ਹੁਸ਼ਿਆਰਪੁਰ, 27 ਸਤੰਬਰ: ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 36
ਬਹਾਦਰਪੁਰ ਵਿਚ ਕਰੀਬ 19 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ ਸੀਵਰੇਜ ਪਾਈਪ
ਲਾਈਨ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ
ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਸਾਰੇ ਵਿਕਾਸ ਦੇ
ਕੰਮ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਬਹਾਦਰਪੁਰ ਵਿਚ ਸੀਵਰੇਜ ਬਹੁਤ ਪੁਰਾਣਾ
ਹੋ ਚੁੱਕਾ ਸੀ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ
ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਨਵਾਂ ਸੀਵਰੇਜ ਪੈਣ ਨਾਲ ਉਨ੍ਹਾਂ ਦੀ ਇਹ ਮੁਸ਼ਕਲ
ਜਲਦ ਹੀ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ
ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ
ਪੂਰਨ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵਿਕਾਸ ਦੇ ਸਾਰੇ
ਰਹਿੰਦੇ ਕੰਮ ਮੁਕੰਮਲ ਕਰਵਾਏ ਜਾਣਗੇ।
ਇਸ ਮੌਕੇ ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ,
ਸ਼ਹਿਰੀ ਪ੍ਰਧਾਨ ਵਰਿੰਦਰ ਸ਼ਰਮਾ ਬਿੰਦੂ, ਕੌਂਸਲਰ ਸੁਰਿੰਦਰ ਭੱਟੀ, ਬ੍ਰਿਜ ਮੱਟੂ, ਵਿਕਾਸ
ਮੱਟੂ, ਕਮਲ ਭੱਟੀ, ਰਾਜਾ ਹੰਸ ਅਤੇ ਹੋਰ ਪਤਵੰਤੇ ਹਾਜ਼ਰ ਸਨ।