ਹੁਸ਼ਿਆਰਪੁਰ, 9 ਸਤੰਬਰ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਲ 2022-23 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ 'ਤੇ 10 0 ਫੀਸਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ਅਤੇ ਚਾਲੂ ਸਾਲ 'ਤੇ 10 0 ਫੀਸਦੀ ਦੀ ਛੋਟ ਦਾ ਲਾਭ ਉਠਾਉਣ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਜਨਤਾ ਦੀ ਸੁਵਿਧਾ ਲਈ 10 ਸਤੰਬਰ ਸ਼ਨਿੱਚਰਵਾਰ ਨੂੰ ਵੀ ਨਗਰ ਨਿਗਮ ਦਫ਼ਤਰ ਤੇ ਪੁਰਾਣਾ ਕਮੇਟੀ ਦਫ਼ਤਰ ਵਿਚ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਲਈ ਕਾਊਂਟਰ ਸਥਾਪਿਤ ਕੀਤੇ ਗਏ ਹਨ, ਤਾਂ ਜੋ ਜਨਤਾ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕੇ।