ਹੁਸ਼ਿਆਰਪੁਰ, 22 ਸਤੰਬਰ: ਪੰਜਾਬ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਤੇ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਸਰਕਾਰ ਦੁਆਰਾ 'ਮਿਸ਼ਨ ਸੁਨਹਿਰੀ ਸ਼ੁਰੂਆਤ' ਦੇ ਤਹਿਤ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਅਤੇ ਆਤਮ ਨਿਰਭਰ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ 34 ਉਮੀਦਵਾਰਾਂ ਨੂੰ ਬੀ.ਪੀ.ਓ. ਸੈਕਟਰ ਵਿਚ ਕੰਮ ਕਰਨ ਲਈ ਟੇ੍ਰਨਿੰਗ ਮੁਹੱਈਆ ਕਰਵਾਈ ਗਈ। ਇਹ ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਨੂੰ ਮੋਹਾਲੀ ਅਤੇ ਚੰਡੀਗੜ੍ਹ ਦੀਆਂ ਪ੍ਰਮੁੱਖ ਬੀ.ਪੀ.ਓ. ਸੈਕਟਰ ਦੀਆਂ ਕੰਪਨੀਆਂ ਵਿਚ ਕਰਵਾਈ ਗਈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਉਮੀਦਵਾਰਾਂ ਨੂੰ ਕੰਪਨੀਆਂ ਵਲੋਂ ਸ਼ਾਰਟ ਲਿਸਟ ਕਰ ਲਿਆ ਗਿਆ ਹੈ। ਉਕਤ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਉਮੀਦਵਾਰਾਂ ਨੂੰ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਵਲੋਂ ਟ੍ਰੇਨਿੰਗ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਉਨ੍ਹਾਂ ਉਮੀਦਵਾਰਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਬੇਰੋਜ਼ਗਾਰ ਉਮੀਦਵਾਰਾਂ ਨੂੰ ਸਵੈਰੋਜ਼ਗਾਰ, ਕਿੱਤਾਮੁਖੀ ਅਤੇ ਉਚੇਰੀ ਵਿਦਿਆ ਦਿਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਲੋਂ ਸਮੇਂ-ਸਮੇਂ 'ਤੇ ਰੋਜ਼ਗਾਰ ਮੁਹੱਈਆ ਕਰਨ ਲਈ ਪਲੇਸਮੈਂਟ ਕੈਂਪ ਅਤੇ ਆਪਣਾ ਕੰਮ ਧੰਦਾ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਲਈ ਸਵੈ-ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ। ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ਡੀ.ਬੀ.ਈ.ਈ. ਆਨਲਾਈਨ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਅਤੇ ਇਸ ਐਪ 'ਤੇ ਆਪਣਾ ਨਾਮ ਰਜਿਸਟਰਡ ਕਰਕੇ ਇਨ੍ਹਾਂ ਪਲੇਸਮੈਂਟ ਕੈਂਪਾਂ ਅਤੇ ਸਵੈ-ਰੋਜ਼ਗਾਰ ਕੈਂਪਾਂ ਸਬੰਧੀ ਜਾਣਕਾਰੀ ਲੈ ਸਕਦੇ ਹਨ ਅਤੇ ਅਪਲਾਈ ਵੀ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੌਸ਼ਨ ਭਵਿੱਖ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਰਕਾਰੀ ਆਈ.ਟੀ.ਆਈ. ਕੰਪਲੈਕਸ ਐਮ.ਐਸ.ਡੀ.ਸੀ. ਬਿਲਡਿੰਗ ਪਹਿਲੀ ਮੰਜ਼ਿਲ ਜਲੰਧਰ ਰੋਡ ਹੁਸਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਸੰਪਰਕ ਕਰ ਸਕਦੇ ਹਨ।