ਹੈਲਥ ਬੇਬੀ ਸ਼ੋਅ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ
ਹੁਸ਼ਿਆਰਪੁਰ, 28 ਸਤੰਬਰ: ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਕੇਂਦਰੀ ਸੰਚਾਰ ਬਿਊਰੋ ਤੇ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਪਿੰਡ ਪੋਸੀ ਦੇ ਪਬਲਿਕ ਹੈਲਥ ਸੈਂਟਰ ਵਿਖੇ ਮਹਿਲਾਵਾਂ, ਬੱਚੀਆਂ ਤੇ ਬੱਚਿਆਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਜਿਥੇ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬੱਚੀਆਂ ਤੇ ਬੱਚਿਆਂ ਨੂੰ ਉਨ੍ਹਾਂ ਦੀ ਚੰਗੀ ਸਿਹਤ ਲਈ ਵਿਸ਼ੇਸ਼ ਜਾਣਕਾਰੀ ਉਪਲਬੱਧ ਕਰਵਾਈ ਗਈ, ਉਥੇ ਟੀਕਾਕਰਨ ਕੈਂਪ ਵਿਚ ਬੱਚਿਆਂ ਤੇ ਔਰਤਾਂ ਦਾ ਟੀਕਾਕਰਨ ਵੀ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਉਨ੍ਹਾਂ ਦੀ 115ਵੇਂ ਜਨਮ ਵਰ੍ਹੇਗੰਢ 'ਤੇ ਯਾਦ ਕਰਕੇ ਕੀਤੀ ਗਈ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਰਾਜਸਥਾਨ ਦੇ ਝੁੰਝਨੂ ਜ਼ਿਲ੍ਹੇ ਵਿਚ 8 ਮਾਰਚ 2018 ਵਿਚ ਸ਼ੁਰੂ ਕੀਤੇ ਗਏ ਪੋਸ਼ਣ ਅਭਿਆਨ ਤਹਿਤ ਅਣਗਿਣਤ ਮਹਿਲਾਵਾਂ ਤੇ ਕਿਸ਼ੋਰੀਆਂ ਨੂੰ ਲਾਭ ਮਿਲਿਆ ਹੈ। ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਸਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਪੋਸੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਘਬੀਰ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਅਮਰਜੀਤ ਭੁੱਲਰ ਨੇ ਵੀ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਇਕ ਸਿਹਤਮੰਦ ਸਮਾਜ ਲਈ ਮਾਤਾ ਦਾ ਖੁਦ ਸਿਹਤਮੰਦ ਹੋਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਪੌਸ਼ਟਿਕ ਆਹਾਰ ਦੇ ਨਾਲ ਹੀ ਆਪਣੇ ਮੈਡੀਕਲ ਚੈਕਅਪ ਤੇ ਟੀਕਾਕਰਨ ਦਾ ਵੀ ਧਿਆਨ ਰੱਖਣ। ਇਸ ਮੌਕੇ ਉਨ੍ਹਾਂ ਨੇ ਦੇਸ਼ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਸਾਰੇ ਮੌਜੂਦ ਲੋਕਾਂ ਨੂੰ ਸਹੁੰ ਵੀ ਚੁਕਾਈ। ਪਿੰਡ ਪੋਸੀ ਦੇ ਪਬਲਿਕ ਹੈਲਥ ਸੈਂਟਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਹੰਸ ਨੇ ਕਿਹਾ ਕਿ ਵੱਧ ਤੋਂ ਵੱਧ ਪਿੰਡ ਵਾਸੀ ਇਸ ਸੈਂਟਰ ਦੁਆਰਾ ਦਿੱਤੀਆਂ ਜਾ ਰਹੀਆਂ ਸਿਹਤਮੰਦ ਸੇਵਾਵਾਂ ਦਾ ਲਾਭ ਉਠਾਉਣ। ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਨੇ ਜ਼ਿਲ੍ਹਾ ਸਿਹਤ ਵਿਭਾਗ ਦੀ ਚੰਗੀ ਕਾਰਗੁਜ਼ਾਰੀ ਦਾ ਵਰਣਨ ਕਰਦੇ ਹੋਏ ਆਮ ਜਨਤਾ ਨੂੰ ਸਰਕਾਰ ਦੁਆਰਾ ਚਲਾਈਆਂ ਗਈਆਂ ਸਿਹਤ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਮੰਤਰਾਲੇ ਦੇ ਕੇਂਦਰੀ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਦੁਆਰਾ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਪੰਜਾਬ, ਹਰਿਆਣਾ, ਹਿਮਾਚਲ ਵਿਚ ਕਈ ਥਾਵਾਂ 'ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਚਲਾਏ ਗਏ ਪੋਸ਼ਣ ਮਾਹ ਦਾ ਮਕਸਦ ਮਹਿਲਾਵਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਕਰਵਾਏ ਗਏ 0-6 ਸਾਲ ਦੇ ਹੈਲਥੀ ਬੇਬੀ ਸ਼ੋਅ ਵਿਚ ਪਹਿਲੇ ਸਥਾਨ 'ਤੇ ਮਾਤਾ ਰੁਚੀ ਬੰਗਾ ਦੇ ਪੁੱਤਰ ਪ੍ਰਤੀਕ ਬੰਗਾ, ਦੂਜੇ ਸਥਾਨ 'ਤੇ ਮਾਤਾ ਪ੍ਰਭਜੋਤ ਕੌਰ ਦੇ ਪੁੱਤਰ ਪ੍ਰਭਕਿਰਤ ਸਿੰਘ ਅਤੇ ਤੀਜੇ ਸਥਾਨ 'ਤੇ ਮਾਤਾ ਆਸ਼ਾ ਦੀ ਸਪੁੱਤਰੀ ਜਪਜੀਤ ਕੌਰ ਰਹੀ ਜਦਕਿ ਉਤਸਾਹ ਵਧਾਊ ਪੁਰਸਕਾਰ ਮਾਤਾ ਗੁਰਬਖਸ਼ ਕੌਰ ਦੀ ਪੁੱਤਰੀ ਨਿਹਾਰਿਕਾ ਸੰਧੂ ਨੂੰ ਦਿੱਤਾ ਗਿਆ। ਇਨ੍ਹਾਂ ਜੇਤੂ ਬੱਚਿਆਂ ਸਮੇਤ ਸਾਰੇ ਭਾਗੀਦਾਰਾਂ ਨੂੰ ਮੰਤਰਾਲੇ ਦੇ ਵਿਭਾਗ ਦੇ ਪ੍ਰਮਾਣ ਪੱਤਰ ਵੀ ਦਿੱਤੇ ਗਏ। ਜ਼ਿਲ੍ਹਾ ਪ੍ਰੋਗਰਾਮ ਵਿਭਾਗ ਦੁਆਰਾ ਪੌਸ਼ਟਿਕ ਭੋਜਨ ਸਬੰਧੀ ਲਗਾਏ ਗਏ ਵਿਸ਼ੇਸ਼ ਸਟਾਲ ਨੂੰ ਡਿਪਟੀ ਕਮਿਸ਼ਨਰ ਦੁਆਰਾ ਖੂਬ ਸਰਾਹਿਆ ਗਿਆ। ਪ੍ਰੋਗਰਾਮ ਦੌਰਾਨ ਮੰਤਰਾਲੇ ਦੇ ਕਲਾਕਾਰਾਂ ਦੁਆਰਾ ਟੀਕਾਕਰਨ ਤੇ ਸਥਾਨਕ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੁਆਰਾ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ 'ਤੇ ਪੇਸ਼ ਕੀਤੇ ਗਏ ਨੁੱਕੜ ਨਾਟਕਾਂ ਨੂੰ ਹਾਜਰ ਲੋਕਾਂ ਵਲੋਂ ਭਰਵਾਂ ਹੁੰਗਾਰਾਂ ਦਿੱਤਾ ਗਿਆ।