ਨਵਾਂਸ਼ਹਿਰ, 12 ਸਤੰਬਰ : ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ, ਡੀ.ਬੀ.ਈ.ਈ, ਸ਼ਹੀਦ ਭਗਤ ਸਿੰਘ ਨਗਰ, ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 13 ਸਤੰਬਰ ਨੂੰ ਸਵੈ-ਰੋਜ਼ਗਾਰ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਲੋਨ ਮੇਲੇ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਡੇਅਰੀ ਵਿਭਾਗ, ਅਨੁਸੂਚਿਤ ਜਾਤੀ/ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਵੱਲੋਂ ਭਾਗ ਲਿਆ ਜਾਵੇਗਾ। ਆਪਣਾ ਕੰਮ ਧੰਦਾ ਕਰਨ ਦੇ ਚਾਹਵਾਨ ਉਮੀਦਵਾਰ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਅਧਾਰ/ਪੈਨ ਕਾਰਡ, ਬੈਂਕ ਪਾਸ ਬੁੱਕ (ਅਸਲ ਅਤੇ ਫੋਟੋੋ ਕਾਪੀਆਂ), 4 ਪਾਸਪੋਰਟ ਸਾਈਜ਼ ਫੋਟੋ ਲੈ ਕੇ ਰੋਜ਼ਗਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਮਿਤੀ 13 ਅਗਸਤ ਨੂੰ ਸਵੇਰੇ 10:30 ਵਜੇ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਅਪਲਾਈ ਕਰ ਸਕਦੇ ਹਨ। ਪੱਛੜੀਆਂ ਸ਼ੇ੍ਰਣੀਆਂ ਨਾਲ ਸਬੰਧਤ ਉਮੀਦਵਾਰ ਜ਼ਮੀਨ ਦੀ ਫਰਦ ਵੀ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰ: 88727-59915 'ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਅਧਿਕਾਰੀ ਵੱਲੋਂ ਬੇਰੋਜ਼ਗਾਰਾਂ ਨੂੰ ਲੋਨ ਮੇਲੇ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ ਗਈ।