ਕੈਬਨਿਟ ਮੰਤਰੀ ਜਿੰਪਾ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਖੁਦ ਵੀ ਬਣੇ ਸਵੱਛਤਾ ਮੈਰਾਥਨ ਦਾ ਹਿੱਸਾ
ਹੁਸ਼ਿਆਰਪੁਰ, 17 ਸਤੰਬਰ: 'ਸਵੱਛ ਭਾਰਤ ਮਿਸ਼ਨ' ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਅੱਜ ਸ਼ਹਿਰ ਦੇ ਸਕੂਲਾਂ ਤੇ ਕਾਲਜਾਂ ਦੇ ਐਨ.ਐਸ.ਐਸ. ਵਲੰਟੀਅਰਾਂ ਤੇ ਐਨ.ਸੀ.ਸੀ. ਵਿਦਿਆਰਥੀਆਂ ਦੇ ਸਹਿਯੋਗ ਨਾਲ ਸਵੱਛਤਾ ਮੈਰਾਥਨ ਦਾ ਆਯੋਜਨ ਕੀਤਾ ਗਿਆ। ਨਗਰ ਨਿਗਮ ਹੁਸ਼ਿਆਰਪੁਰ ਨਾਲ ਇਸ ਸਵੱਛਤਾ ਮੈਰਾਥਨ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਅਤੇ ਉਹ ਖੁਦ ਵੀ ਇਸ ਮੈਰਾਥਨ ਦਾ ਹਿੱਸਾ ਬਣੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਮੈਰਾਥਨ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਹੋਰ ਲੋਕਾਂ ਨੇ ਸ਼ਹਿਰ ਵਾਸੀਆਂ ਨੂੰ ਨੋ ਯੂਜ਼ ਪਲਾਸਟਿਕ ਤੇ ਸਵੱਛਤਾ ਦਾ ਸੰਦੇਸ਼ ਦਿੱਤਾ। ਸਵੱਛਤਾ ਮੈਰਾਥਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਤਹਿਤ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਮਿਲ ਕੇ ਸੂਬੇ ਨੂੰ ਸਾਫ਼ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਦਾ ਮੁੱਖ ਮਕਸਦ ਹੈ ਕਿ ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਇਆ ਜਾਵੇ, ਜਿਸ ਲਈ ਸੂਬੇ ਦੇ ਹਰ ਜਾਗਰੂਕ ਨਾਗਰਿਕ ਨੂੰ ਅੱਗੇ ਆਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਨਗਰ ਪ੍ਰੀਸ਼ਦ ਤੇ ਨਗਰ ਪੰਚਾਇਤਾਂ ਆਪਣੇ ਕੰਮ ਕਰ ਰਹੀਆਂ ਹਨ, ਪਰੰਤੂ ਆਪਣੇ ਆਸ-ਪਾਸ ਦੀ ਸਫ਼ਾਈ ਰੱਖਣਾ ਸਾਡੀ ਵੀ ਜ਼ਿੰਮੇਵਾਰੀ ਹੈ। ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸਵੱਛਤਾ ਮੈਰਾਥਨ ਦੌਰਾਨ ਸਾਰਿਆਂ ਨਾਲ ਮਿਲ ਕੇ ਦੁਸਹਿਰਾ ਗਰਾਉਂਡ ਦੀ ਸਫ਼ਾਈ ਵਿਚ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਸ਼ਹਿਰ ਨਿਵਾਸੀ ਆਪਣੇ-ਆਪਣੇ ਖੇਤਰਾਂ ਵਿਚ ਵੀ ਸਫਾਈ ਰੱਖਣ ਵਿਚ ਨਗਰ ਨਿਗਮ ਦਾ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਜਾਗਰੂਕ ਨਾਗਰਿਕਾਂ ਦੇ ਬਿਨਾਂ ਸਰਕਾਰ ਦਾ ਕੋਈ ਮਿਸ਼ਨ ਕਾਮਯਾਬ ਨਹੀਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੋਲੀਥੀਨ ਨੂੰ ਨਾ ਕਹਿੰਦੇ ਹੋਏ ਇਸ ਦਾ ਪੂਰਨ ਤੌਰ 'ਤੇ ਤਿਆਗ ਕਰਨ ਅਤੇ ਘਰ ਤੋਂ ਖਰੀਦਦਾਰੀ ਲਈ ਨਿਕਲਦੇ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਲੈ ਕੇ ਨਿਕਲਣ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਐਕਸੀਅਨ ਕੁਲਦੀਪ ਸਿੰਘ, ਦਲੀਪ ਓਹਰੀ, ਵਰਿੰਦਰ ਵੈਦ, ਸੁਮੇਸ਼ ਸੋਨੀ, ਗੰਗਾ ਪ੍ਰਸਾਦ, ਮਨੀ ਗੋਗਿਆ ਤੇ ਹੋਰ ਪਤਵੰਤੇ ਵੀ ਮੌਜੂਦ ਸਨ।