨ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਤੇ ਚੱਲਦਿਆਂ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸ਼ਹੀਦ ਦੀ ਪ੍ਰਤਿਮਾ 'ਤੇ ਸ਼ਰਧਾ ਸੁਮਨ ਅਰਪਿਤ ਕਰਨ ਮੌਕੇ ਕੀਤਾ। ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ, ਨਸ਼ਾ ਮੁਕਤ ਅਤੇ ਰੰਗਲਾ ਬਣਾਉਣ ਲਈ ਪੰਜਾਬ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਇਸ ਵਿਚ ਸਾਰੇ ਸੂਬਾ ਵਾਸੀਆਂ ਦਾ ਸਹਿਯੋਗ ਜ਼ਰੂਰੀ ਹੈ। ਸ਼ਹੀਦ-ਏ-ਆਜ਼ਮ ਨੂੰ ਸਲਾਮ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਸ਼ਹੀਦ ਭਗਤ ਦੀ ਮਾਤਾ ਜੀ ਨੂੰ ਵੀ ਸਲਾਮ ਕੀਤਾ, ਜਿਨ੍ਹਾਂ ਨੇ ਅਜਿਹੇ ਮਹਾਨ ਸਪੂਤ ਨੂੰ ਜਨਮ ਦਿੱਤਾ। ਇਸ ਉਪਰੰਤ ਉਨ੍ਹਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਜਸਪਾਲ ਸਿੰਘ ਚੇਚੀ, ਵਿਜੇ ਅਗਰਵਾਲ, ਪ੍ਰਦੀਪ ਬਿੱਟੂ, ਅਮਰੀਕ ਚੌਹਾਨ, ਮੁਖੀ ਰਾਮ ਤੇ ਚੰਦਰਾਵਤੀ, ਪ੍ਰੋ: ਬਹਾਦਰ ਸਿੰਘ ਸੁਨੇਤ, ਸਾਬਕਾ ਕੌਂਸਲਰ ਕਮਲਜੀਤ ਕੰਮਾ, ਖਰੈਤੀ ਲਾਲ ਕਤਨਾ, ਤੀਰਥ ਰਾਮ, ਗੰਗਾ ਪ੍ਰਸ਼ਾਦ ਤੇ ਕੁਲਵਿੰਦਰ ਹੁੰਦਲ, ਸੰਦੀਪ ਸੈਣੀ, ਮਨਜੋਤ ਕੌਰ, ਮਨਦੀਪ ਕੌਰ, ਹਰਮਿੰਦਰ ਗੋਪੀ ਅਤੇ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਹਾਜ਼ਰ ਸਨ।

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੁਲਿਸ ਟੁਕੜੀ ਵਲੋਂ ਦਿੱਤੀ ਗਈ ਸਲਾਮੀ

ਸ਼ਹੀਦਾਂ ਦੇ ਪੂਰਨਿਆਂ 'ਤੇ ਚੱਲਣ ਦਾ ਲਿਆ ਪ੍ਰਣ
ਹੁਸ਼ਿਆਰਪੁਰ, 28 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਤਹਿਤ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਸ਼ਹੀਦ-ਏ-ਆਜ਼ਮ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ  ਅਤੇ ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਸਾਹਮਣੇ ਗਾਰਡ ਆਫ ਆਨਰ ਭੇਟ ਕਰਕੇ ਸਲਾਮੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦਾ ਸੰਦੇਸ਼ ਵੀ ਵੱਡੀ ਸਕਰੀਨ 'ਤੇ ਚਲਾਇਆ ਗਿਆ, ਜਿਸ ਦੌਰਾਨ ਸਭਨਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਪੂਰਨਿਆਂ 'ਤੇ ਚੱਲਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੀ ਸਹੁੰ ਚੁੱਕੀ। ਇਸ ਮੌਕੇ ਡੀ.ਐਸ.ਪੀ. (ਹੈਡਕੁਆਟਰ) ਸ੍ਰੀ ਨਰਿੰਦਰ ਸਿੰਘ ਔਜਲਾ, ਡੀ.ਐਸ.ਪੀ. ਸਪੈਸ਼ਲ ਬਰਾਂਚ ਅਤੇ ਇੰਟੈਲੀਜੈਂਸ ਕ੍ਰਾਈਮ ਸ਼੍ਰੀ ਸਤਿੰਦਰ ਕੁਮਾਰ, ਲਾਈਨ ਅਫ਼ਸਰ ਪਰਮਜੀਤ ਸਿੰਘ, ਏ.ਐਸ.ਆਈ. ਧਨਪਤ ਰਾਏ, ਏ.ਐਸ.ਆਈ. ਸੁਰਜੀਤ ਕੁਮਾਰ, ਏ.ਐਸ.ਆਈ. ਕਮਲਜੀਤ ਸਿੰਘ, ਸੁਰਜੀਤ ਕੁਮਾਰ ਅਤੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਸਿਹਤਮੰਦ ਸਮਾਜ ਲਈ ਔਰਤਾਂ ਆਪਣੀ ਸਿਹਤ ਦਾ ਧਿਆਨ ਰੱਖਣ : ਡਿਪਟੀ ਕਮਿਸ਼ਨਰ

