ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 23 ਸਤੰਬਰ : ਸ਼੍ਰੀਮਤੀ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰੇ ਦੌਰਾਨ ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵਲੋਂ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਕੈਦੀਆਂ ਦੀ ਸਿਹਤ ਪੱਖੋ ਜਾਣਕਾਰੀ ਲਈ ਗਈ। ਸੈਂਟਰਲ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ, ਜੇਲ੍ਹ ਵਿੱਚ ਮੌਜੂਦ ਮਹਿਲਾਵਾਂ ਕੈਦੀਆਂ / ਹਵਾਲਾਤੀਆਂ ਤੋਂ ਜਾਣਿਆ ਕਿ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ,ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਹੱਕਾਂ ਦੀ ਗੱਲ ਕੀਤੀ ਗਈ  ਅਤੇ ਜ਼ਿਲ੍ਹਾ ਕਚਹਿਰੀ ਹੁਸ਼ਿਆਰਪੁਰ ਵਿਖੇ ਲਗਾਈ ਜਾਣ ਵਾਲੀ ਮਿਤੀ 12 ਨਵੰਬਰ ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੱਤੀ ਗਈ। ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ   ਵਲੋਂ ਮਿਤੀ 12 ਨਵੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਸੁਚੇਰੇ ਢੰਗ ਨਾਲ ਨੇਪਰੇ ਚੜਾਉਣ ਲਈ ਵੱਖ—ਵੱਖ ਇੰਸੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਨ੍ਹਾਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਇਸ ਲੋਕ ਅਦਾਲਤ ਵਿੱਚ ਵੱਧ—ਤੋਂ—ਵੱਧ ਪੈਡਿੰਗ ਕੇਸਾਂ ਦਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਨਿਪਟਾਰਾ ਕਰਨ ਲਈ ਸਬੰਧਤ ਕੋਰਟ ਦੇ ਜੱਜ ਸਾਹਿਬਾਨ ਨੂੰ ਅਰਜ਼ੀ ਦਿੱਤੀ ਜਾਵੇ ਤਾਂ ਜੋ ਲੋਕ ਅਦਾਲਤ ਵਿੱਚ ਇਨ੍ਹਾਂ ਕੇਸਾਂ ਦਾ ਜਲਦ—ਤੋਂ—ਜਲਦ ਨਿਪਟਾਰਾ ਹੋ ਸਕੇ।ਕਿਉਂਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ, ਇਸ ਫੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤ ਵਿੱਚ ਲੱਗੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ ਅਤੇ ਵੱਧ—ਤੋਂ—ਵੱਧ ਲੋਕ, ਇਸ ਲੋਕ ਅਦਾਲਤ ਵਿੱਚ ਕੇਸ ਲਗਾ ਕੇ ਇਸ ਦਾ ਲਾਭ ਪ੍ਰਾਪਤ ਕਰ ਸਕਣ।
ਇਸ ਦੇ ਨਾਲ ਹੀ ਮਾਣਯੋਗ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ Observation Home, Place of safety &  Special Home ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋA Observation Home, Place of safety &  Special Home ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਗਿਆ, ਸਿਹਤ ਸਬੰਧੀ ਖਾਣ—ਪੀਣ ਦਾ ਨਿਰਖਣ ਕੀਤਾ ਗਿਆ, ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਨੂੰ ਕਿਹਾ ਗਿਆ ਅਤੇ ਉਨ੍ਹਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਗੱਲ ਕੀਤੀ ਗਈ ਅਤੇ ਇਸ ਦੇ ਨਾਲ ਹੀ ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਚੱਲ ਰਹੀਆਂ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਕੇਸਾਂ ਵਿੱਚ ਨਿਯੁਕਤ ਕੀਤੇ ਪੈਨਲ ਐਡਵੋਕੇਟਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਗਿਆ।