ਡੀ ਸੀ ਅਤੇ ਖਰੀਦ ਏਜੰਸੀਆਂ ਨਾਲ ਖਰੀਦ ਕਾਰਜਾਂ ਦੀ ਸਮੀਖਿਆ
ਨਵਾਂਸ਼ਹਿਰ, 4 ਅਕਤੂਬਰ : ਮਾਰਕਫੈਡ ਦੇ ਐਮ ਡੀ ਰਾਮਬੀਰ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜਲ੍ਹਿੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੁੱਲ 1731 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹ ਅੱਜ ਜ਼ਿਲ੍ਹੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ। ਡੀ ਐਫ ਐਸ ਸੀ ਰੇਨੂੰ ਬਾਲਾ ਵਰਮਾ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੀ ਤਰ੍ਹਾਂ 3.81 ਲੱਖ ਮੀਟਰਕ ਟਨ ਝੋਨੇ ਦੀ ਆਮਦ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੁੱਲ 49 ਚੌਲ ਮਿੱਲਾਂ ਵਿੱਚੋਂ 44 ਮਿਲਿੰਗ ਲਈ ਅਲਾਟ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਜ਼ਿਲ੍ਹੇ ਨੂੰ ਬਾਰਦਾਨੇ ਦੀਆਂ ਲੋੜੀਂਦੀਆਂ 88 ਫੀਸਦੀ ਗੰਢਾਂ ਮਿਲ ਚੁੱਕੀਆਂ ਹਨ ਅਤੇ ਬਾਕੀ ਸਟਾਕ ਵੀ ਜਲਦੀ ਹੀ ਮਿਲ ਜਾਵੇਗਾ। ਮਾਰਕਫੈਡ ਦੇ ਪ੍ਰਬਧੰਕ ਨਿਰਦੇਸ਼ਕ ਨੇ ਅੱਗੇ ਕਿਹਾ ਕਿ ਕਿਉਂ ਜੋ ਸੂਬਾ ਸਰਕਾਰ ਨੇ ਖਰੀਦੇ ਗਏ ਅਨਾਜ ਨੂੰ ਸਬੰਧਤ ਮੰਜ਼ਿਲ (ਰਾਈਸ ਮਿੱਲ) ਤੱਕ ਪਹੁੰਚਾਉਣ ਵਿਚ ਪਾਰਦਰਸ਼ਤਾ ਲਿਆਉਣ ਲਈ ਇੱਕ ਔਨਲਾਈਨ ਗੇਟ ਵੇਅ ਪਾਸ ਪ੍ਰਣਾਲੀ ਸ਼ੁਰੂ ਕੀਤੀ ਹੈ, ਇਸ ਲਈ ਪੋਰਟਲ 'ਤੇ ਹਰੇਕ ਉਸ ਵਾਹਨ ਦਾ ਵੇਰਵਾ ਅਪਲੋਡ ਕਰਨਾ ਹੋਵੇਗਾ, ਜਿਸ ਨੂੰ ਢੋਆ ਢੁਆਈ ਦਾ ਕੰਮ ਦਿੱਤਾ ਗਿਆ ਹੈ।
ਐਮ ਡੀ ਰਾਮਬੀਰ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਦੂਜੇ ਰਾਜਾਂ ਤੋਂ ਲਿਆਂਦੇ ਝੋਨੇ ਦੀ ਬੋਗਸ ਬਿਲਿੰਗ ਜਾਂ ਗੈਰ-ਕਾਨੂੰਨੀ ਰੀ-ਸਾਈਕਲਿੰਗ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਐਂਟਰੀਆਂ ਅਤੇ ਮੰਡੀਆਂ ਦੀ ਚੈਕਿੰਗ ਲਈ ਬਣਾਏ ਗਏ ਉਡਣ ਦਸਤੇ ਪੂਰੀ ਤਰ੍ਹਾਂ ਮੁਸਤੈਦ ਰਹਿਣ। ਦਾਣਾ ਮੰਡੀ ਨਵਾਂਸ਼ਹਿਰ ਵਿਖੇ, ਉਨ੍ਹਾਂ ਨੇ ਝੋਨੇ ਦੀਆਂ ਕੁਝ ਢੇਰੀਆਂ ਦੀ ਨਮੀ ਦੀ ਜਾਂਚ ਕੀਤੀ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਇਹ ਜਾਂਚ ਕਰਦੇ ਰਹਿਣ ਲਈ ਚੌਕਸ ਰਹਿਣ ਲਈ ਕਿਹਾ ਕਿ ਮੰਡੀ ਵਿੱਚ ਆਉਣ ਵਾਲੀ ਜਿਣਸ ਨਿਰਧਾਰਤ ਮਾਪਦੰਡਾਂ ਵਿੱਚ ਆਉਂਦੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਸਿਰਫ਼ ਸੁੱਕੀ ਫ਼ਸਲ ਦਾ ਆਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਅਤੇ ਐਫ.ਸੀ.ਆਈ. ਦੁਆਰਾ ਨਿਰਧਾਰਤ ਸਖਤ ਮਾਪਦੰਡਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਭੀੜ ਜਾਂ ਥਾਂ ਦੀ ਕਮੀ ਵਰਗੀ ਸਥਿਤੀ ਪੈਦਾ ਨਾ ਹੋਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਦੀ ਨਿਗਰਾਨੀ ਲਈ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਖਰੀਦ ਏਜੰਸੀਆਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਖਰੀਦ 'ਤੇ ਤਸੱਲੀ ਪ੍ਰਗਟਾਈ ਅਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਐਫ.ਸੀ.ਆਈ ਅਤੇ ਭਾਰਤ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਝੋਨੇ ਦੀ ਖਰੀਦ 'ਤੇ ਧਿਆਨ ਦੇਣ।
ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਐਨ.ਪੀ.ਐਸ.ਰੰਧਾਵਾ ਵੱਲੋਂ ਝੋਨੇ ਦੀ ਸੁਚੱਜੀ ਖਰੀਦ ਲਈ ਜਲ੍ਹਿੇ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਤੋਂ ਜਾਣੂ ਕਰਵਾਇਆ ਗਿਆ।
ਦਾਣਾ ਮੰਡੀ ਦੇ ਦੌਰੇ ਦੌਰਾਨ ਐਸ ਡੀ ਐਮ ਨਵਾਂਸ਼ਹਿਰ ਮੇਜਰ ਸ਼ਿਵਰਾਜ ਸਿੰਘ ਬੱਲ, ਡੀ ਐਫ ਐਸ ਸੀ ਰੇਨੂੰ ਬਾਲਾ ਵਰਮਾ, ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ ਤੇ ਹੋਰ ਅਧਿਕਾਰੀ ਮੌਜੂਦ ਸਨ।