ਏ.ਡੀ.ਸੀ. ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਹੁਸ਼ਿਆਰਪੁਰ, 17 ਸਤੰਬਰ: 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਜ ਲਾਜਵੰਤੀ ਸਟੇਡੀਅਮ ਕੰਪਲੈਕਸ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਨੇ ਸ਼ਿਰਕਤ ਕਰਕੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਖੇਡਾਂ ਵਿਚ ਆਪਣਾ ਸਥਾਨ ਬਣਾਉਣ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਰਹਿਣਗੇ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਖੇਡਾਂ ਵਿਚ ਹੋਰ ਅੱਗੇ ਵੱਧਣ ਲਈ ਪੇ੍ਰਰਿਤ ਕੀਤਾ। ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਇਕ ਇਸ ਤਰ੍ਹਾਂ ਦਾ ਮੰਚ ਮੁਹੱਈਆ ਕਰਵਾਇਆ ਗਿਆ ਹੈ, ਜਿਸ ਰਾਹੀਂ ਉਹ ਆਪਣੇ ਆਪ ਨੂੰ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਦਿੱਤੇ ਹਨ ਅਤੇ ਉਸੀ ਲੜੀ ਨੂੰ ਬਰਕਰਾਰ ਰੱਖਣ ਅਤੇ ਹੋਰ ਅੱਗੇ ਵਧਾਉਣ ਵਿਚ 'ਖੇਡਾਂ ਵਤਨ ਪੰਜਾਬ ਦੀਆਂ' ਖੇਡ ਮੁਕਾਬਲੇ ਕਾਫ਼ੀ ਸਹਾਇਕ ਸਾਬਿਤ ਹੋਣਗੇ। ਇਸ ਦੌਰਾਨ ਬਾਕਸਿੰਗ, ਵਾਲੀਬਾਲ ਤੇ ਬਾਸਕਿਟਬਾਲ ਦੇ ਵੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਵੱਖ-ਵੱਖ ਖੇਡਾਂ ਦੇ ਕੋਚ ਵੀ ਮੌਜੂਦ ਸਨ।
ਅੱਜ ਦੇ ਬੈਡਮਿੰਟਨ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਡਰ-21 ਬੈਡਮਿੰਟਨ ਲੜਕਿਆਂ ਦੇ ਸਿੰਗਲ ਮੁਕਾਬਲਿਆਂ ਵਿਚ ਰੰਜਨ, ਸਿਮਰਨ, ਸੁਰਿਆ ਪ੍ਰਤਾਪ, ਨਿਖਿਲ ਮਹੰਤ, ਮਰਦੁਲ ਠਾਕੁਰ, ਰਿਭਵ ਮਹੇਸ਼ਵਰੀ ਜੇਤੂ ਰਹੇ ਜਦਕਿ ਲੜਕੀਆਂ ਦੇ ਮੁਕਾਬਲੇ ਵਿਚ ਤਾਨਿਆ, ਕ੍ਰਿਤਿਕਾ ਸ਼ਰਮਾ, ਨਿਸ਼ੂ, ਦੀਆ ਤੇ ਹਰਮਨਜੋਤ ਕੌਰ ਬੈਂਸ ਜੇਤੂ ਰਹੀ। ਲੜਕਿਆਂ ਦੇ ਡਬਲ ਮੁਕਾਬਲੇ ਵਿਚ ਮੋਨੂ ਕੁਮਾਰ ਤੇ ਨਿਖਿਲ ਮਹੰਤ ਅਤੇ ਸਿਮਰਨ ਤੇ ਹਰਮਨ ਜੇਤੂ ਰਹੇ, ਜਦਕਿ ਲੜਕੀਆਂ ਵਿਚ ਕ੍ਰਿਤਿਕਾ ਸ਼ਰਮਾ ਤੇ ਤਾਨਿਆ, ਨਿਸ਼ੁ ਤੇ ਦੀਆ, ਈਸ਼ਾ ਧੀਮਾਨ ਤੇ ਜਗਜੀਤ ਕੌਰ ਜੇਤੂ ਰ