ਹੈਲਥ ਬੇਬੀ ਸ਼ੋਅ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ
ਹੁਸ਼ਿਆਰਪੁਰ, 28 ਸਤੰਬਰ: ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਕੇਂਦਰੀ ਸੰਚਾਰ ਬਿਊਰੋ ਤੇ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਪਿੰਡ ਪੋਸੀ ਦੇ ਪਬਲਿਕ ਹੈਲਥ ਸੈਂਟਰ ਵਿਖੇ ਮਹਿਲਾਵਾਂ, ਬੱਚੀਆਂ ਤੇ ਬੱਚਿਆਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਜਿਥੇ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬੱਚੀਆਂ ਤੇ ਬੱਚਿਆਂ ਨੂੰ ਉਨ੍ਹਾਂ ਦੀ ਚੰਗੀ ਸਿਹਤ ਲਈ ਵਿਸ਼ੇਸ਼ ਜਾਣਕਾਰੀ ਉਪਲਬੱਧ ਕਰਵਾਈ ਗਈ, ਉਥੇ ਟੀਕਾਕਰਨ ਕੈਂਪ ਵਿਚ ਬੱਚਿਆਂ ਤੇ ਔਰਤਾਂ ਦਾ ਟੀਕਾਕਰਨ ਵੀ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਉਨ੍ਹਾਂ ਦੀ 115ਵੇਂ ਜਨਮ ਵਰ੍ਹੇਗੰਢ 'ਤੇ ਯਾਦ ਕਰਕੇ ਕੀਤੀ ਗਈ।  ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਰਾਜਸਥਾਨ ਦੇ ਝੁੰਝਨੂ ਜ਼ਿਲ੍ਹੇ ਵਿਚ 8 ਮਾਰਚ 2018 ਵਿਚ ਸ਼ੁਰੂ ਕੀਤੇ ਗਏ ਪੋਸ਼ਣ ਅਭਿਆਨ ਤਹਿਤ ਅਣਗਿਣਤ ਮਹਿਲਾਵਾਂ ਤੇ ਕਿਸ਼ੋਰੀਆਂ ਨੂੰ ਲਾਭ ਮਿਲਿਆ ਹੈ। ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਸਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਪੋਸੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਘਬੀਰ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਅਮਰਜੀਤ ਭੁੱਲਰ ਨੇ ਵੀ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।  ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਇਕ ਸਿਹਤਮੰਦ ਸਮਾਜ ਲਈ ਮਾਤਾ ਦਾ ਖੁਦ ਸਿਹਤਮੰਦ ਹੋਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਪੌਸ਼ਟਿਕ ਆਹਾਰ ਦੇ ਨਾਲ ਹੀ ਆਪਣੇ ਮੈਡੀਕਲ ਚੈਕਅਪ ਤੇ ਟੀਕਾਕਰਨ ਦਾ ਵੀ ਧਿਆਨ ਰੱਖਣ। ਇਸ ਮੌਕੇ ਉਨ੍ਹਾਂ ਨੇ ਦੇਸ਼ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਸਾਰੇ ਮੌਜੂਦ ਲੋਕਾਂ ਨੂੰ ਸਹੁੰ ਵੀ ਚੁਕਾਈ। ਪਿੰਡ ਪੋਸੀ ਦੇ ਪਬਲਿਕ ਹੈਲਥ ਸੈਂਟਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਹੰਸ ਨੇ ਕਿਹਾ ਕਿ ਵੱਧ ਤੋਂ ਵੱਧ ਪਿੰਡ ਵਾਸੀ ਇਸ ਸੈਂਟਰ ਦੁਆਰਾ ਦਿੱਤੀਆਂ ਜਾ ਰਹੀਆਂ ਸਿਹਤਮੰਦ ਸੇਵਾਵਾਂ ਦਾ ਲਾਭ ਉਠਾਉਣ। ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਨੇ ਜ਼ਿਲ੍ਹਾ ਸਿਹਤ ਵਿਭਾਗ ਦੀ ਚੰਗੀ ਕਾਰਗੁਜ਼ਾਰੀ ਦਾ ਵਰਣਨ ਕਰਦੇ ਹੋਏ ਆਮ ਜਨਤਾ ਨੂੰ ਸਰਕਾਰ ਦੁਆਰਾ ਚਲਾਈਆਂ ਗਈਆਂ ਸਿਹਤ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਮੰਤਰਾਲੇ ਦੇ ਕੇਂਦਰੀ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਦੁਆਰਾ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਪੰਜਾਬ, ਹਰਿਆਣਾ, ਹਿਮਾਚਲ ਵਿਚ ਕਈ ਥਾਵਾਂ 'ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਚਲਾਏ ਗਏ ਪੋਸ਼ਣ ਮਾਹ ਦਾ ਮਕਸਦ ਮਹਿਲਾਵਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਕਰਵਾਏ ਗਏ 0-6 ਸਾਲ ਦੇ ਹੈਲਥੀ ਬੇਬੀ ਸ਼ੋਅ ਵਿਚ ਪਹਿਲੇ ਸਥਾਨ 'ਤੇ ਮਾਤਾ ਰੁਚੀ ਬੰਗਾ ਦੇ ਪੁੱਤਰ ਪ੍ਰਤੀਕ ਬੰਗਾ, ਦੂਜੇ ਸਥਾਨ 'ਤੇ ਮਾਤਾ ਪ੍ਰਭਜੋਤ ਕੌਰ ਦੇ ਪੁੱਤਰ ਪ੍ਰਭਕਿਰਤ ਸਿੰਘ ਅਤੇ ਤੀਜੇ ਸਥਾਨ 'ਤੇ ਮਾਤਾ ਆਸ਼ਾ ਦੀ ਸਪੁੱਤਰੀ ਜਪਜੀਤ ਕੌਰ ਰਹੀ ਜਦਕਿ ਉਤਸਾਹ ਵਧਾਊ ਪੁਰਸਕਾਰ ਮਾਤਾ ਗੁਰਬਖਸ਼ ਕੌਰ ਦੀ ਪੁੱਤਰੀ ਨਿਹਾਰਿਕਾ ਸੰਧੂ ਨੂੰ ਦਿੱਤਾ ਗਿਆ। ਇਨ੍ਹਾਂ ਜੇਤੂ ਬੱਚਿਆਂ ਸਮੇਤ ਸਾਰੇ ਭਾਗੀਦਾਰਾਂ ਨੂੰ ਮੰਤਰਾਲੇ ਦੇ ਵਿਭਾਗ ਦੇ ਪ੍ਰਮਾਣ ਪੱਤਰ ਵੀ ਦਿੱਤੇ ਗਏ। ਜ਼ਿਲ੍ਹਾ ਪ੍ਰੋਗਰਾਮ ਵਿਭਾਗ ਦੁਆਰਾ ਪੌਸ਼ਟਿਕ ਭੋਜਨ ਸਬੰਧੀ ਲਗਾਏ ਗਏ ਵਿਸ਼ੇਸ਼ ਸਟਾਲ ਨੂੰ ਡਿਪਟੀ ਕਮਿਸ਼ਨਰ ਦੁਆਰਾ ਖੂਬ ਸਰਾਹਿਆ ਗਿਆ। ਪ੍ਰੋਗਰਾਮ ਦੌਰਾਨ ਮੰਤਰਾਲੇ ਦੇ ਕਲਾਕਾਰਾਂ ਦੁਆਰਾ ਟੀਕਾਕਰਨ ਤੇ ਸਥਾਨਕ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੁਆਰਾ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ 'ਤੇ ਪੇਸ਼ ਕੀਤੇ ਗਏ ਨੁੱਕੜ ਨਾਟਕਾਂ ਨੂੰ ਹਾਜਰ ਲੋਕਾਂ ਵਲੋਂ ਭਰਵਾਂ ਹੁੰਗਾਰਾਂ ਦਿੱਤਾ ਗਿਆ।

ਸੁਵਿਧਾ ਕੈਂਪਾਂ ਵਿਚ 49 ਲੋਕਾਂ ਦੇ ਬੁਢਾਪਾ ਤੇ ਹੋਰ ਪੈਨਸ਼ਨ ਸਬੰਧੀ ਭਰੇ ਗਏ ਫਾਰਮ

ਹੁਸ਼ਿਆਰਪੁਰ, 28 ਸਤੰਬਰ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਗਏ। ਇਸ ਸਬੰਧ ਵਿਚ ਬਲਾਕ ਮਾਹਿਲਪੁਰ ਦੇ ਪਿੰੰਡ ਢੱਕੋ ਅਤੇ ਬਲਾਕ ਤਲਵਾੜਾ ਦੇ ਪਿੰਡ ਕਰਟੋਲੀ ਵਿਖੇ ਸਬੰਧਤ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਧੀਨ ਕੰਮ ਕਰ ਰਹੇ ਸਟਾਫ਼ ਵਲੋਂ ਸੁਵਿਧਾ ਕੈਂਪ ਲਗਾਏ ਗਏ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਉਕਤ ਬਲਾਕਾਂ ਵਿਚ ਲਗਾਏ ਗਏ ਸੁਵਿਧਾ ਕੈਂਪਾਂ ਵਿਚ 49 ਲੋਕਾਂ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਿਆਂਗ ਵਿਅਕਤੀਆਂ ਦੇ ਪੈਨਸ਼ਨ ਫਾਰਮ ਭਰੇ ਗਏ।





ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਿਕਲੀ ਵਿਸ਼ਾਲ ਸਾਈਕਲ ਰੈਲੀ

ਹੁਸ਼ਿਆਰਪੁਰ, 28 ਸਤੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਉਲੀਕੇ ਪ੍ਰੋਗਰਾਮਾਂ ਤਹਿਤ ਅੱਜ ਯੁਵਕ ਸੇਵਾਵਾਂ ਵਿਭਾਗ, ਖੇਡ ਵਿਭਾਗ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਲੋਂ ਮੈਗਾ ਸਾਈਕਲ ਰੈਲੀ ਕੱਢੀ ਗਈ। ਇਹ ਸਾਈਕਲ ਰੈਲੀ ਪ੍ਰਭਾਤ ਚੌਕ, ਸਰਕਾਰੀ ਹਸਪਤਾਲ, ਫਗਵਾੜਾ ਚੌਕ, ਸੈਸ਼ਨ ਚੌਕ ਤੋਂ ਹੁੰਦੀ ਹੋਈ ਸਰਕਾਰੀ ਕਾਲਜ ਵਿਖੇ ਸਮਾਪਤ ਹੋਈ। ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਸਰਕਾਰੀ ਕਾਲਜ ਦੀ ਪ੍ਰਿੰਸੀਪਲ ਮੈਡਮ ਯੋਗੇਸ਼ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਪ੍ਰੀਤ ਕੋਹਲੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਸਾਡੇ ਲਈ ਵੱਡਮੁਲਾ ਸਰਮਾਇਆ ਹਨ। ਸਾਨੂੰ ਚਾਹੀਦਾ ਹੈ ਕਿ ਸ. ਭਗਤ ਸਿੰਘ ਸੁਪਨਿਆਂ ਦੇ ਭਾਰਤ ਨੂੰ ਸਿਰਜਣ ਲਈ ਯੁਵਾ ਵਰਗ ਨੂੰ ਉਨ੍ਹਾਂ ਦੀ ਸੋਚ ਦਾ ਹਾਣੀ ਬਣਾਈਏ। ਯੁਵਾ ਵਰਗ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਕਰਵਾਈਏ, ਤਾਂ ਜੋ ਇਹ ਦੇਸ਼ ਦੇ ਅਮੀਰ ਇਤਿਹਾਸ ਨੂੰ ਆਉਣ ਵਾਲੀ ਪੀੜ੍ਹੀ ਸਦੀਆ ਤੱਕ ਯਾਦ ਰੱਖੇ। ਇਸ ਮੈਗਾ ਰੈਲੀ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਸ਼੍ਰੀ ਰਮੇਸ਼ ਚੰਦ ਅਤੇ ਸ਼੍ਰੀਮਤੀ ਸੁਦੇਸ਼ ਪਿੰਡ ਜਨੌੜੀ ਅਤੇ ਕੁਲਵੰਤ ਸਿੰਘ ਵਾਸੀ ਹੁਸ਼ਿਆਰਪੁਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰੈਲੀ ਦੌਰਾਨ ਐਨ.ਐਸ.ਐਸ. ਵਲੰਟੀਅਰ,ਰੈਡ ਰਿਬਨ ਕਲੱਬਾਂ ਦੇ ਵਲੰਟੀਅਰ, ਐਨ.ਸੀ.ਸੀ. ਕੈਡਿਟ, ਖੇਡ ਵਿਭਾਗ ਦੇ ਖਿਡਾਰੀਆਂ ਵਿਚ ਜਬਰਦਸਤ ਜੋਸ਼ ਦੇਖਣ ਨੂੰ ਮਿਲਿਆ। ਪੂਰੇ ਰਸਤੇ ਦੌਰਾਨ ਸ. ਭਗਤ ਸਿੰਘ ਦੀ ਸੋਚ ਨਾਲ ਸਬੰਧਤ ਨਾਅਰਿਆਂ ਨਾਲ ਜੋਸ਼ ਭਰਨ ਵਾਲੇ ਵਲੰਟੀਅਰਾਂ ਦੀ ਗਿਣਤੀ ਅਥਾਹ ਸੀ। ਸਾਰੇ ਰਸਤਿਆਂ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਟ੍ਰੈਫਿਕ ਲਈ ਯੋਗ ਪ੍ਰਬੰਧ ਕੀਤੇ ਗਏ। ਯੁਵਕ ਸੇਵਾਵਾਂ ਵਿਭਾਗ ਅਤੇ ਖੇਡ ਵਿਭਾਗ ਵਲੋਂ ਸਮੂਹ ਰੈਲੀ ਦੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖਿਡਾਰੀ ਆਪਣੇ ਕੋਚ ਹਰਜੰਗ ਸਿੰਘ ਬਾਕਸਿੰਗ ਕੋਚ, ਬਲਬੀਰ ਸਿੰਘ ਅਥਲੈਟਿਕਸ ਕੋਚ ਅਤੇ ਨੀਤਿਸ਼ ਠਾਕੁਰ ਸਵੀਮਿੰਗ ਕੋਚ ਸਮੇਤ ਹਾਜ਼ਰ ਸਨ। ਸਰਕਾਰੀ ਕਾਲਜ ਤੋਂ ਰੈਡ ਰਿਬਨ ਇੰਚਾਰਜ ਵਿਜੇ ਕੁਮਾਰ, ਰਣਜੀਤ ਕੁਮਾਰ, ਕੁਲਵਿੰਦਰ ਕੌਰ ਅਤੇ ਭਾਗਿਆ ਸ਼੍ਰੀ ਵੀ ਹਾਜ਼ਰ ਸਨ। ਉਪਰੋਕਤ ਰੈਲੀ ਤੋਂ ਇਲਾਵਾ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ 17 ਰੈਡ ਰਿਬਨ ਕਲੱਬਾਂ ਅਤੇ 19 ਐਨ.ਐਸ.ਐਸ. ਯੂਨਿਟਾਂ ਵਲੋਂ ਆਪਣੀਆਂ-ਆਪਣੀਆਂ ਸੰਸਥਾਵਾਂ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ।

ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਦੀਆਂ ਸ਼ਹੀਦੀਆਂ ਦਾ ਇਤਿਹਾਸ ਨੌਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾਵੇ : ਪ੍ਰੋ. ਬਡੂੰਗਰ

ਪਟਿਆਲਾ, 28  ਸਤੰਬਰ :-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦ ਦੇਸ਼ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਸਮੁੱਚਾ ਦੇਸ਼ ਇਨ੍ਹਾਂ ਮਹਾਨ ਯੋਧਿਆਂ ਦੀਆਂ  ਦਿੱਤੀਆਂ ਗਈਆਂ ਕੁਰਬਾਨੀਆਂ ਕਾਰਨ ਹੀ ਅੰਗਰੇਜ਼ੀ ਹਕੂਮਤ ਕੋਲੋਂ ਨਿਜਾਤ ਪਾ ਕੇ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਿਸ਼ਵ ਦੇ ਉੱਤਮ ਕ੍ਰਾਂਤੀਕਾਰੀ ਲਾ-ਮਿਸਾਲ ਸ਼ਹੀਦ ਹੋਏ ਹਨ ਜਿਨ੍ਹਾਂ ਉਸ ਦੀਆਂ ਲਾਮਿਸਾਲ ਕੁਰਬਾਨੀਆਂ ਕਾਰਨ ਹੀ ਦੇਸ਼ ਨੂੰ ਆਜ਼ਾਦੀ ਮਿਲੀ ।  ਉਨ੍ਹਾਂ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ  ਅੱਜ ਸ਼ਹੀਦਾਂ ਦੇ ਨਾਵਾਂ ਤੇ ਵੀ ਸਿਆਸਤ ਹੋ ਰਹੀ ਹੈ, ਜਦੋਂਕਿ  ਇਨ੍ਹਾਂ ਮਹਾਨ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ  ਸਾਰੇ ਦੇਸ਼  ਨੂੰ ਆਜ਼ਾਦ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀਡ਼੍ਹੀ ਤਕ ਇਨ੍ਹਾਂ ਮਹਾਨ ਯੋਧਿਆਂ ਦੀਆਂ ਸ਼ਹੀਦੀਆਂ ਦੇ ਇਤਿਹਾਸ ਦੀ ਜਾਣਕਾਰੀ ਪਹੁੰਚਾਈ ਜਾਣੀ ਚਾਹੀਦੀ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ,  ਅਵਤਾਰ ਸਿੰਘ ਰਿਆ, ਮਨਮੋਹਨ ਸਿੰਘ ਮਕਾਰੋਂਪੁਰ, ਹਰਵਿੰਦਰ ਸਿੰਘ ਬੱਬਲ, ਭਗਵੰਤ ਸਿੰਘ ਧੰਗੇੜਾ ਮੈਨੇਜਰ, ਬਰਿੰਦਰ ਸਿੰਘ ਸੋਢੀ,  ਨਰਿੰਦਰ ਸਿੰਘ ਰਸੀਦਪੁਰ, ਜਥੇਦਾਰ ਸਵਰਨ ਸਿੰਘ ਗੁਪਾਲੋਂ,  ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ,  ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗਡ਼੍ਹ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਹਰਨੇਕ ਸਿੰਘ ਬਡਾਲੀ,  ਬਾਬਾ ਗੁਰਪ੍ਰੀਤ ਸਿੰਘ ਕਥਾ ਵਾਚਕ, ਅਮਰਜੀਤ ਸਿੰਘ ਹੈੱਡ, ਹਰਮਨਜੀਤ ਸਿੰਘ  ਵੀ ਹਾਜ਼ਰ ਸਨ ।


ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਮਹਾਨ ਸ਼ਹੀਦ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ

*ਲੋਕਾਂ ਨੂੰ ਵਿਦੇਸ਼ ਨਾ ਜਾਣ ਦਾ ਅਹਿਦ ਲੈਣ ਦਾ ਸੱਦਾ*

*ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਕਰਨ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ*

*ਮੋਹਾਲੀ ਵਿਖੇ ਅੰਤਰ-ਰਾਸ਼ਟਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰਨ ਦਾ ਐਲਾਨ*

*ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ*

*ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ:- ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਸ਼ਹੀਦ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਵਾਰਡ ਹਰੇਕ ਸਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ 46 ਨੌਜਵਾਨਾਂ ਨੂੰ ਦਿੱਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਇਹ ਐਵਾਰਡ ਜਿੱਤਣ ਵਾਲੇ ਨੌਜਵਾਨ ਨੂੰ ਪ੍ਰਸੰਸਾ ਪੱਤਰ ਤੋਂ ਇਲਾਵਾ 51000 ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿ ਇਹ ਐਵਾਰਡ ਪਿਛਲੇ ਸੱਤ ਸਾਲਾਂ ਤੋਂ ਬੰਦ ਪਏ ਸਨ ਪਰ ਹੁਣ ਇਸ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਚੇਅਰ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਚੇਅਰ ਸ਼ਹੀਦ ਭਗਤ ਦੇ ਜੀਵਨ ਤੇ ਵਿਚਾਰਧਾਰਾ ਉਤੇ ਖੋਜ ਕਰਨ ਦੀ ਜ਼ਿੰਮੇਵਾਰੀ ਨਿਭਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਚੇਅਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪ੍ਰਣ ਕਰਨ ਦਾ ਸੱਦਾ ਦਿੱਤਾ ਕਿ ਉਹ ਚੰਗੇ ਮੌਕਿਆਂ ਦੀ ਤਲਾਸ਼ ਵਿਚ ਆਪਣਾ ਵਤਨ ਛੱਡ ਕੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਬਿਹਤਰ ਜ਼ਿੰਦਗੀ ਦੀ ਭਾਲ ਵਿਚ ਦੇਸ਼ ਛੱਡ ਕੇ ਜਾਣ ਦੀ ਬਜਾਏ ਇੱਥੇ ਹੀ ਸ਼ਾਸਨ ਪ੍ਰਣਾਲੀ ਨੂੰ ਸੁਧਾਰਾਂਗੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗੁਰਬਤ ਦੀਆਂ ਜੜ੍ਹਾਂ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸ਼ਾਸਕ ਬਰਤਾਨਵੀ ਹਕੂਮਤ ਤੋਂ ਬਾਅਦ ਸੱਤਾ ਵਿਚ ਆਏ ਹਨ, ਉਨ੍ਹਾਂ ਨੇ ਵਿਦੇਸ਼ੀ ਹਾਕਮਾਂ ਤੋਂ ਵੀ ਵੱਧ ਬੇਰਹਿਮੀ ਨਾਲ ਮੁਲਕ ਨੂੰ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਕੁਝ ਬਜ਼ੁਰਗਾ ਦੇ ਮੂੰਹੋਂ ਇਹ ਗੱਲ ਸੁਣਦੇ ਹਨ ਕਿ ਹੁਣ ਨਾਲੋਂ ਤਾਂ ਬਰਤਾਨਵੀ ਹਕੂਮਤ ਹੀ ਚੰਗੀ ਸੀ ਤਾਂ ਉਨ੍ਹਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਭਾਰਤ ਨੂੰ ਅਵੱਲ ਮੁਲਕ ਬਣਾਉਣ ਲਈ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ਾਂ ਹੀ ਸ਼ਹੀਦ ਭਗਤ ਸਿੰਘ ਨਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜੀਵਨ ਨਿਛਾਵਰ ਕਰ ਦਿੱਤਾ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੀ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ-ਕੱਲ੍ਹ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਮਾਤ ਭੂਮੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ਉਤੇ ਕੋਈ ਸਵਾਲ ਚੁੱਕਣ ਦਾ ਹੱਕ ਨਹੀਂ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਾਡੇ ਮਹਾਨ ਕੌਮੀ ਨਾਇਕ ਤੇ ਸ਼ਹੀਦ ਬਰਤਾਨਵੀ ਹਕੂਮਤ ਦੇ ਜਬਰ ਦਾ ਸਾਹਮਣਾ ਕਰ ਰਹੇ ਸਨ ਤਾਂ ਕੁਝ ਗੱਦਾਰ ਸਾਮਰਾਜੀ ਤਾਕਤਾਂ ਦੇ ਹੱਕ ਵਿਚ ਭੁਗਤੇ ਸਨ ਅਤੇ ਅਜਿਹੇ ਲੋਕਾਂ ਨੂੰ ਹੁਣ ਕੋਈ ਯਾਦ ਨਹੀਂ ਕਰਦਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਮੋਹਾਲੀ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਆਖਿਆ ਤਾਂ ਕਿ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਹਾਸਲ ਕੀਤਾ ਜਾ ਸਕੇ।
        ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ 23 ਵਰ੍ਹਿਆਂ ਦਾ ਨੌਜਵਾਨ ਆਪਣੇ ਮਾਪਿਆਂ ਤੋਂ ਮੋਟਰਸਾਈਕਲ ਦੀ ਮੰਗ ਕਰਦਾ ਹੈ ਤਾਂ ਸ਼ਹੀਦ ਭਗਤ ਸਿੰਘ ਉਸ ਉਮਰ ਵਿਚ ਮੁਲਕ ਨੂੰ ਬਰਤਾਨਵੀ ਹਾਕਮਾਂ ਤੋਂ ਆਜ਼ਾਦ ਕਰਵਾਉਣ ਦੀ ਮੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹ ਕੇ ਸੋਚ ਦਾ ਦਾਇਰਾ ਵਿਸ਼ਾਲ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਮਹਾਨ ਸ਼ਹੀਦ ਦੇ ਸੁਪਨੇ ਸਾਕਾਰ ਕਰਨ ਵਿਚ ਮਦਦ ਮਿਲੇਗੀ।
           ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਵਿਚ ਦੋ ਦਿਨ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਇਕ 28 ਦਸੰਬਰ ਦਾ ਦਿਨ ਹੈ ਜਦੋਂ ਉਨ੍ਹਾਂ ਨੇ ਮਾਮਲਾ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਾ ਮਹਾਜਨ ਕੋਲ ਮਾਮਲਾ ਉਠਾਇਆ ਸੀ ਤਾਂ ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਲੋਕ ਸਭਾ ਵਿਚ ਸ਼ਰਧਾਂਜਲੀ ਭੇਟ ਕੀਤੀ ਗਈ ਸੀ। ਦੂਜਾ ਮਹੱਤਵਪੂਰਨ ਦਿਨ ਅੱਜ ਹੈ ਜਦੋਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਮੋਹਾਲੀ ਹਵਾਈ ਅੱਡੇ ਦਾ ਨਾਂ ਰੱਖਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਦਿਨ ਉਨ੍ਹਾਂ ਦੀ ਜ਼ਿੰਦਗੀ ਦੇ ਮਹੱਤਵਪੂਰਨ ਦਿਨ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਸੁਖਦੇਵ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਵਿਧਾਇਕ ਸੰਤੋਸ਼ ਕਟਾਰੀਆ ਤੇ ਜਸਵਿੰਦਰ ਸਿੰਘ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਹਾਜ਼ਰ ਸਨ। ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਿਚ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਏ.ਡੀ.ਜੀ.ਪੀ. ਪੀ.ਕੇ. ਸਿਨਹਾ, ਕਮਿਸ਼ਨਰ ਸੁਮੇਰ ਸਿੰਘ ਗੁਰਜਰ, ਆਈ.ਜੀ. ਐਸ.ਪੀ.ਐਸ. ਪਰਮਾਰ, ਡਿਪਟੀ ਕਮਿਸ਼ਨਰ ਨਵਜੋਤ ਪਾਲ ਰੰਧਾਵਾ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਣਾ ਸ਼ਾਮਲ ਸਨ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਹੋਣਗੇ ਨਤਮਸਤਕ

ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਦੇ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਲਈ ਪ੍ਰਬੰਧ ਮੁਕੰਮਲ

ਏ ਡੀ ਜੀ (ਪੀ) ਪ੍ਰਵੀਨ ਸਿਨਹਾ ਨੇ ਆਈ ਜੀ ਐਸ ਪੀ ਐਸ ਪਰਮਾਰ, ਡੀ ਸੀ ਐਨ ਪੀ ਐਸ ਰੰਧਾਵਾ ਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲਖਵਿੰਦਰ ਵਡਾਲੀ ਆਪਣੀਆਂ ਸੰਗਤੀਕ ਸੁਰਾਂ ਨਾਲ ਸ਼ਹੀਦ-ਏ-ਆਜ਼ਮ ਨੂੰ ਕਰਨਗੇ ਸਿਜਦਾ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) 27 ਸਤੰਬਰ :- 
ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕੈਬਿਨਟ ਸਾਥੀਆਂ ਸਮੇਤ 28 ਸਤੰਬਰ ਬੁੱਧਵਾਰ ਨੂੰ ਸਵੇਰੇ 11 ਵਜੇ ਖਟਕੜ ਕਲਾਂ ਵਿਖੇ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਨਿਮਰ ਸ਼ਰਧਾਂਜਲੀ ਭੇਟ ਕਰਨਗੇ। ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਲਖਵਿੰਦਰ ਵਡਾਲੀ ਵੱਲੋਂ ਆਪਣੀਆਂ ਸੰਗੀਤਕ ਸੁਰਾਂ ਨਾਲ ਕੀਤੀ ਜਾਵੇਗੀ, ਜਿਸ ਦੌਰਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਦੇਸ਼ ਦੇ ਸ਼ਹੀਦਾਂ ਨੂੰ ਸੰਗੀਤਕ ਸ਼ਰਧਾਂਜਲੀ ਦਿੱਤੀ ਜਾਵੇਗੀ। 
 ਪੰਜਾਬ ਸਰਕਾਰ ਵੱਲੋਂ ਜਨਮ ਦਿਵਸ ਮੌਕੇ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਮੰਗਲਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ, ਐਨ ਆਰ ਆਈ) ਪ੍ਰਵੀਨ ਕੁਮਾਰ ਸਿਨਹਾ ਨੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਲੁਧਿਆਣਾ ਰੇਂਜ ਦੇ ਆਈ ਜੀ ਐਸ ਪੀ ਐਸ ਪਰਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਇਸ ਮੌਕੇ ਪੁਲਿਸ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਬੁੱਤ ਅੱਗੇ ਪੇਸ਼ ਕੀਤੇ ਜਾਣ ਵਾਲੇ 'ਗਾਰਡ ਆਫ਼ਰ ਆਨਰ' ਦੀ ਡਿ੍ਰਲ ਵੀ ਕਰਵਾ ਕੇ ਦੇਖੀ। 
 ਸ੍ਰੀ ਸਿਨਹਾ ਨੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰਨਾਂ ਅਧਿਕਾਰੀਆਂ ਨਾਲ ਵੀ ਵਿਸਥਾਰਤ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਜਾਇਬ ਘਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਬਾਅਦ ਵਿੱਚ ਮਿਊਜ਼ੀਅਮ ਦੇ ਪਿਛਲੇ ਪਾਸੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਟ੍ਰੈਫਿਕ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਅਤੇ ਅਹਿਮ ਸਖਸ਼ੀਅਤਾਂ ਦੇ ਬੈਠਣ ਦੇ ਕੀਤੇ ਢੁੱਕਵੇਂ ਪ੍ਰਬੰਧਾਂ ਦੀ ਜਾਣਕਾਰੀ ਲਈ।
 ਮੀਟਿੰਗ ਦੌਰਾਨ ਸ੍ਰੀ ਸਿਨਹਾ ਨੇ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ। 
 ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਭਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਇਸ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਡਿਊਟੀਆਂ ਲਾਈਆਂ ਗਈਆਂ ਹਨ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਾਮ ਨੂੰ 4:30 ਵਜੇ ਰੈਲੀ ਵਾਲੀ ਥਾਂ 'ਤੇ ਹੀ ਸੰਗੀਤਕ ਵਿਧਾਵਾਂ, ਲੋਕ ਗੀਤਾਂ ਤੇ ਨਾਚ, ਮਲਵਈ ਗਿੱਧਾ ਤੇ ਨਾਟਕ 'ਬਸੰਤੀ ਚੋਲਾ' ਰਾਹੀਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਯਾਦ ਕੀਤਾ ਜਾਵੇਗਾ। ਉਸ ਤੋਂ ਬਾਅਦ ਇੱਥੋਂ ਹੀ ਇੱਕ 'ਕੈਂਡਲ ਮਾਰਚ' ਸ਼ਾਮ 7:15 ਵਜੇ ਸ਼ਹੀਦ-ਏ-ਆਜ਼ਮ ਦੀ ਪ੍ਰਤਿਮਾ ਤੱਕ ਕੱਢਿਆ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਸਵੇਰ ਅਤੇ ਸ਼ਾਮ ਦੇ ਸਮਾਗਮਾਂ ਵਿੱਚ ਹੁੰਮ-ਹੁੰਮਾ ਕੇ ਪੁੱਜਣ ਲਈ ਅਪੀਲ ਕੀਤੀ।
ਫ਼ੋਟੋ ਕੈਪਸ਼ਨ:
ਵਧੀਕ ਡਾਇਰੈਕਟਰ ਪੁਲਿਸ ਪ੍ਰਵੀਨ ਸਿਨਹਾ ਖਟਕੜ ਕਲਾਂ ਵਿਖੇ 28 ਸਤੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਸਬੰਧੀ ਮੰਗਲਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।