ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਵਾਂਸ਼ਹਿਰ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਮਹਾਨ ਗੁਰਮਤਿ ਸਮਾਰੋਹ ਪ੍ਰਾਰੰਭ

ਪਹਿਲੇ ਦਿਨ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਕਥਾ ਵਾਚਕਾਂ ਨੇ ਰਸਭਿੰਨਾ ਕਥਾ ਕੀਰਤਨ ਕਰਕੇ ਹਜ਼ਾਰਾਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ
ਨਵਾਂਸ਼ਹਿਰ, 16 ਅਕਤੂਬਰ : - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਗੁਰੂ ਕੀ ਰਸੋਈ ( ਰਜਿ.) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਵਾਂ ਸ਼ਹਿਰ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਮਹਾਨ ਗੁਰਮਤਿ ਸਮਾਰੋਹ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪ੍ਰਾਰੰਭ ਕੀਤਾ ਗਿਆ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸ੍ਰੀ ਗੁਰੂ ਅੰਗਦ ਨਗਰ ਗੁਰਦੁਆਰਾ ਸਾਹਿਬ ਤੋਂ ਬੈਂਡ-ਵਾਜਿਆਂ ਅਤੇ ਗੱਤਕਾ ਪਾਰਟੀਆਂ ਦੇ ਨਜ਼ਾਰਿਆਂ ਨਾਲ ਸਨਮਾਨ ਸਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿੱਚ ਲਿਆਂਦੀ ਗਈ। ਸਮਾਗਮ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠਾਂ ਨਾਲ ਕੀਤੀ ਗਈ। ਇਸ ਤੋਂ ਉਪਰੰਤ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਮਨਦੀਪ ਸਿੰਘ ਜੀ ਮਾਤਾ ਕੌਲਾਂ ਜੀ ਭਲਾਈ ਕੇਂਦਰ ਅੰਮ੍ਰਿਤਸਰ ਅਤੇ ਭਾਈ ਵਰਿੰਦਰ ਸਿੰਘ ਕੰਗ ਲੁਧਿਆਣਾ ਵਾਲਿਆਂ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਭਾਈ ਸਰਬਜੀਤ ਸਿੰਘ ਜੀ ਲੁਧਿਆਣਾ ਵਾਲਿਆਂ ਅਤੇ ਗਿਆਨੀ ਜਸਵੰਤ ਸਿੰਘ ਪਰਵਾਨਾ ਜੀ ਪੰਥ ਪ੍ਰਸਿੱਧ ਕਥਾ ਵਾਚਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਹੋਰ ਸਿੱਖ ਇਤਿਹਾਸ ਨਾਲ ਸਾਂਝ ਪੁਆਈ। ਇਸ ਮੌਕੇ ਜ਼ਿਲ੍ਹੇ ਭਰ ਤੋਂ ਆਏ ਨੁਮਾਇੰਦਿਆਂ ਵਿੱਚ ਸ. ਬਰਜਿੰਦਰ ਸਿੰਘ ਹੁਸੈਨਪੁਰ, ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਸੁਰਜੀਤ ਸਿੰਘ, ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਕੌਂਸਲਰ ਪਰਮ ਸਿੰਘ ਖਾਲਸਾ, ਸੁਖਦੇਵ ਸਿੰਘ ਮਾਨ ਰਾਹੋਂ, ਰਵਿੰਦਰ ਸਿੰਘ ਆਈ.