-ਡਿਪਟੀ ਕਮਿਸ਼ਨਰ ਨੇ ਸਾਲ 2022-23 ਲਈ ਜ਼ਿਲ੍ਹੇ ਦਾ ਕਨਵਰਜੈਂਸ ਐਕਸ਼ਨ ਪਲਾਨ ਤਿਆਰ ਕਰਨ ਤੇ ਪੋਸ਼ਣ ਮਹੀਨਾ ਮਨਾਉਣ ਸਬੰਧੀ ਕੀਤੀ ਮੀਟਿੰਗ
ਹੁਸ਼ਿਆਰਪੁਰ, 19 ਸਤੰਬਰ:- ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੋਸ਼ਣ ਅਭਿਆਨ ਤਹਿਤ ਸਾਲ 2022-23 ਲਈ ਜ਼ਿਲ੍ਹੇ ਦਾ ਡਿਸਟ੍ਰਿਕਟ ਕਨਵਰਜੈਂਸ ਐਕਸ਼ਨ ਪਲਾਨ ਤਿਆਰ ਕਰਨ ਅਤੇ ਪੋਸ਼ਣ ਮਹੀਨਾ ਮਨਾਉਣ ਸਬੰਧੀ ਮੀਟਿੰਗ ਹੋਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਵੀ ਮੌਜੂਦ ਸਨ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਸ਼ਣ ਅਭਿਆਨ ਦਾ ਮੁੱਖ ਉਦੇਸ਼ 6 ਸਾਲ ਤੱਕ ਦੇ ਬੱਚਿਆਂ ਵਿਚ ਬੌਣੇਪਨ, ਕੁਪੋਸ਼ਣ ਨੂੰ ਖਤਮ ਕਰਨਾ, ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ ਦੀ ਗਿਣਤੀ ਵਿਚ ਕਮੀ ਲਿਆਉਣਾ, ਛੇ ਮਹੀਨੇ ਤੋਂ 3 ਸਾਲ ਤੱਕ ਦੇ ਬੱਚਿਆਂ ਵਿਚ ਖੂਨ ਦੀ ਕਮੀ ਨੂੰ ਦੂਰ ਕਰਨਾ ਅਤੇ 11 ਤੋਂ 18 ਸਾਲ ਦੀਆਂ ਲੜਕੀਆਂ ਤੇ ਮਾਂ ਬਣਨ ਵਾਲੀਆਂ ਔਰਤਾਂ ਵਿਚ ਪਾਈ ਜਾਣ ਵਾਲੀ ਖੂਨ ਦੀ ਕਮੀ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਮਕਸਦ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਸਯੁੰਕਤ ਸੇਵਾਵਾਂ ਪ੍ਰਦਾਨ ਕਰਕੇ ਕੁਪੋਸ਼ਣ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਇਸੇ ਤਰ੍ਹਾਂ ਬੱਚਿਆਂ ਨੂੰ ਕੁਪੋਸ਼ਣ ਮੁਕਤ ਕਰਨਾ, ਕਿਸ਼ੋਰੀਆਂ ਤੇ ਗਰਭਵਤੀ ਔਰਤਾਂ ਵਿਚ ਖੂਨ ਦੀ ਕਮੀ ਨੂੰ ਦੂਰ ਕਰਨਾ ਵੀ ਪੋਸ਼ਣ ਅਭਿਆਨ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਮਹੀਨੇ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿਹਤ, ਸਿੱਖਿਆ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ।
ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਪੌਸ਼ਟਿਕ ਭੋਜਨ ਹੀ ਮਾਨਵ ਜੀਵਨ ਦਾ ਆਧਾਰ ਹੈ ਪਰੰਤੂ ਅੱਜ ਅਸੀਂ ਭੋਜਨ ਦੀ ਪੌਸ਼ਟਿਕਤਾ ਦੀ ਮਹੱਤਤਾ ਨੂੰ ਭੁਲ ਕੇ ਗੈਰ-ਪ੍ਰਰੰਪਰਿਕ ਭੋਜਨ ਪ੍ਰਤੀ ਆਕਰਸ਼ਿਤ ਹੋ ਰਹੇ ਹਾਂ। ਉਨ੍ਹਾਂ ਕਿਹਾ ਕਿ ਮਾਂ ਦੇ ਦੁੱਧ ਤੇ ਓਪਰੀ ਖੁਰਾਕ ਸਹੀ ਸਮੇਂ 'ਤੇ ਦੇਣਾ ਅਤੇ ਬੱਚਿਆਂ ਨੂੰ ਖੁਰਾਕ ਦਿੰਦੇ ਸਮੇਂ ਪੌਸ਼ਟਿਕ ਗੁਣਵੱਤਾ ਵਾਲੇ ਤੱਤਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੁਪੋਸ਼ਣ ਦਾ ਸ਼ਿਕਾਰ ਹੋ ਹੁੱਕੇ ਬੱਚਿਆਂ ਦੀ ਸਮੇਂ ਸਿਰ ਪਹਿਚਾਣ ਕਰਕੇ ਉਨ੍ਹਾਂ ਦੀ ਵਿਸ਼ੇਸ਼ ਤੌਰ 'ਤੇ ਦੇਖਭਾਲ ਕਰਕੇ ਹੀ ਇਸ ਮਿਸ਼ਨ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸਹਾਇਕ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਸ਼੍ਰੀਮਤੀ ਹਰਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ਼੍ਰੀ ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ਼੍ਰੀ ਸੰਜੀਵ ਗੌਤਮ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਅਤੇ ਖੇਤਰੀ ਪ੍ਰਚਾਰ ਅਧਿਕਾਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਸ਼੍ਰੀ ਰਾਜੇਸ਼ ਬਾਲੀ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।