ਨਵਾਂਸ਼ਹਿਰ, 22 ਸਤੰਬਰ : ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕ ਕਰਨ ਲਈ ਬਲਾਕ ਨਵਾਂਸ਼ਹਿਰ ਦੇ ਪਿੰਡ ਕਰਿਆਮ ਵਿਖੇ ਇਨ-ਸਿਟੂ ਸਕੀਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ. ਰਾਜ ਕੁਮਾਰ ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਬਿਜਾਈ ਬਿਨਾਂ ਵਹਾਏ ਜੀਰੋ ਟਿਲ ਡਰਿੱਲ ਸੁਪਰ ਸੀਡਰ ਜਾਂ ਹੈਪੀ ਸੀਡਰ ਅਤੇ ਸਮਾਰਟ ਸੀਡਰ ਨਾਲ ਕਰਨ ਦੀ ਸਲਾਹ ਦਿੱਤੀ ਕਿਉਂਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਅਤੇ ਮਿੱਤਰ ਕੀੜੀਆਂ ਦੀ ਗਿਣਤੀ ਵੱਧਣ ਕਾਰਨ ਫ਼ਸਲ ਤੇ ਕੀੜੇ ਮਕੌੜਿਆ ਦਾ ਹਮਲਾ ਵੀ ਘੱਟ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇੱਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 3 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 2.5 ਕਿਲੋ ਪੋਟਾਸ਼ ਅਤੇ 12 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਇਨਪੁੱਟਸ ਜਿਵੇਂ ਕਿ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਲੈਣ ਸਮੇਂ ਡੀਲਰਾਂ ਤੋਂ ਬਿੱਲ ਜਰੂਰ ਲਿਆ ਜਾਵੇ। ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਣਕ ਦੀ ਫਸਲ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਾਲਾਂ ਅਤੇ ਤੇਲ ਬੀਜ ਦੀ ਕਾਸ਼ਤ ਹੇਠਾਂ ਰਕਬਾ ਵਧਾਉਣ ਲਈ ਵੀ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਪਰੇਅ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਦੀਨਨਾਸ਼ਕ, ਉੱਲੀਨਾਸ਼ਕ ਅਤੇ ਕੀਟਨਾਸ਼ਕ ਦਵਾਇਆਂ ਦਾ ਸਪਰੇਅ ਕਰਨ ਸਮੇਂ ਸਹੀ ਕਿਸਮ ਦੀ ਨੋਜ਼ਲ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਜਿਵੇਂ ਕਿ ਕੀੜੇਮਾਰ ਦਵਾਈਆਂ ਵਾਸਤੇ ਕੋਨ ਟਾਈਪ, ਨਦੀਨ ਨਾਸ਼ਕਾਂ ਵਾਸਤੇ ਫਲੱਡ ਜੈੱਟ ਅਤੇ ਫਲੈਟ ਫੈਨ ਵਰਤਣੀ ਚਾਹੀਦੀ ਹੈ।
ਡਾ. ਪਰਮਵੀਰ ਕੌਰ, ਡੀ.ਪੀ.ਡੀ. ਆਤਮਾ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਅਤੇ ਸੈਂਪਲ ਲੈਣ ਦੇ ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਮਿੱਟੀ ਪਰਖ ਦੇ ਅਧਾਰ 'ਤੇ ਹੀ ਖਾਦਾਂ ਪਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇ ਕਿਸਾਨਾਂ ਨੇ ਹਾੜ੍ਹੀ ਦੀ ਫਸਲ ਨੂੰ ਸ਼ਿਫਾਰਿਸ ਅਨੁਸਾਰ ਡੀ.ਏ.ਪੀ ਖਾਦ ਪਾਈ ਹੈ ਤਾਂ ਸਾਉਣੀ ਦੀ ਫ਼ਸਲ ਨੂੰ ਪਾਉਣ ਦੀ ਜਰੂਰਤ ਨਹੀਂ ਹੈ। ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ-ਡਰਿੱਲ ਆਦਿ ਦੀ ਵਰਤੋਂ ਕਰਨ ਅਤੇ ਵਿਭਾਗ ਵੱਲੋ ਨਿੱਜੀ ਕਿਸਾਨਾਂ, ਕਿਸਾਨ ਗਰੁੱਪ ਅਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਰੀ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਕਟਾਈ ਸੁਪਰ ਸਟਰਾਅ ਮੈਨਜਮੈਂਟ ਸਿਸਟਮ (ਐਸ.ਐਮ.ਐਸ) ਵਾਲੀ ਕੰਬਾਇਨ ਮਸ਼ੀਨ ਨਾਲ ਹੀ ਕਰਨ 'ਤੇ ਜ਼ੋਰ ਦਿੱਤਾ।
ਇਸ ਮੌਕੇ ਸ੍ਰੀ ਸਰਬਜੀਤ ਸਿੰਘ (ਏ.ਐਸ.ਆਈ), ਕੁਲਜਿੰਦਰ ਕੁਮਾਰ (ਏ.ਟੀ.ਐਮ), ਜਸਵਿੰਦਰ ਕੋਰ (ਏ.ਟੀ.ਐਮ), ਲਾਲ ਚੰਦ, ਰਾਮ ਲੁਭਾਇਆ ਅਤੇ ਜੋਗਾ ਸਿੰਘ, ਸੰਦੀਪ ਸਿੰਘ, ਜਸਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਕਿਸਾਨ ਕੈਂਪ ਵਿੱਚ ਭਾਗ ਲਿਆ।