ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਂਵਾਰੀਆਂ
ਨਵਾਂਸ਼ਹਿਰ, 5 ਸਤੰਬਰ :- ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 28 ਸਤੰਬਰ ਨੂੰ ਜਨਮ ਦਿਹਾੜੇ ਮੌਕੇ ਸ਼ਰਧਾ-ਸੁਮਨ ਅਰਪਿਤ ਕਰਨ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਅਤੇ ਅਹਿਮ ਸਖਸ਼ੀਅਤਾਂ ਦੀ ਆਮਦ ਨੂੰ ਸੁਖਾਵਾਂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਆਖਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਕੌਮਾਂਤਰੀ ਅਤੇ ਰਾਸ਼ਟਰੀ ਪੱਧਰ 'ਤੇ ਸਤਿਕਾਰ ਅਤੇ ਸਨਮਾਨ ਦਿੱਤਾ ਜਾਂਦਾ ਹੋਣ ਕਾਰਨ, ਉਸ ਦਿਨ ਆਉਣ ਵਾਲੇ ਲੋਕਾਂ ਅਤੇ ਅਹਿਮ ਸਖਸ਼ੀਅਤਾਂ ਦੀ ਵੱਡੀ ਗਿਣਤੀ ਆਮਦ ਨੂੰ ਮੁੱਖ ਰੱਖਦਿਆਂ, ਆਵਾਜਾਈ ਪ੍ਰਬੰਧਨ, ਪਾਰਕਿੰਗ, ਸਮੁੱਚੇ ਪਿੰਡ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਯਾਦਗਾਰਾਂ ਦੀ ਸਾਫ਼-ਸਫ਼ਾਈ ਨੂੰ ਪਰਮ ਅਗੇਤ ਦਿੱਤੀ ਜਾਵੇ। ਇਸ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀਆਂ ਖਟਕੜ ਕਲਾਂ ਵਿਖੇ ਸਥਿਤ ਯਾਦਗਾਰਾਂ ਦੀ ਸਾਜੋ-ਸਜਾਵਟ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਡਿਪਟੀ ਕਮਿਸ਼ਨਰ ਰੰਧਾਵਾ ਨੇ ਲੋਕਾਂ ਦੀ ਸਹੂਲਤ ਲਈ ਆਰਜ਼ੀ ਪਖਾਨੇ, ਪਾਰਕਾਂ ਤੇ ਰਸਤਿਆਂ ਦੀ ਸਫ਼ਾਈ, ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨ ਲਈ ਵੀ ਆਖਿਆ। ਇਸ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ ਨੂੰ ਸਮਰਪਿਤ ਸਭਿਆਚਾਰਕ ਪ੍ਰੋਗਰਾਮ ਜਿਸ ਵਿੱਚ ਨਾਟਕ, ਦੇਸ਼ ਭਗਤੀ ਗੀਤ, ਕੋਰੀਓਗ੍ਰਾਫ਼ੀਆਂ, ਗਿੱਧਾ ਤੇ ਭੰਗੜਾ ਇਸ ਦਿਹਾੜੇ ਨੂੰ ਹੋਰ ਖੂਬਸੂਰਤ ਬਣਾਉਣਗੀਆਂ।
ਮੀਟਿੰਗ ਵਿੱਚ ਏ ਡੀ ਸੀ (ਜ) ਰਾਜੀਵ ਵਰਮਾ, ਏ ਡੀ ਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਨਾਇਬ ਤਹਿਸੀਲਦਾਰ ਬੰਗਾ ਗੁਰਪ੍ਰੀਤ ਸਿੰਘ ਤੇ ਹੋਰ ਵਿਭਾਗਾਂ ਦੇ ਮੁਖੀ ਤੇ ਪ੍ਰਤੀਨਿਧ ਮੌਜੂਦ ਸਨ।