ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜ਼ਨਾਂ ਨੂੰ ਸੁਵਿਧਾਵਾਂ ਦੇਣ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ
ਸੀਨੀਅਰ ਸਿਟੀਜਨ ਜਰਰੂਤ ਪੈਣ 'ਤੇ ਹੈਲਪ ਲਾਈਨ ਨੰਬਰ 14567 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੋਬਾਇਲ ਨੰਬਰ 96536-19595 'ਤੇ ਕਰ ਸਕਦੇ ਹਨ ਸੰਪਰਕ
ਹੁਸ਼ਿਆਰਪੁਰ, 9 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜਨਾਂ ਨੂੰ ਸੁਵਿਧਾਵਾਂ ਦੇਣ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਸਾਲ 2022-23 ਦੀ ਦੂਜੀ ਤਿਮਾਹੀ ਦੀ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦਾ ਸਨਮਾਨ ਬਹਾਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪਿਛਲੀ ਤਿਮਾਹੀ ਦੀ ਮੀਟਿੰਗ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਲੀਡ ਬੈਂਕ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਸਮੂਹ ਬੈਂਕਾਂ ਨੂੰ ਨਿਰਦੇਸ਼ ਦੇਣ ਕਿ ਬੈਂਕਾਂ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰੈਸ਼ਰ ਹਾਰਨਾਂ 'ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇ ਕਿਉਂਕਿ ਇਹ ਪ੍ਰੈਸ਼ਰ ਹਾਰਨ ਬਜ਼ੁਰਗਾਂ ਲਈ ਹਾਨੀਕਾਰਕ ਸਾਬਤ ਹੋ ਸਕਦੇ ਹਨ।
ਸੀ.ਜੇ.ਐਮ.-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ ਨੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ ਕੋਈ ਸਮੱਸਿਆ ਆਉਣ 'ਤੇ ਜਾਂ ਕਾਊਂਸÇਲੰਗ ਲਈ ਸੀਨੀਅਰ ਸਿਟੀਜ਼ਨ ਦਫਤਰ ਦੇ ਮੋਬਾਇਲ ਨੰਬਰ 96536-19595 'ਤੇ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਇਲਡਰ ਨਾਮ ਪੰਜਾਬ ਦੇ ਫੀਲਡ ਰਿਸਪਾਂਸ ਅਧਿਕਾਰੀ ਸ਼੍ਰੀ ਵਿਜੇ ਕੁਮਾਰ ਨੇ ਦੱਸਿਆ ਕਿ ਬਜ਼ੁਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਇਕ ਹੈਲਪ ਲਾਈਨ ਨੰਬਰ 14567 ਸਥਾਪਿਤ ਕੀਤਾ ਗਿਆ, ਜਿਸ 'ਤੇ ਫੋਨ ਕਰਕੇ ਕੋਈ ਵੀ ਬਜੁਰਗ ਆਪਣੀ ਸਮੱਸਿਆ ਦੱਸ ਸਕਦਾ ਹੈ।

ਇਸ ਮੌਕੇ ਐਸ.ਪੀ. (ਹੈਡਕੁਆਟਰ) ਸ਼੍ਰੀਮਤੀ ਮਨਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ, ਅਜਮੇਰ ਸਿੰਘ ਸਹੋਤਾ, ਐਨ.ਐਨ.ਵਾਸੂਦੇਵਾ, ਡਾ. ਦਵਿੰਦਰ ਪਾਲ ਅਤੇ ਸੀਨੀਅਰ ਸਿਟੀਜਨ ਕਾਊਂਸਲ ਦੇ ਪੈਟਰਨ ਸੁਰਜੀਤ ਸਿੰਘ ਵੀ ਮੌਜੂਦ ਸਨ।