ਭਾਰਤ ਸਰਕਾਰ ਵੱਲੋਂ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ ’ਤੇ ਸ਼ਹੀਦ ਭਗਤ ਸਿੰਘ ਨਗਰ ਨੂੰ ‘ਹਰ ਘਰ ਜਲ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਹਰ ਘਰ ਜਲ ਦਾ ਦਰਜਾ ਹਾਸਲ ਕਰਨ ਵਾਲਾ ਪੰਜਾਬ ਦਾ 15ਵਾਂ ਜ਼ਿਲ੍ਹਾ ਬਣਿਆ
ਡੀ ਸੀ ਰੰਧਾਵਾ ਨੇ ਜਲ ਸਪਲਾਈ ਵਿਭਾਗ ਨੂੰ ਦਿੱਤੀ ਵਧਾਈ
ਨਵਾਂਸ਼ਹਿਰ, 29 ਸਤੰਬਰ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਆਪਣੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਵਾਧਾ ਕਰਦਿਆਂ, 2 ਅਕਤੂਬਰ, 2022 ਨੂੰ ਸਵੱਛ ਭਾਰਤ ਦਿਵਸ ਮੌਕੇ ਭਾਰਤ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ 'ਹਰ ਘਰ ਜਲ' ਐਵਾਰਡ ਲਈ ਦਾਵੇਦਾਰੀ ਨੂੰ ਪੁਖ਼ਤਾ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪੇਂਡੂ ਵਸੋਂ ਨੂੰ ਪਾਈਪਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਦੇ ਟੀਚੇ ਹਾਸਲ ਕਰ ਲਏ ਹਨ।
    ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਜ਼ਿਲ੍ਹੇ ਦੇ 462 ਪਿੰਡਾਂ ਦੇ ਪੇਂਡੂ ਘਰਾਂ ਨੂੰ ਪਾਣੀ ਦੀ ਸਪਲਾਈ ਦੇ ਪ੍ਰਬੰਧ ਕਰਕੇ ਸਮੇਂ ਤੋਂ ਪਹਿਲਾਂ ਹੀ ਟੀਚਾ ਪੂਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਟੀਚੇ ਨੂੰ ਪੂਰਾ ਕਰਨ ਦੀ ਸਮਾਂ ਸੀਮਾ 2024 ਤੱਕ ਮਿੱਥੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਐਵਾਰਡ ਜ਼ਿਲ੍ਹੇ ਦੀ ਤਰਫ਼ੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਪ੍ਰਾਪਤ ਕਰਨਗੇ।  ਡਿਪਟੀ ਕਮਿਸ਼ਨਰ ਰੰਧਾਵਾ ਨੇ ਇਸ ਪ੍ਰਾਪਤੀ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਵਧਾਵਭਾਗ ਵੱਲੋਂ ਰਾਸ਼ਟਰੀ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹੇ ਨੂੰ ਹਰ ਘਰ ਜਲ ਦਾ ਦਰਜਾ ਦਿੱਤਾ ਜਾਣਾ, ਜ਼ਿਲ੍ਹੇ ਲਈ ਇੱਕ ਹੋਰ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ  ਨਗਰ ਕੌਂਸਲ ਨਵਾਂਸ਼ਹਿਰ ਨੂੰ ਵੀ ਅਜ਼ਾਦੀ ਦੇ 75 ਸਵੱਛ ਸਰਵੇਖਣ 2022 ਦੇ ਤਹਿਤ ਸਵੱਛਤਾ ਪੁਰਸਕਾਰ ਲਈ ਵੀ ਚੁਣਿਆ ਗਿਆ ਹੈ।  ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਦੁਆਰਾ ਪਹਿਲੀ ਅਕਤੂਬਰ 2022 ਨੂੰ ਪ੍ਰਦਾਨ ਕੀਤਾ ਜਾਣਾ ਹੈ।