ਨਵਾਂਸ਼ਹਿਰ ਦੇ ਆਈ ਟੀ ਆਈ ਸਟੇਡੀਅਮ ਨਵਾਂਸ਼ਹਿਰ ਅਤੇ ਜੇ ਐਸ ਐਫ ਐਚ ਖਾਲਸਾ ਸਕੂਲ ਵਿਖੇ ਬਲਾਕ ਪੱਧਰੀ ਮੁਕਾਬਲੇ 6 ਸਤੰਬਰ ਤੋਂ

14 ਤੋਂ 50 ਸਾਲ ਤੋਂ ਵਧੇਰੇ ਤੱਕ ਦੇ ਖਿਡਾਰੀ ਲੈ ਸਕਦੇ ਨੇ ਹਿੱਸਾ, 1000 ਦੇ ਕਰੀਬ ਖਿਡਾਰੀਆਂ ਦੀ ਸ਼ਮੂਲੀਅਤ ਦੀ ਸੰਭਾਵਨਾ
ਨਵਾਂਸ਼ਹਿਰ, 5 ਸਤੰਬਰ : ਪੰਜਾਬ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਚੱਲ ਰਹੇ ਬਲਾਕ ਪੱਧਰੀ ਟੂਰਨਾਮੈਂਟਾਂ ਦੀ ਲੜੀ 'ਚ ਨਵਾਂਸ਼ਹਿਰ ਦੇ ਬਲਾਕ ਪੱਧਰੀ ਮੁਕਾਬਲੇ 6  ਸਤੰਬਰ ਨੂੰ ਸ਼ੁਰੂ ਹੋ ਰਹੇ ਹਨ ਜੋ ਕਿ 7 ਸਤੰਬਰ ਤੱਕ ਚੱਲਣਗੇ, ਜਿਨ੍ਹਾਂ ਵਿੱਚ ਕਬੱਡੀ ਨੈਸ਼ਨਲ ਸਟਾਈਲ, ਖੋਹ-ਖੋਹ, ਵਾਲੀਬਾਲ, ਐਥਲੈਟਿਕਸ ਅਤੇ ਰੱਸਾਕਸ਼ੀ ਮੁਕਾਬਲੇ ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਅਤੇ ਫੁੱਟਬਾਲ ਤੇ ਕੱਬਡੀ ਸਰਕਲ ਸਟਾਈਲ ਮੁਕਾਬਲੇ ਜੇ ਐਸ ਐਫ ਐਚ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਕਲ੍ਹ 1000 ਦੇ ਕਰੀਬ ਖਿਡਾਰੀਆਂ ਦੀ ਸ਼ਮੂਲੀਅਤ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ 'ਚ 14 ਤੋਂ ਲੈ ਕੇ 50 ਸਾਲ ਤੋੋਂ ਉੱਪਰ ਉਮਰ ਵਰਗ ਤੱਕ ਦੇ ਖਿਡਾਰੀ ਭਾਗ ਲੇਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਈ ਟੀ ਆਈ ਗਰਾਊਂਡ ਵਿਖੇ ਹੋਣ ਵਾਲੀਆਂ ਖੇਡਾਂ 'ਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ 11 ਵਜੇ ਦੇ ਕਰੀਬ ਵਿਸ਼ੇਸ਼ ਤੌਰ 'ਤੇ ਪੱੁਜਣਗੀਆਂ।
ਜ਼ਿਲ੍ਹਾ ਖੇਡ ਅਫ਼ਸਰ ਅਨੁਸਾਰ ਖੇਡਾਂ ਸਬੰਧੀ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਹੈੈਲਪ ਡੈਸਕ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਵਿੱਚ ਕੋਚ ਮਲਕੀਤ ਸਿੰਘ ਨਾਲ 83600-19477, ਕਸ਼ਮੀਰ ਸਿੰਘ ਨਾਲ 98789-46529, ਸ੍ਰੀਮਤੀ ਗੁਰਜੀਤ ਕੌਰ ਨਾਲ 99154-45432 ਅਤੇ ਸਤਪਾਲ ਸਿੰਘ ਨਾਲ 94657-93630 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਬੰਗਾ ਤੇ ਔੜ ਦੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਨਵਾਂਸ਼ਹਿਰ ਤੀਸਰਾ ਬਲਾਕ ਹੋਵੇਗਾ ਜਿੱਥੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ ਸਤੰਬਰ ਤੱਕ ਮੁਕੰਮਲ ਕਰਵਾ ਲਏ ਜਾਣਗੇ ਜਦਕਿ 12 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ।