ਮੇਅਰ ਨੇ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 21 ਅਕਤੂਬਰ: ਮੇਅਰ ਨਗਰ ਨਿਗਮ ਸ਼੍ਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੂਰੇ ਸੂਬੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਜਾ ਚੁੱਕੀ ਹੈ, ਇਸ ਲਈ ਸ਼ਹਿਰ ਵਾਸੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ। ਮੇਅਰ ਨੇ ਦੱਸਿਆ ਕਿ ਜੇਕਰ ਕੋਈ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਜਾਂ ਵਿਕਰੀ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਬਣਦੀ ਕਾਰਵਾਈ ਤੇ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 100 ਗ੍ਰਾਮ ਸਾਮਾਨ ਜ਼ਬਤ ਹੋਣ 'ਤੇ 2000 ਰੁਪਏ, 101 ਗ੍ਰਾਮ ਤੋਂ 501 ਗ੍ਰਾਮ ਸਾਮਾਨ ਜ਼ਬਤ ਹੋਣ 'ਤੇ 3000 ਰੁਪਏ, 501 ਗ੍ਰਾਮ ਤੋਂ 1 ਕਿਲੋ ਸਮਾਨ ਜ਼ਬਤ ਹੋਣ 'ਤੇ 10,000 ਰੁਪਏ ਅਤੇ 5 ਕਿਲੋ ਤੋਂ ਵੱਧ ਸਾਮਾਨ ਜ਼ਬਤ ਹੋਣ 'ਤੇ 20,000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਸ਼੍ਰੀ ਸੁਰਿੰਦਰ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਤੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਹਮੇਸ਼ਾ ਹੀ ਕੱਪੜੇ ਤੇ ਜੂਟ ਦੇ ਬਣੇ ਥੈਲਿਆਂ ਦੀ ਵਰਤੋਂ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਪੂਰਨ ਤੌਰ 'ਤੇ ਬੰਦ ਕਰਨ।