ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦਾ ਨਵਾਂਸ਼ਹਿਰ ਵਿਖੇ ਹੋਇਆ ਭਰਵਾਂ ਸਵਾਗਤ

ਨਵਾਂਸ਼ਹਿਰ 15 ਸਤੰਬਰ :- ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਸ ਰਣਜੀਤ ਸਿੰਘ ਚੀਮਾ ਪੱਟੀ ਨੂੰ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅੱਜ ਉਨ੍ਹਾਂ ਚੰਡੀਗੜ੍ਹ ਵਿਖੇ ਆਪਣਾ ਆਹੁਦਾ ਸੰਭਾਲਿਆ ਅਤੇ ਚੰਡੀਗੜ੍ਹ ਤੋਂ ਪੱਟੀ ਨੂੰ ਵਾਪਸ ਜਾਂਦਿਆਂ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਆਪਣੇ ਪੁਰਾਣੇ ਪਿਆਰੇ ਮਿੱਤਰ ਸਤਨਾਮ ਸਿੰਘ ਜਲਵਾਹਾ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਪੰਜਾਬ ਵੱਲੋਂ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ ਅਤੇ ਨਵਾਂਸ਼ਹਿਰ ਦੀ ਸਮੁੱਚੀ ਟੀਮ ਵੱਲੋਂ ਸ ਚੀਮਾਂ ਦਾ ਨਵਾਂਸ਼ਹਿਰ ਪਹੁੰਚਣ ਉਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜੁੰਮੇਵਾਰੀ ਦਿੱਤੀ ਗਈ ਹੈ ਉਹ ਉਸ ਵੱਡੀ ਜੁੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਚੀਮਾ ਨੇ ਕਿਹਾ ਕਿ ਸਤਨਾਮ ਸਿੰਘ ਜਲਵਾਹਾ ਮੇਰੇ ਨਾਲ ਸੰਗਠਨ ਵਿਚ ਸ਼ੁਰੂ ਤੋਂ ਜੁੜੇ ਹੋਣ ਕਰਕੇ ਮੇਰੇ ਬਹੁਤ ਕਰੀਬੀ ਦੋਸਤ ਹਨ ਅਤੇ ਵਿਰੋਧੀ ਧਿਰ ਵਿੱਚ ਹੁੰਦਿਆਂ ਪਾਰਟੀ ਲਈ ਇਕੱਠਿਆਂ ਬਹੁਤ ਸਾਰੀਆਂ ਲੜਾਈਆਂ ਲੜੀਆਂ ਹਨ । ਉਹਨਾਂ ਕਿਹਾ ਕਿ ਪਾਰਟੀ ਵੱਲੋਂ ਜੋ ਮੈਨੂੰ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਦੇ ਚੇਅਰਮੈਨ ਦੀ ਵੱਡੀ ਜੁੰਮੇਵਾਰੀ ਦਿੱਤੀ ਗਈ ਹੈ, ਮੇਰਾ ਪਹਿਲਾ ਫਰਜ਼ ਉਸ ਅਦਾਰੇ ਨੂੰ ਬੁਲੰਦੀਆਂ ਤੇ ਲਿਜਾਉਣਾ ਹੈ ਅਤੇ ਦੂਜਾ ਪੰਜਾਬ ਨੂੰ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਉਣਾ ਹੈ । ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਵੱਲੋਂ ਪੂਰੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਜੋ ਕਿ ਆਪਣੇ ਆਪ ਵਿੱਚ ਕਾਬਲੇ ਤਾਰੀਫ ਹੈ। ਪਿਛਲੇ 75 ਸਾਲਾਂ ਵਿੱਚ ਜੋ ਸਾਡੀਆਂ ਮੁੱਖ ਲੋੜਾਂ ਸਿਹਤ ਸਿੱਖਿਆ ਅਤੇ ਰੁਜ਼ਗਾਰ ਇਨ੍ਹਾਂ ਤਿੰਨਾਂ ਮੁੱਖ ਲੋੜਾਂ ਉਤੇ ਕਿਸੇ ਵੀ ਸਰਕਾਰ ਨੇ ਇਮਾਨਦਾਰੀ ਨਾਲ ਕੰਮ ਨਹੀਂ ਕੀਤਾ ਪਰ ਹੁਣ ਇਨ੍ਹਾਂ ਤਿੰਨਾਂ ਮੁੱਖ ਲੋੜਾਂ ਨੂੰ ਪੂਰਾ ਕਰਨ ਲਈ ਸ ਭਗਵੰਤ ਮਾਨ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਚੰਗੀ ਤੇ ਫਰੀ ਸਿੱਖਿਆ ਦੇਣਾ ਅਤੇ ਅਤੇ ਚੰਗਾ ਤੇ ਫਰੀ ਇਲਾਜ ਦੇਣਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਇਹ ਸਾਡੀ ਸਰਕਾਰ ਦੀ ਅਹਿਮ ਪ੍ਰਾਥਮਿਕਤਾ ਹੈ ਜਿਸਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਗਰਾਊਂਡ ਲੈਵਲ ਉਤੇ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮਾਨ ਸਰਕਾਰ ਵੱਲੋਂ ਕੁਦਰਤੀ ਬਨਸਪਤੀ ਨੂੰ ਸਾਂਭਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੇਰੀ ਅਹਿਮ ਜੁੰਮੇਵਾਰੀ ਹੈ ਕਿ ਹਰ ਇੱਕ ਵਿਅਕਤੀ ਨੂੰ ਪੀਣ ਵਾਲਾ ਸਾਫ ਪਾਣੀ ਮਿਲੇ ਅਤੇ ਸਭ ਤੋਂ ਵੱਡਾ ਤੇ ਜਰੂਰੀ ਕੰਮ ਕਿ ਧਰਤੀ ਹੇਠਲੇ ਪੀਣ ਵਾਲੇ ਪਾਣੀ ਨੂੰ ਬਰਬਾਦ ਹੋਣ ਤੋਂ ਕਿਵੇਂ ਬਚਾਉਣਾ ਹੈ। ਇਸ ਮੌਕੇ ਸਤਨਾਮ ਚੇਚੀ ਜਲਾਲਪੁਰ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੂੰ ਵੀ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਸਤਨਾਮ ਸਿੰਘ ਜਲਵਾਹਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਜੋ ਮਾਣ ਸਤਿਕਾਰ ਦਿੱਤਾ ਗਿਆ ਹੈ ਉਸ ਲਈ ਮੈਂ ਇਨ੍ਹਾਂ ਸਾਰੇ ਸਾਥੀਆਂ ਦਾ ਦਿੱਲੋ ਧੰਨਵਾਦ ਕਰਦਾ ਹਾਂ। ਇਸ ਮੌਕੇ ਸਤਨਾਮ ਚੇਚੀ ਜਲਾਲਪੁਰ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ, ਮਨਦੀਪ ਸਿੰਘ ਅਟਵਾਲ ਸੂਬਾ ਸੰਯੁਕਤ ਸਕੱਤਰ ਯੂਥ ਵਿੰਗ ਪੰਜਾਬ, ਸੁਰਿੰਦਰ ਸਿੰਘ ਸੰਘਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਕੁਲਵੰਤ ਸਿੰਘ ਰਕਾਸਣ ਬਲਾਕ ਪ੍ਰਧਾਨ, ਜਿੰਦਰ ਜੌਹਲ ਯੂਕੇ, ਗੁਰਦੇਵ ਸਿੰਘ ਮੀਰਪੁਰ ਸਰਕਲ ਪ੍ਰਧਾਨ, ਕੁਲਵਿੰਦਰ ਸਿੰਘ ਗਿਰਨ ਸਰਕਲ ਪ੍ਰਧਾਨ, ਭਿੰਦਾ ਰਾਹੋਂ, ਯੋਧਵੀਰ ਕੰਗ, ਯੋਗੇਸ਼ ਰਾਹੋਂ ਸ਼ਹਿਰੀ ਪ੍ਰਧਾਨ, ਦਵਿੰਦਰ ਸਿੰਘ ਭਾਰਟਾ ਸਰਕਲ ਪ੍ਰਧਾਨ ਆਦਿ ਸਾਥੀ ਹਾਜ਼ਰ ਸਨ।