ਪਰਿਵਾਰਾਂ ਨੇ ਪੰਜਾਬ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਦੀ ਪਹਿਲ ਦੀ ਕੀਤੀ ਪ੍ਰਸ਼ੰਸਾ
ਹੁਸ਼ਿਆਰਪੁਰ, 15 ਸਤੰਬਰ: ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਲਈ ਪੰਜਾਬ ਸਰਕਾਰ ਵਲੋਂ ਅੱਜ ਚੰਗੇ ਆਚਰਣ ਵਾਲੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਕ ਘੰਟੇ ਲਈ ਉਨ੍ਹਾਂ ਦੇ ਆਪਣੇ ਪਰਿਵਾਰ ਦੇ 5 ਮੈਂਬਰਾਂ ਦੇ ਨਾਲ ਆਮ੍ਹਣੇ-ਸਾਹਮਣੇ ਗੱਲਬਾਤ ਕਰਨ ਦਾ ਮੌਕਾ ਦਿੱਤਾ ਗਿਆ। ਇਸ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਦੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੱਜ 15 ਜੇਲ੍ਹਾਂ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਵਿਚੋਂ ਜੇਲ੍ਹ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਕੁਝ ਬੰਦੀਆਂ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਉਹ ਆਪਣੇ ਪਰਿਵਾਰ ਦੇ 5 ਮੈਂਬਰਾਂ ਦੇ ਆਮਣੇ-ਸਾਹਮਣੇ ਬੈਠ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਅਭਿਆਨ ਨਾਲ ਬਾਕੀ ਕੈਦੀਆਂ ਤੇ ਹਵਾਲਾਤੀਆਂ ਦੇ ਅੰਦਰ ਵੀ ਇਹ ਜਜ਼ਬਾ ਪੈਦਾ ਹੋਵੇਗਾ ਅਤੇ ਉਹ ਆਪਣੇ ਆਚਰਣ ਨੂੰ ਸਾਫ਼ ਕਰਨ ਲਈ ਪ੍ਰੇਰਿਤ ਹੋਣਗੇ, ਤਾਂ ਜੋ ਭਵਿੱਖ ਵਿਚ ਉਹ ਵੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਆਮਣੇ-ਸਾਹਮਣੇ ਮੁਲਾਕਾਤ ਕਰ ਸਕਣ। ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਆਮ ਤੌਰ 'ਤੇ ਕੈਦੀਆਂ ਤੇ ਹਵਾਲਾਤੀਆਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਸਿਰਫ 2 ਮੈਂਬਰ ਹੀ ਮੁਲਾਕਾਤ ਕਰ ਸਕਦੇ ਸਨ, ਜਦਕਿ ਉਨ੍ਹਾਂ ਵਿਚ ਇਕ ਜਾਲੀ ਹੁੰਦੀ ਸੀ, ਜਦਕਿ ਇਸ ਦੌਰਾਨ ਹੁਣ ਉਹ ਆਪਣੇ ਪਰਿਵਾਰ ਵਾਲਿਆਂ ਸਾਹਮਣੇ ਬਿਨਾਂ ਜਾਲੀ ਦੀ ਰੁਕਾਵਟ ਦੇ ਬੈਠ ਕੇ ਮੁਲਾਕਾਤ ਕਰ ਰਹੇ ਹਨ। ਸੁਪਰਡੈਂਟ ਕੇਂਦਰੀ ਜੇਲ੍ਹ ਨੇ ਦੱਸਿਆ ਕਿ ਇਸ ਦੌਰਾਨ ਮੁਲਾਕਾਤ ਕਰਨ ਵਾਲਿਆਂ ਨੂੰ ਸਿਫਰ ਗੱਲਬਾਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ, ਨਾ ਕੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਕੋਈ ਖਾਣ-ਪੀਣ ਦੀ ਵਸਤੂ ਜਾਂ ਹੋਰ ਕੋਈ ਵਸਤੂ ਦੇਣ ਦੀ। ਉਨ੍ਹਾਂ ਕਿਹਾ ਕਿ ਮੁਲਾਕਾਤ ਦਾ ਸਮਾਂ ਸ਼ਾਮ 3 ਵਜੇ ਤੋਂ 5 ਵਜੇ ਤੱਕ ਦਾ ਰੱਖਿਆ ਗਿਆ, ਜਿਸ ਲਈ 4 ਪਰਿਵਾਰਾਂ ਨੂੰ ਇਕ-ਇਕ ਘੰਟੇ ਦੀ ਮੁਲਾਕਾਤ ਦੀ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦੌਰਾਨ ਇਸ ਮੁਲਾਕਾਤ ਲਈ ਕੈਦੀਆਂ ਅਤੇ ਹਵਾਲਾਤੀਆਂ ਵਲੋਂ ਇਕ ਪ੍ਰਾਰਥਨਾ ਪੱਤਰ ਦਿੱਤਾ ਜਾਂਦਾ ਹੈ, ਜਿਸ ਤਹਿਤ ਉਨ੍ਹਾਂ ਦੇ ਪਿਛਲੇ 6 ਮਹੀਨਿਆਂ ਦਾ ਰਿਕਾਰਡ ਚੈਕ ਕਰ ਕੇ ਦੇਖਿਆ ਜਾਂਦਾ ਹੈ, ਕਿ ਉਕਤ ਕੈਦੀਆਂ ਅਤੇ ਹਵਾਲਾਤੀਆਂ ਕੋਲ ਕੋਈ ਪ੍ਰਤੀਬੰਧਿਤ ਵਸਤੂ ਮਿਲਣ ਦਾ ਮਾਮਲਾ ਤਾਂ ਦਰਜ਼ ਨਹੀਂ ਅਤੇ ਇਸ ਦੇ ਨਾਲ-ਨਾਲ ਉਨ੍ਹਾਂ ਦਾ ਆਚਰਣ ਕਿਸ ਤਰ੍ਹਾਂ ਦਾ ਰਿਹਾ। ਸੁਪਰਡੈਂਟ ਆਜ਼ਾਦ ਨੇ ਕਿਹਾ ਕਿ ਮੁਲਾਕਾਤ ਦੌਰਾਨ ਆਏ ਲੋਕਾਂ ਦੇ ਬੈਠਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਮੌਕੇ 'ਤੇ ਮੁਲਾਕਾਤ ਕਰਨ ਆਏ ਕੈਦੀਆਂ ਅਤੇ ਹਵਾਲਾਤੀਆਂ ਦੇ ਪਰਿਵਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਦੀ ਇਹ ਪਹਿਲ ਪ੍ਰਸ਼ੰਸਾਯੋਗ ਹੈ, ਜਿਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਦਾ ਧੰਨਵਾਦ ਕੀਤਾ।