ਸਾਂਸਦ ਤਿਵਾੜੀ ਨੇ ਪਿੰਡ ਆਲੋਵਾਲ ਅਤੇ ਸੜੋਆ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ

ਵਿਕਾਸ ਦਾਅਵਿਆਂ ਨਾਲ ਨਹੀਂ, ਕੰਮਾਂ ਨਾਲ ਹੁੰਦਾ ਹੈ : - ਤਿਵਾੜੀ
ਬਲਾਚੌਰ 28 ਸਤੰਬਰ: ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ
ਮੰਤਰੀ ਮਨੀਸ਼ ਤਿਵਾੜੀ ਵੱਲੋਂ ਹਲਕਾ ਵਿਕਾਸ ਲਈ ਗ੍ਰਾਂਟਾਂ ਦੇਣ ਦੀ ਪ੍ਰਕਿਰਿਆ ਜਾਰੀ
ਹੈ। ਜਿਨ੍ਹਾਂ ਵੱਲੋਂ ਪਿੰਡ ਆਲੋਵਾਲ ਵਿਖੇ ਡਾ ਅੰਬੇਦਕਰ ਭਵਨ 3 ਲੱਖ ਰੁਪਏ ਤੇ ਸੜੋਆ
ਵਿਖੇ ਖੇਡ ਸਟੇਡੀਅਮ ਦੇ ਵਿਕਾਸ ਲਈ 2 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਭੇਟ ਕੀਤੇ ਗਏ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਜੇ ਦਾ ਸਰਬਪੱਖੀ ਵਿਕਾਸ
ਉਨ੍ਹਾਂ ਦੀ ਤਰਜੀਹ ਹੈ। ਇਸ ਦਿਸ਼ਾ ਵਿੱਚ, ਉਨ੍ਹਾਂ ਵੱਲੋਂ ਪਿੰਡਾਂ ਵਿੱਚ ਸ਼ਹਿਰੀ
ਪੱਧਰ 'ਤੇ ਸਹੂਲਤਾਂ ਦੇਣ ਲਈ ਪੇਂਡੂ ਖੇਤਰਾਂ ਵਿੱਚ ਲਗਾਤਾਰ ਗ੍ਰਾਂਟਾਂ ਦਿੱਤੀਆਂ ਜਾ
ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜ਼ਿਆਦਾਤਰ ਆਬਾਦੀ ਅੱਜ ਵੀ ਪੇਂਡੂ ਖੇਤਰਾਂ
ਵਿੱਚ ਰਹਿੰਦੀ ਹੈ ਅਤੇ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਤਰੱਕੀ ਦੀ ਕਲਪਨਾ ਵੀ ਨਹੀਂ
ਕੀਤੀ ਜਾ ਸਕਦੀ। ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਵਿਕਾਸ ਦਾਅਵਿਆਂ ਨਾਲ ਨਹੀਂ,
ਕੰਮਾਂ ਨਾਲ ਹੁੰਦਾ ਹੈ।
ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਹੁਤ
ਵਿਕਾਸ ਹੋਇਆ ਹੈ। ਸੜਕਾਂ ਨੂੰ 18 ਫੁੱਟ ਚੌੜਾ ਕਰ ਦਿੱਤਾ ਗਿਆ ਹੈ। ਕਾਂਗਰਸ ਸਰਕਾਰ
ਨੇ ਬੱਲੋਵਾਲ ਸੌਂਖੜੀ ਵਿੱਚ ਖੇਤੀਬਾੜੀ ਕਾਲਜ ਲਿਆਂਦਾ। ਪਰ ਦੁੱਖ ਦੀ ਗੱਲ ਹੈ ਕਿ
ਮੌਜੂਦਾ ਸਰਕਾਰ ਦਾ ਖਜ਼ਾਨਾ ਲੋਕਾਂ ਦੀ ਭਲਾਈ ਲਈ ਖਾਲੀ ਪਿਆ ਹੈ। ਇਸ ਦੌਰਾਨ ਹੋਰਨਾਂ
ਤੋਂ ਇਲਾਵਾ, ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਤਿਲਕ ਰਾਜ ਸੂਦ ਪ੍ਰਧਾਨ
ਬਲਾਕ ਕਾਂਗਰਸ ਕਮੇਟੀ, ਰਜਿੰਦਰ ਸਿੰਘ ਛਿੰਦੀ, ਤਰਸੇਮ ਲਾਲ ਚੰਦਿਆਣੀ, ਨਵੀਨ ਚੌਧਰੀ,
ਜਸਵੀਰ ਸਿੰਘ ਰਾਣਾ ਸਰਪੰਚ, ਸਤੀਸ਼ ਨਈਅਰ ਵਾਈਸ ਚੇਅਰਮੈਨ, ਰੋਮਿਲਾ ਦੇਵੀ ਸਰਪੰਚ, ਪੰਚ
ਰਾਮ ਸਰੂਪ, ਪੰਚ ਅਮਰਜੀਤ ਕੌਰ ਵੀ ਹਾਜ਼ਰ ਸਨ।