ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਪਿੰਡ ਲੰਗੜੋਆ ਵਿਖੇ ਜਾਗਰੂਕਤਾ ਕੈਂਪ
ਨਵਾਂਸ਼ਹਿਰ, 7 ਅਕਤੂਬਰ : ਇੱਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 3 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀਂ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 2.5 ਕਿਲੋ ਪੋਟਾਸ਼ ਅਤੇ 12 ਕਿਲੋ ਸਲਫਰ ਦਾ ਨੁਕਸਾਨ ਕਰ ਬੈਠਦੇ ਹਾਂ।ਇਹ ਪ੍ਰਗਟਾਵਾ ਖੇਤੀ ਮਾਹਿਰਾਂ ਨੇ ਅੱਜ ਲਾਗਲੇ ਪਿੰਡ ਲੰਗੜੋਆ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ, ਜ਼ਮੀਨ 'ਚ ਮਿਲਾ ਕੇ ਕਣਕ ਦੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਲਾਏ ਕੈਂਪ ਦੌਰਾਨ ਕੀਤਾ। ਕੈਂਪ 'ਚ ਪੁੱਜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀ ਬਿਜਾਈ ਬਿਨਾਂ ਵਹਾਏ ਜੀਰੋ ਟਿਲ ਡਰਿੱਲ ਸੁਪਰ ਸੀਡਰ ਜਾਂ ਹੈਪੀ ਸੀਡਰ ਅਤੇ ਸਮਾਰਟ ਸੀਡਰ ਨਾਲ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਅਤੇ ਮਿੱਤਰ ਕੀੜੀਆਂ ਦੀ ਗਿਣਤੀ ਵੱਧਣ ਕਾਰਨ ਫ਼ਸਲ 'ਤੇ ਕੀੜੇ-ਮਕੌੜਿਆ ਦਾ ਹਮਲਾ ਵੀ ਘੱਟ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਬਲਾਕ ਨਵਾਂਸ਼ਹਿਰ ਵਿੱਚ 12 ਬੇਲਰ ਉਪਲੱਬਧ ਹਨ, ਜਿਨ੍ਹਾਂ ਦੀ ਵਰਤੋਂ ਨਾਲ ਗੰਢਾਂ ਵੀ ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਇਨਪੁੱਟਸ ਜਿਵੇਂ ਕਿ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਲੈਣ ਸਮੇਂ ਡੀਲਰਾਂ ਤੋਂ ਬਿੱਲ ਜ਼ਰੂਰ ਲਿਆ ਜਾਵੇ। ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਣਕ ਦੀ ਫਸਲ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਾਲਾਂ ਅਤੇ ਤੇਲ ਬੀਜ ਦੀ ਕਾਸ਼ਤ ਹੇਠਾਂ ਰਕਬਾ ਵਧਾਉਣ ਲਈ ਵੀ ਤਕਨੀਕੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਸਪਰੇਅ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਦੀਨਨਾਸ਼ਕ, ਉੱਲੀਨਾਸ਼ਕ ਅਤੇ ਕੀਟਨਾਸ਼ਕ ਦਵਾਇਆਂ ਦਾ ਸਪਰੇਅ ਕਰਨ ਸਮੇਂ ਸਹੀ ਕਿਸਮ ਦੀ ਨੌਜ਼ਲ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਜਿਵੇਂ ਕਿ, ਕੀੜੇਮਾਰ ਦਵਾਈਆਂ ਵਾਸਤੇ ਕੋਨ ਟਾਈਪ, ਨਦੀਨ ਨਾਸ਼ਕਾਂ ਵਾਸਤੇ ਫਲੱਡ ਜੈੱਟ ਅਤੇ ਫਲੈਟ ਫੈਨ ਵਰਤਣੀ ਚਾਹੀਦੀ ਹੈ। ਡਾ. ਨੀਨਾ ਕੰਵਰ, ਡੀ.ਪੀ.ਡੀ ਆਤਮਾ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਅਤੇ ਸੈਂਪਲ ਲੈਣ ਦੇ ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਮਿੱਟੀ ਪਰਖ ਦੇ ਅਧਾਰ 'ਤੇ ਹੀ ਖਾਦਾਂ ਪਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇ ਕਿਸਾਨਾਂ ਨੇ ਹਾੜ੍ਹੀ ਦੀ ਫਸਲ ਨੂੰ ਸ਼ਿਫਾਰਿਸ ਅਨੁਸਾਰ ਡੀ.ਏ.ਪੀ ਖਾਦ ਪਾਈ ਹੈ ਤਾਂ ਸਾਉਣੀ ਦੀ ਫ਼ਸਲ ਨੂੰ ਪਾਉਣ ਦੀ ਜਰੂਰਤ ਨਹੀਂ ਹੈ। ਇਸ ਮੌਕੇ ਸ੍ਰੀ ਸਰਬਜੀਤ ਸਿੰਘ, (ਏ.ਐਸ.ਆਈ), ਕੁਲਜਿੰਦਰ ਕੁਮਾਰ (ਏ.ਟੀ.ਐਮ), ਜਸਵਿੰਦਰ ਕੌਰ (ਏ.ਟੀ.ਐਮ), ਲਾਲ ਚੰਦ, ਸ਼ਿਗਾਰਾ ਰਾਮ, ਰਾਮ ਲੁਭਾਇਆ ਅਤੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਕਿਸਾਨ ਕੈਂਪ ਵਿੱਚ ਭਾਗ ਲਿਆ।