ਰਾਸ਼ਟਰੀ ਵਜੀਫ਼ਾ ਸਕੀਮ ਲਈ ਵਿਦਿਆਂਗ ਵਿਅਕਤੀ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ ਆਨਲਾਈਨ ਕਰ ਸਕਦੇ ਹਨ ਅਪਲਾਈ

ਹੁਸ਼ਿਆਰਪੁਰ, 9 ਸਤੰਬਰ: ਭਾਰਤ ਸਰਕਾਰ ਦੀ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਦੀ ਸਕਾਲਰਸ਼ਿਪ ਡਵੀਜ਼ਨ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਿਲਟੀ ਵਲੋਂ ਸਾਲ 2022-23 ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ 20 ਜੁਲਾਈ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਸੈਂਟਰਲ ਸੈਕਟਰ ਸਕੀਮ ਤਹਿਤ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ ਦਿਵਿਆਂਗ ਵਿਦਿਆਰਥੀ 30 ਸਤੰਬਰ 2022 ਤੱਕ ਬਿਨੈਪੱਤਰ www.scholarship.gov.in 'ਤੇ ਆਨਲਾਈਨ ਕਰ ਸਕਦੇ ਹਨ,ਜਿਸ ਦੀ ਸੰਸਥਾ, ਵਿਦਿਅਕ ਅਦਾਰਿਆਂ ਵਲੋਂ ਵੈਰੀਫਿਕੇਸ਼ਨ ਕਰਨ ਦੀ ਆਖਰੀ ਮਿਤੀ 16 ਅਕਤੂਬਰ ਅਤੇ ਰਾਜ ਪੱਧਰ 'ਤੇ ਵੈਰੀਫਾਈਕੇਸ਼ਨ ਕਰਨ ਦੀ ਆਖਰੀ ਮਿਤੀ 31 ਅਕਤੂਬਰ 2022 ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸੇ ਤਰ੍ਹਾਂ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਦੇ ਦਿਵਿਆਂਗ ਵਿਦਿਆਰਥੀਆਂ ਵਲੋਂ ਬਿਨੈਪੱਤਰ ਆਨਲਾਈਨ ਕਰਨ ਦੀ ਆਖਰੀ ਮਿਤੀ 15 ਨਵੰਬਰ 2022 ਅਤੇ ਸੂਬਾ ਪੱਧਰ 'ਤੇ ਵੈਰੀਫਿਕੇਸ਼ਨ ਕਰਨ ਦੀ ਆਖਰੀ ਮਿਤੀ 30 ਨਵੰਬਰ 2022 ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਦਿਵਿਆਂਗ ਵਿਦਿਆਰਥੀਆਂ  ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਵੈਬਸਾਈਟ 'ਤੇ ਸਮੇਂ ਸਿਰ ਅਪਲਾਈ ਕਰਕੇ ਰਾਸ਼ਟਰੀ ਵਜ਼ੀਫਾ ਸਕੀਮ ਯੋਜਨਾ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।