ਟੀ.ਓ. ਚੱਕਦਾਨਾ, ਸਰਬਜੀਤ ਸਿੰਘ ਮਝੂਰ, ਰਸ਼ਪਾਲ ਸਿੰਘ ਜੱਬੋਵਾਲ, ਅਜੀਤ ਸਿੰਘ ਸਰਪੰਚ ਬਰਨਾਲਾ, ਗੁਰਤੇਗ ਸਿੰਘ ਹਿਆਲਾ, ਅਮਰਜੀਤ ਸਿੰਘ ਜੀਂਦੋਵਾਲ, ਗੁਰਸਿਮਰਪ੍ਰੀਤ ਸਿੰਘ, ਜਗਦੀਪ ਸਿੰਘ ਮਾਣੇਵਾਲ, ਸਰਬਜੀਤ ਸਿੰਘ ਸੁੱਜੋਂ, ਪਰਮਿੰਦਰ ਸਿੰਘ ਸੁੱਧਾ ਮਾਜਰਾ, ਮੱਖਣ ਸਿੰਘ ਸੁੱਧਾ ਮਾਜਰਾ, ਨਰੇਸ਼ ਸਿੰਘ ਕੰਗਣਾ ਬੇਟ, ਸੁਰਿੰਦਰ ਸਿੰਘ ਸੋਇਤਾ, ਨਰਿੰਦਰ ਸਿੰਘ ਭਾਰਟਾ, ਕੁਲਵੰਤ ਸਿੰਘ ਖੈਰੜ ਅੱਛਰਵਾਲ, ਤਰਲੋਚਨ ਸਿੰਘ ਰਾਹੋਂ, ਦਿਲਬਾਗ ਸਿੰਘ ਰਾਹੋਂ, ਤਰਲੋਚਨ ਸਿੰਘ ਖਟਕੜ ਕਲਾਂ, ਮਹਿੰਦਰ ਸਿੰਘ ਜਾਫਰਪੁਰ, ਸਤਵੀਰ ਸਿੰਘ ਗੋਨੀ, ਸੁਖਵੰਤ ਸਿੰਘ, ਮਨਜੀਤ ਸਿੰਘ ਰਾਹੋਂ, ਸੁਖਵਿੰਦਰ ਸਿੰਘ ਗੋਬਿੰਦਪੁਰ, ਦਲਜੀਤ ਸਿੰਘ ਕਰੀਹਾ ਅਤੇ ਬਲਦੀਪ ਸਿੰਘ ਕਾਜਮਪੁਰ ਤੋਂ ਇਲਾਵਾ ਅਮਰੀਕ ਸਿੰਘ ਗੁਰੂ ਕੀ ਰਸੋਈ, ਮਹਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਟਾਹਲੀ ਸਾਹਿਬ, ਰਾਜਵਿੰਦਰ ਸਿੰਘ , ਉੱਤਮ ਸਿੰਘ ਸੇਠੀ, ਬਲਵੰਤ ਸਿੰਘ ਸੋਇਤਾ, ਦੀਦਾਰ ਸਿੰਘ ਡੀ.ਐੱਸ.ਪੀ., ਜਗਜੀਤ ਸਿੰਘ ਬਾਟਾ, ਗੁਰਪਿੰਦਰ ਸਿੰਘ ਜਗਦੀਪ ਸਿੰਘ, ਜਗਜੀਤ ਸਿੰਘ, ਕੁਲਜੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਸੈਣੀ, ਪਰਮਿੰਦਰ ਸਿੰਘ ਮੈਨੇਜਰ, ਜੋਗਾ ਸਿੰਘ, ਇੰਦਰਜੀਤ ਸਿੰਘ ਬਾਹੜਾ, ਨਵਦੀਪ ਸਿੰਘ, ਰਮਣੀਕ ਸਿੰਘ, ਰਣਜੀਤ ਸਿੰਘ, ਹਕੀਕਤ ਸਿੰਘ, ਬਖਸ਼ੀਸ਼ ਸਿੰਘ, ਇੰਦਰਜੀਤ ਸ਼ਰਮਾ, ਗਿਆਨ ਚੰਦ, ਕੁਲਜੀਤ ਸਿੰਘ, ਜਸਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਸੁਸਾਇਟੀ ਮੈਂਬਰ ਬੀਬੀਆਂ ਸ਼ਾਮਲ ਸਨ। ਸਮਾਗਮ ਦੇ ਅਖੀਰ ਵਿੱਚ ਸੁਸਾਇਟੀ ਦੇ ਸਰਪ੍ਰਸਤ ਭਾਈ ਸਰਬਜੀਤ ਸਿੰਘ ਜੀ ਲੁਧਿਆਣਾ ਵਾਲਿਆਂ ਅਤੇ ਮੁੱਖ ਸੇਵਾਦਾਰ ਸ. ਸੁਰਜੀਤ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਸੁਸਾਇਟੀ ਨੂੰ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ।