ਨਵਾਂਸ਼ਹਿਰ 3 ਸਤੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਕੂਲਾਂ ਵਿੱਚ ਇੰਸਪਾਇਰ ਮੀਟ ਸਿਰਲੇਖ ਹੇਠ ਤੇ ਪ੍ਰਿੰਸੀਪਲ ਕਮ ਇੰਚਾਰਜ ਸਿੱਖਿਆ ਸੁਧਾਰ ਟੀਮ ਡਾਕਟਰ ਸੁਰਿੰਦਰਪਾਲ ਅਗਨੀਹੋਤਰੀ ਤੇ ਰਜਨੀਸ਼ ਕੁਮਾਰ ਪ੍ਰਿੰਸੀਪਲ ਕਮ ਜ਼ਿਲ੍ਹਾ ਸਮਾਰਟ ਸਕੂਲ ਮੈਂਟੋਰ ਦੀ ਯੋਗ ਅਗਵਾਈ ਹੇਠ ਸਸਸਸਸ ਲੰਗੜੋਆ ਵਿਖੇ ਆਕਰਸ਼ਿਤ ਤੇ ਬਹੁਤ ਹੀ ਪ੍ਰਭਾਵਸ਼ਾਲੀ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਵਿਚ ਪੜ੍ਹਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰਪਾਲ ਅਗਨੀਹੋਤਰੀ ਤੇ ਇੰਚਾਰਜ ਮੈਡਮ ਗੁਨੀਤ ਵੱਲੋਂ ਬੱਚਿਆਂ ਤੇ ਮਾਪਿਆਂ ਨੂੰ ਜੀਅ ਆਇਆਂ ਕਿਹਾ। ਮੈਡਮ ਗੁਨੀਤ ਵੱਲੋਂ ਬੱਚਿਆਂ ਨੂੰ ਪੜ੍ਹਾਈ ਤੋਂ ਇਲਾਵਾ ਸਹਿ ਵਿੱਦਿਅਕ ਗਤੀਵਿਧੀਆਂ ਵਿਚ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਦੱਸਿਆ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜਾਉਣ ਕਿਉਂ ਕਿ ਇਸ ਨਾਲ ਜਿੱਥੇ ਉਨ੍ਹਾਂ ਦਾ ਆਰਥਿਕ ਬੋਝ ਖਤਮ ਹੁੰਦਾ ਹੈ, ਉੱਥੇ ਸਰਕਾਰ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੇ ਸਿੱਖਿਆ ਨੂੰ ਉਸਾਰੂ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਮੁਖੀ ਡਾਕਟਰ ਸੁਰਿੰਦਰਪਾਲ ਅਗਨੀਹੋਤਰੀ ਵੱਲੋਂ ਬੱਚਿਆਂ ਦੇ ਮਾਪਿਆਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਤੇ ਸਟਾਫ਼ ਦੇ ਤਜਰਬਿਆਂ ਦੀ ਗੱਲ ਕਰਦਿਆਂ ਸਮੁੱਚੀ ਸੰਸਥਾ ਦਾ ਦੌਰਾ ਕਰਵਾਇਆ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਆਪਣੇ ਉਦੇਸ਼ ਤੇ ਚੱਲਦਿਆਂ ਸਿੱਖਿਆ ਸੁਧਾਰ ਵਿਚ ਮਿਸਾਲੀ ਤਬਦੀਲੀ ਲਿਆਂਦੀ ਹੈ,ਤੇ ਇਹ ਯਤਨ ਹਮੇਸ਼ਾ ਹੀ ਜਾਰੀ ਰਹਿਣੇ ਚਾਹੀਦੇ ਹਨ। ਅੱਜ ਦੀ ਵਿਸ਼ੇਸ਼ ਮਿਲਣੀ ਵਿੱਚ ਸਮੁੱਚੇ ਸਟਾਫ ਦੇ ਉੱਦਮਾਂ ਸਦਕਾ ਬਾਹਰੋਂ ਆਏ ਪਤਵੰਤਿਆਂ ਲਈ ਚਾਹ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਤੇ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਮੇਨ ਗੇਟ ਤੇ ਜੀਅ ਆਇਆਂ ਨੂੰ,ਮਾਪੇ ਬੱਚਿਆਂ ਲਈ ਸੈਲਫੀ ਦਾ ਪ੍ਰਬੰਧ, ਮੈਥ ਲੈਬ ਤੇ ਸਾਇੰਸ ਲੈਬ ਦੇ ਮੁਹਰੇ ਮਾਡਲਾਂ ਦਾ ਕਾਰਨਰ,ਤੇ ਬੱਚਿਆਂ ਦੇ ਪੜ੍ਹਨ ਲਈ ਲਾਇਬ੍ਰੇਰੀ ਵਿਚ ਕਿਤਾਬਾਂ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਤੇ ਐੱਸ ਐਮ ਸੀ ਚੇਅਰਮੈਨ ਮਾਸਟਰ ਮਨੋਹਰ ਸਿੰਘ, ਡੀ ਐਮ ਗੁਰਨਾਮ ਦਾਸ, ਸਪਨਾ, ਪ੍ਰਦੀਪ ਕੌਰ, ਪਰਮਿੰਦਰ ਸਿੰਘ, ਬਲਦੀਪ ਸਿੰਘ, ਸਰਬਜੀਤ ਕੌਰ, ਸਰਬਜੀਤ ਸਿੰਘ, ਨੀਰਜ ਬਾਲੀ, ਗੁਰਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਮਨਮੋਹਨ ਸਿੰਘ, ਸੁਸ਼ੀਲ ਕੁਮਾਰ, ਜਸਵਿੰਦਰ ਕੌਰ, ਕਮਲਜੀਤ ਕੌਰ, ਸੁਮੀਤ ਸੋਢੀ, ਹਿੰਮਾਸੂ ਸੋਬਤੀ, ਅਸ਼ਵਨੀ ਕੁਮਾਰ, ਕੁਲਵਿੰਦਰ ਕੌਰ ਤੋਂ ਇਲਾਵਾ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ।