-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 21 ਸਤੰਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਹੁਸ਼ਿਆਰਪੁਰ-2 ਵਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਨਾ ਸਾੜਨ ਸਬੰਧੀ ਇਕ ਜਾਗਰੂਕਤਾ ਵੈਨ ਨੂੰ ਖੇਤੀ ਭਵਨ ਤੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।
ਖੇਤੀ ਵਿਕਾਸ ਅਫ਼ਸਰ ਡਾ. ਜਤਿਨ ਨੇ ਦੱਸਿਆ ਕਿ ਇਹ ਵੈਨ ਬਲਾਕ ਦੇ ਸਾਰੇ ਪਿੰਡਾਂ ਵਿਚ 14 ਦਿਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ ਕਰੇਗੀ, ਜਿਸ ਵਿਚ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਲਈ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਖੇਤੀਬਾੜੀ ਦਫ਼ਤਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਨਾਲ ਨਿੱਜੀ ਕਿਸਾਨਾਂ, ਸੋਸਾਇਟੀਆਂ ਨੂੰ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਕਿਸਾਨ ਇਸ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦੱਸਿਆ ਕਿ ਇਸ ਨਾਲ ਵਾਤਾਵਰਣ ਨੂੰ ਵੀ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਗਾ। ਇਸ ਮੌਕੇ ਸਮੂਹ ਖੇਤੀਬਾੜੀ ਅਫ਼ਸਰ ਅਤੇ ਬਲਾਕ ਹੁਸ਼ਿਆਰਪੁਰ-2 ਦਾ ਸਮੂਹ ਸਟਾਫ਼ ਵੀ ਮੌਜੂਦ ਸੀ।