ਖੇਡਾਂ ਵਤਨ ਪੰਜਾਬ ਦੀਆਂ- ਜਿਲ੍ਹਾ ਪੱਧਰ ਟੂਰਨਾਂਮੈਟਾਂ ਦਾ ਦੂਜਾ ਦਿਨ
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਸ੍ਰੀ ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਸ੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਦੀ ਰਹਿਨੁਮਾਈ ਹੇਠ ਅੱਜ ਜਿਲ੍ਹਾ ਪੱਧਰ ਮੁਕਾਬਲੇ ਕਰਵਾਏ ਗਏ।
ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਐਮ.ਐਲ.ਏ ਹਲਕਾ ਉਤਰੀ ਨੇ ਖਾਲਸਾ ਕਾਲਜੀਏਟ ਸੀ:ਸੈ:ਸਕੁਲ ਵਿਖੇ ਚੱਲ ਰਹੇ ਜਿਲ੍ਹਾ ਪੱਧਰ ਟੂਰਨਾਂਮੈਂਟ ਵਿੱਚ ਮੁੱਖ ਮਹਿਮਾਨ ਵਜੋ ਸਿਰਕਤ ਕੀਤੀ। ਮੁੱਖ ਮਹਿਮਾਨ ਵੱਲੋ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਗਈ। ਇਸ ਮੌਕੇ ਉਨਾਂ ਕਿਹਾ ਕਿ ਖੇਡਾਂ ਬੱਚਿਆਂ ਦਾ ਮਾਨਸਿਕ ਵਿਕਾਸ ਕਰਦੀਆਂ ਹਨ ਅਤੇ ਬੱਚੇ ਖੇਡਾਂ ਨਾਲ ਜੁੜ ਕੇ ਆਪਣੇ ਅੰਦਰ ਆਤਮ ਵਿਸ਼ਵਾਸ਼ ਪੈਦਾ ਕਰਦੇ ਹਨ। ਉਨਾਂ ਕਿਹਾ ਕਿ ਸ: ਮਾਨ ਦੀ ਸਰਕਾਰ ਨੇ ਬਲਾਕ ਪੱਧਰ ਤੱਕ ਖੇਡਾਂ ਨੂੰ ਲਿਜਾਣ ਲਈ ਇਹ ਇਕ ਵਧੀਆ ਉਪਰਾਲਾ ਕੀਤਾ ਹੈ। ਉਨਾਂ ਕਿਹਾ ਕਿ ਇਸ ਨਾਲ ਖਿਡਾਰੀ ਆਪਣੀ ਪ੍ਰਤੀਭਾ ਦਾ ਵਿਕਾਸ ਕਰ ਸਕਦੇ ਹਨ। ਇਸ ਮੌਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਅੱਜ ਦੂਜੇ ਦਿਨ ਬਾਕਸਿੰਗ ਦੇ ਮੁਕਾਬਲੇ ਸਰਕਾਰੀ ਸੀ: ਸੈਕ: ਸਕੂਲ ਛੇਹਰਟਾ ਵਿਖੇ ਕਰਵਾਏ ਗਏ। ਇਸ ਮੌਕੇ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ। ਉਨਾਂ ਕਿਹਾ ਕਿ ਪੜ੍ਹਾਈ ਦੇ ਲਈ ਸ਼ਰੀਰ ਦਾ ਸਵਸਥ ਹੋਣਾ ਜ਼ਰੂਰੀ ਹੈ ਅਤੇ ਇਹ ਸਭ ਕੁੱਝ ਖੇਡਾਂ ਦੇ ਨਾਲ ਹੀ ਹੋ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਜਿਲ੍ਹਾ ਪੱਧਰ ਤੇ ਅੰਡਰ-14,17, 21, ਅਤੇ 21 ਤੋ 40 ਉਮਰ ਵਰਗ ਵਿੱਚ ਕੁੱਲ 21 ਗੇਮਾ (ਫੁਟਬਾਲ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਖੋਹ ਖੋਹ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗਤਕਾ, ਕਿੱਕ ਬਾਕਸਿੰਗ, ਹਾਕੀ, ਬਾਸਕਿਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਤੈਰਾਕੀ, ਬਾਕਸਿੰਗ, ਵੇਟਲਿਫਟੰਗ, ਟੇਬਲ ਟੈਨਿਸ, ਵਾਲੀਬਾਲ, ਬੈਡਮਿੰਟਨ, ਐਥਲੈਟਿਕਸ ਕਰਵਾਈਆ ਜਾ ਰਹੀਆਂ ਹਨ। 41 ਤੋ 50 ਅਤੇ 50 ਤੋ ਵੱਧ ਉਮਰ ਵਰਗ ਵਿੱਚ ਕੇਵਲ ਗੇਮ ਟੇਬਲ ਟੈਨਿਸ, ਲਾਅਨ ਟੈਨਿਸ, ਵਾਲੀਬਾਲ, ਬੈਡਮਿੰਟਲ ਅਤੇ ਐਥਲੈਟਿਕਸ ਕਰਵਾਈਆ ਜਾਣਗੀਆਂ।
ਅੱਜ ਦੇ ਨਤੀਜੇ ਇਸ ਪ੍ਰਕਾਰ ਰਹੇ। ਗੇਮ ਹੈਂਡਬਾਲ ਦਾ ਟੂਰਨਾਂਮੈਟ 14 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕਿਆਂ ਅਤੇ ਲੜਕੀਆਂ ਦਾ ਕਰਵਾਇਆ ਗਿਆ। ਲੜਕੀਆਂ ਦੇ ਮੇਚ ਵਿੱਚ ਸ:ਸ:ਸ:ਸ: ਕੋਟ ਖਾਲਸਾ ਨੇ ਪਹਿਲਾ ਅਤੇ ਸ:ਸ:ਸ: ਬਾਸਰਕੇ ਗਿੱਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ ਮੈਚ ਵਿੱਚ ਖਾਲਸਾ ਸਕੂਲ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸ: ਬਾਸਰੇ ਗਿੱਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਜੂਡੋ ਦਾ ਟੂਰਨਾਂਮੈਂਟ 14 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕੀਆਂ ਦੇ ਮੁਕਾਬਿਲਆ ਵਿੱਚ 28 ਕਿਲੋਗ੍ਰਾਮ ਵਿੱਚ ਮਾਲ ਰੋਡ ਦੀ ਰਵੀਨਾ ਨੇ ਪਹਿਲਾ ਸਥਾਨ, ਜੋਤੀ ਨੇ ਦੂਜਾ ਅਤੇ ਕੋਟ ਬਾਬਾ ਦੀਪ ਸਿੰਘ ਦੀ ਚਾਦਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 32 ਕਿਲੋਗ੍ਰਾਮ ਭਾਰ ਵਰਗ ਵਿੱਚ ਸ:ਹਾਈ :ਸਕੂਲ ਮਾਹਲ ਦੀ ਨਿਸਾ ਨੇ ਪਹਿਲਾ ਸਥਾਨ ਅਤੇ ਅਟਾਰੀ ਸਕੂਲ ਦੀ ਸੁਭਪ੍ਰੀਤ ਨੇ ਦੂਜਾ ਅਤੇ ਅਟਾਰੀ ਦੀ ਨਵਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 36 ਕਿਲੋ ਭਾਰ ਵਰਗ ਵਿੱਚ ਖਾਲਸਾ ਕਾਲਜ ਸੀ:ਸੈ:ਸਕੂਲ ਭੂਮਿਕਾ ਨੇ ਪਹਿਲਾ ਅਤੇ ਕੋਟ ਬਾਬਾ ਦੀਪ ਸਿੰਘ ਸਕੂਲ ਦੀ ਪੂਜਾ ਨੇ ਦੂਜਾ ਸਥਾਨ ਅਤੇ ਕੋਟ ਬਾਬਾ ਦੀਪ ਸਿੰਘ ਦੀ ਸਿਵਾਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੇਮ ਵਾਲੀਬਾਲ ਦਾ ਟੂਰਨਾਂਮੈਂਟ 17 ਸਾਲ ਤੋ ਘੱਟ ਉਮਰ ਵਰਗ ਲੜਕੀਆਂ ਦੇ ਮੈਚ ਵਿੱਚ ਸ:ਸ:ਸ:ਸ: ਪੁਤਲੀਘਰ ਨੇ ਪਹਿਲਾ ਅਤੇ ਪਾਰਥ ਸੀਕਰਸ ਬਿਆਸ ਨੇ ਦੂਜਾ ਅਤੇ ਸ: ਖਾਲਸਾ ਕਾਲਜ ਗਰਲਜ ਸੀ:ਸੈ:ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੇਮ ਫੁਟਬਾਲ ਦਾ ਟੂਰਨਾਂਮੈਟ 14 ਸਾਲ ਤੋ ਘੱਟ ਉਮਰ ਵਰਗ ਵਿੱਚ ਸਵਰਾਜ ਫੁੱਟਬਾਲ ਕਲੱਬ ਅਜਨਾਲਾ ਨੇ ਪਹਿਲਾ ਸਥਾਨ, ਚੰਨਣਕੇ ਸਕੂਲ ਨੇ ਦੂਜਾ ਸਥਾਨ ਅਤੇ ਭੋਰਸੀ ਰਾਜਪੂਤਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸ੍ਰੀ ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਸ੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਦੀ ਰਹਿਨੁਮਾਈ ਹੇਠ ਅੱਜ ਜਿਲ੍ਹਾ ਪੱਧਰ ਮੁਕਾਬਲੇ ਕਰਵਾਏ ਗਏ।