ਨਵਾਂਸ਼ਹਿਰ, 29 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ
ਸਿੰਘ ਨਗਰ ਵਲੋਂ ਹਾੜ੍ਹੀ 2022-23 ਦੀਆਂ ਫਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ
ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ 4 ਅਕਤੂਬਰ,
ਦਿਨ ਮੰਗਲਵਾਰ ਨੂੰ ਬਾਜੀਦ ਪੈਲੇਸ ਰਾਹੋਂ ਰੋੋਡ, ਨਵਾਂਸ਼ਹਿਰ ਵਿਖੇ ਲਾਈ ਜਾਵੇਗੀ। ਇਹ
ਜਾਣਕਾਰੀ ਦਿੰਦਿਆਂ ਡਾ. ਹਰਵਿੰਦਰ ਲਾਲ, ਮੱੁਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ
ਮੇਲੇ ਦੇ ਮੁੱਖ ਮਹਿਮਾਨ ਸ੍ਰੀਮਤੀ ਸੰਤੋਸ਼ ਕਟਾਰੀਆ ਐਮ.ਐਲ.ਏ. ਹਲਕਾ ਬਲਾਚੌਰ ਹੋਣਗੇ
ਅਤੇ ਇਸ ਮੇਲੇ ਦਾ ਉਦਘਾਟਨ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼ਹੀਦ
ਭਗਤ ਸਿੰਘ ਨਗਰ ਕਰਨਗੇ। ਡਾ.ਦਲਜੀਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ)
ਪੰਜਾਬ, ਇਸ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ ਅਤੇ ਸਮਾਰੋਹ ਨੂੰ ਸੰਬੋਧਨ ਕਰਨਗੇ। ਇਹ
ਮੇਲਾ ਸਵੇਰੇ 9:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਚਲੇਗਾ। ਇਸ ਮੇਲੇ ਵਿਚ ਜ਼ਿਲ੍ਹੇ
ਭਰ ਵਿਚੋਂ ਲਗਭਗ 1000 ਕਿਸਾਨ ਨਵੀਆਂ ਤਕਨੀਕਾਂ ਦੀ ਜਾਣਕਾਰੀ ਲੈਣ ਲਈ ਹਾਜ਼ਰ ਹੋਣਗੇ।
ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ
ਖੇਤੀ ਮਾਹਿਰ ਹਾੜ੍ਹੀ ਦੀਆਂ ਫਸਲਾਂ ਦੇ ਬੀਜਣ ਦੇ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ
ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬੀਮਾਰੀਆਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਤਕਨੀਕੀ
ਜਾਣਕਾਰੀ ਦੇਣਗੇ। ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਨੂੰ ਦਰਸਾਉਂਦੀਆਂ ਵੱਖ-ਵੱਖ
ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਲਈ ਜਿਲ੍ਹੇ ਦੇ ਸਮੂਹ
ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚ ਭਾਗ ਲੈ ਕੇ ਖੇਤੀਬਾੜੀ
ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ।