ਵਿਦਿਆਰਥੀ ਖੇਡਾਂ ਵਿਚ ਭਾਗ ਲੈ ਕੇ ਹੀ ਕਰ ਸਕਦੇ ਹਨ ਆਪਣਾ ਵਿਕਾਸ
ਅੰਮ੍ਰਿਤਸਰ 22 ਸਤੰਬਰ : ਅੱਜ ਜਿਲ੍ਹਾ ਪੱਧਰ ਟੂਰਨਾਂਮੈਟ ਦਾ ਸਮਾਪਤੀ ਸਮਾਰੋਹ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਹੈ। ਇਸ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਮੁੱਖ ਮਹਿਮਾਨ ਵਜੋ ਸ਼ਿਕਰਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ। ਸ੍ਰੀ ਸੂਦਨ ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ। ਸ੍ਰੀ ਸੂਦਨ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਹੀ ਹਰੇਕ ਵਿਅਕਤੀ ਦੇ ਜੀਵਨ ਵਿਚ ਅਨੁਸਾਸ਼ਨ ਨੂੰ ਪੈਦਾ ਕਰਦੀਆਂ ਹਨ ਅਤੇ ਖੇਡਾਂ ਨਾਲ ਹੀ ਵਿਅਕਤੀ ਆਪਣਾ ਮਾਨਸਿਕ ਵਿਕਾਸ ਕਰ ਸਕਦਾ ਹੈ। ਉਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਮੁੱਖ ਉਦੇਸ਼ ਹਰੇਕ ਵਿਅਕਤੀ ਨੂੰ ਖੇਡਾਂ ਨਾਲ ਜੋੜਨਾ ਹੈ, ਤਾਂ ਜੋ ਅੱਗੇ ਚਲ ਕੇ ਆਪਣੀ ਮੰਜਿਲ ਤੱਕ ਪਹੁੰਚ ਸਕਣ। ਸ੍ਰੀ ਸੂਦਨ ਨੇ ਕਿਹਾ ਕਿ ਸਰਕਾਰ ਵਲੋਂ ਓਲੰਪਿਕ ਖੇਡਾਂ ਵਿਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਸਰਕਾਰੀ ਨੌਕਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਿਡਾਰੀ ਜਿੱਥੇ ਦੇਸ਼ ਲਈ ਖੇਡਦੇ ਹਨ, ਉਥੇ ਉਹ ਆਪਣਾ ਵੀ ਵਿਕਾਸ ਕਰਦੇ ਹਨ। ਸ੍ਰੀ ਸੂਦਨ ਨੇ ਦੱਸਿਆ ਕਿ ਜਿਲ੍ਹਾ ਪੱਧਰ ਟੂਰਨਾਂਮੈਂਟ ਵਿੱਚ ਲਗਭਗ 150 ਆਫੀਸੀਅਲਜ ਵੱਲੋ ਡਿਊਟੀ ਨਿਭਾਈ ਗਈ ਅਤੇ ਫੁੱਟਬਾਲ, ਹੈਂਡਬਾਲ, ਖੋਹ ਖੋਹ, ਲਾਅਨ ਟੈਨਿਸ, ਗੱਤਕਾ, ਬਾਸਕਿਟਬਾਲ, ਵਾਲੀਬਾਲ, ਐਥਲੈਟਿਕਸ, ਵੇਟ ਲਿਫਟਿੰਗ ਦੇ ਲਗਭਗ 1350 ਖਿਡਾਰੀਆਂ ਨੇ ਭਾਗ ਲਿਆ। ਸ੍ਰੀ ਸੂਦਨ ਵਲੋਂ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ। ਜਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਨੇ ਦੱਸਿਆ ਕਿ ਇਸ ਟੂਰਨਾਂਮੈਟ ਦੇ ਆਖਰੀ ਦਿੱਨ ਫੁਟਬਾਲ ਦੇ 21 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕਿਆਂ ਦਾ ਫਾਈਲ ਮੈਚ ਖਾਲਸਾ ਕਾਲਜ ਅਤੇ ਨੌਸ਼ਹਿਰਾ ਵਿਚਕਾਰ ਕਰਵਾਇਆ ਗਿਆ। ਜਿਸ ਵਿੱਚ ਨੌਸ਼ਹਿਰਾ ਦੀ ਟੀਮ ਨੇ ਖਾਲਸਾ ਕਾਲਜ /ਨੂੰ 1-0 ਦੇ ਅੰਤਰ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਅਤੇ ਬੰਡਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੇਮ ਬਾਸਕਿਟਬਾਲ ਦੇ 21 ਸਾਲ ਤੋ ਘੱਟ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਸਪਰਿੰਗ ਡੇਲ ਸ:ਸ:ਸਕੂਲ ਦੀ ਟੀਮ ਨੇ ਪਹਿਲਾ ਸਥਾਨ, ਸੀਨੀਅਰ ਸਟਡੀ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਦਿੱਲੀ ਪਬਲਿਕ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 21 ਸਾਲ ਤੋ ਘੱਟ ਉਮਰ ਵਰਗ ਵਿੱਚ ਲੜਕਿਆਂ ਦੇ ਮੁਕਾਬਲਿਆਂ ਵਿੱਚ ਸ:ਕੰ:ਸ:ਸੀ:ਸੈ:ਸਕੂਲ ਮਾਲ ਰੋਡ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਜਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਲ੍ਹਾ ਪੱਧਰ ਵਿੱਚ ਅੰਡਰ-14,17, 21, ਅਤੇ 21 ਤੋ 40 ਉਮਰ ਵਰਗ ਵਿੱਚ ਕੁੱਲ 21 ਗੇਮਾ (ਫੁਟਬਾਲ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਖੋਹ ਖੋਹ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗਤਕਾ, ਕਿੱਕ ਬਾਕਸਿੰਗ, ਹਾਕੀ, ਬਾਸਕਿਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਤੈਰਾਕੀ, ਬਾਕਸਿੰਗ, ਵੇਟਲਿਫਟੰਗ, ਟੇਬਲ ਟੈਨਿਸ, ਵਾਲੀਬਾਲ, ਬੈਡਮਿੰਟਨ, ਐਥਲੈਟਿਕਸ (ਵੈਨਿਯੂ ਨਾਲ ਨੱਥੀ ਹੈ) ਕਰਵਾਈਆ ਗਈਆਂ । 41 ਤੋ 50 ਅਤੇ 50 ਤੋ ਵੱਧ ਉਮਰ ਵਰਗ ਵਿੱਚ ਕੇਵਲ ਗੇਮ ਟੇਬਲ ਟੈਨਿਸ, ਲਾਅਨ ਟੈਨਿਸ, ਵਾਲੀਬਾਲ, ਬੈਡਮਿੰਟਨ ਅਤੇ ਐਥਲੈਟਿਕਸ ਗੇਮਾਂ ਕਰਵਾਈਆ ਗਈਆਂ। ਸੈਕਰਡ ਹਾਰਡ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਖਾਲਸਾ ਕਲੱਬ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸਮਾਰੋਹ ਵਿੱਚ ਗੱਤਕੇ ਅਤੇ ਗਿੱਧੇ ਦੀ ਟੀਮਾਂ ਵੱਲੋਂ ਮਨਮੋਹਕ ਪੇਸ਼ਕਾਰੀ ਕੀਤੀ ਗਈ। ਇਸ ਇਨਾਮ ਵੰਡ ਸਮਾਰੋਹ ਵਿੱਚ ਫੁੱਟਬਾਲ, ਹੈਂਡਬਾਲ, ਖੋਹ ਖੋਹ, ਲਾਅਨ ਟੈਨਿਸ, ਗੱਤਕਾ, ਬਾਸਕਿਟਬਾਲ, ਵਾਲੀਬਾਲ, ਐਥਲੈਟਿਕਸ, ਵੇਟ ਲਿਫਟਿੰਗ ਦੇ ਲਗਭਗ 1350 ਖਿਡਾਰੀਆਂ ਨੇ ਭਾਗ ਲਿਆ। ਉਕਤ ਗੇਮਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋ ਟ੍ਰਾਫੀਆਂ ਵੰਡੀਆਂ ਗਈਆਂ ਅਤੇ ਉਹਨਾਂ ਨੇ ਖਿਡਾਰੀਆਂ ਨੂੰ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ।