ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਾਜਵੰਤੀ ਸਪੋਰਟਸ ਕੰਪਲੈਕਸ 'ਚ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 12 ਸਤੰਬਰ: ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲਾਜਵੰਤੀ ਸਪੋਰਟਸ ਕੰਪਲੈਕਸ ਹੁਸ਼ਿਆਰਪੁਰ ਦੇ ਇਨਡੋਰ ਹਾਲ ਵਿਚ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਦੇ ਹੋਏ ਖਿਡਾਰੀਆਂ ਨੂੰ ਉਨ੍ਹਾਂ ਦੇ ਰੌਸ਼ਨ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਅਕਤੀਤਵ ਵਿਕਾਸ ਵਿਚ ਖੇਡਾਂ ਦੀ ਅਹਿਮ ਭੂਮਿਕਾ ਹੈ, ਜੋ ਕਿ ਨੌਜਵਾਨਾਂ ਦੀ ਸ਼ਖਸੀਅਤ ਨੂੰ ਨਿਖਾਰਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਖੇਡਾਂ ਵਿਚ ਆਪਣਾ ਵੱਖਰਾ ਮੁਕਾਮ ਹਾਸਲ ਕਰਕੇ ਦੇਸ਼ ਨੂੰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਖਿਡਾਰੀ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜੋ ਉਪਰਾਲਾ ਕੀਤਾ ਗਿਆ ਹੈ, ਆਉਣ ਵਾਲੇ ਸਮੇਂ ਵਿਚ ਹਾਂ ਪੱਖੀ ਨਤੀਜੇ ਸਾਹਮਣੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ, ਜੋ ਕਿ ਉਨ੍ਹਾਂ ਦੇ ਭਵਿੱਖ ਨੂੰ ਆਕਾਸ਼ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗਾ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਜਿਥੇ ਉਨ੍ਹਾਂ ਦਾ ਹੌਂਸਲਾ ਵਧਾਇਆ, ਉਥੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਂਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਵਰਿੰਦਰ ਸ਼ਰਮਾ ਬਿੰਦੂ, ਗੰਗਾ ਪ੍ਰਸ਼ਾਦ, ਇੰਦਰਜੀਤ ਸਿੰਘ, ਮਨੋਜ ਦੱਤਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।