ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ
ਬੰਗਾ : 02 ਸਤੰਬਰ :  -   ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ।ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਦੇ ਪ੍ਰਸਿੱਧ ਕਥਾ ਵਾਚਕ ਗਿਆਨੀ ਬਲਦੇਵ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਫ਼ਲਸਫ਼ੇ ਬਾਰੇ ਜਾਣੂੰ ਕਰਵਾਇਆ।ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ । ਗੁਰਮਤਿ ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਵਰਿੰਦਰ ਸਿੰਘ ਬਰਾੜ ਐੱਚ ਆਰ ਤੇ ਐਡਮਿਨ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ. ਜਸਦੀਪ ਸਿੰਘ ਸੈਣੀ, ਡਾਕਟਰ ਬਲਵਿੰਦਰ ਸਿੰਘ, ਡਾ. ਹਰਜੋਤਵੀਰ ਸਿੰਘ, ਨਰਸਿੰਗ ਸੁਪਰਡੈਂਟ ਦਵਿੰਦਰ ਕੌਰ, ਮੈਡਮ ਸੁਖਮਿੰਦਰ ਕੌਰ ਊਬੀ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਕਮਲਜੀਤ ਸਿੰਘ, ਦਲਜੀਤ ਸਿੰਘ, ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੇ ਅਦਾਰਿਆਂ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਸਮੂਹ  ਸਟਾਫ਼, ਸਮੂਹ  ਵਿਦਿਆਰਥੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ । ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਫ਼ੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਸਵੀਰਾਂ

 width=Virus-free.www.avast.com