ਅੰਤਰ-ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਅਤੇ ਕੀਰਤਨੀ ਜਥਿਆਂ ਨੇ ਅੰਮ੍ਰਿਤਮਈ ਬਾਣੀ ਦੀ ਲਾਈ ਛਹਿਬਰ
ਨਵਾਂਸ਼ਹਿਰ, 18 ਅਕਤੂਬਰ : - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਗੁਰੂ ਕੀ ਰਸੋਈ ( ਰਜਿ.) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜੇ.ਐੱਸ.ਐੱਫ.ਐੱਚ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਮਹਾਨ ਗੁਰਮਤਿ ਸਮਾਗਮ ਸਫਲਤਾ ਪੂਰਵਕ ਸੰਪੰਨ ਹੋਇਆ। ਇਸ ਗੁਰਮਤਿ ਸਮਾਗਮ ਵਿੱਚ ਜ਼ਿਲ੍ਹੇ ਭਰ ਤੋਂ ਇਲਾਵਾ ਹੋਰ ਦੂਰ-ਦੁਰੇਡੇ ਦੇ ਇਲਾਕਿਆਂ ਤੋਂ ਹਜ਼ਾਰਾਂ ਸੰਗਤਾਂ ਨੇ ਸੁਸਾਇਟੀ ਵਲੋਂ ਉਚੇਚੇ ਤੌਰ 'ਤੇ ਕੀਤੇ ਗਏ ਬੱਸਾਂ ਦੇ ਸੁਚਾਰੂ ਪ੍ਰਬੰਧਾਂ ਅਤੇ ਟਰੈਕਟਰ-ਟਰਾਲੀਆਂ ਰਾਹੀਂ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਾਜ਼ਰੀਆਂ ਲਵਾਈਆਂ। ਇਸ ਮੌਕੇ ਅੰਤਰ-ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰਚਿਤ ਬਾਣੀ 'ਜਪੁਜੀ ਸਾਹਿਬ' ਅਤੇ ਹੋਰ ਬਾਣੀਆਂ ਦੀ ਵਿਆਖਿਆ ਕਰਦਿਆਂ ਸਚਿਆਰਾ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ। ਭਾਈ ਪਿੰਦਰਪਾਲ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਵਲੋਂ ਜਪੁਜੀ ਸਾਹਿਬ ਵਿੱਚ 'ਅੰਮ੍ਰਿਤ ਵੇਲਾ ਸੱਚ ਨਾਓਂ, ਵਡਿਆਈ ਵੀਚਾਰ', ਸਮੇਂ ਸਬੰਧੀ ਪ੍ਰਚਾਰੇ ਗਏ 'ਅੰਮ੍ਰਿਤ ਵੇਲੇ' ਦੀ ਵਿਸ਼ੇਸ਼ ਮਹੱਤਤਾ ਹੈ, ਇਸ ਲਈ ਗੁਰਮੁਖਾਂ ਵਾਲਾ ਸਚਿਆਰਾ ਜੀਵਨ ਜਿਊਣ ਲਈ 'ਅੰਮ੍ਰਿਤ ਵੇਲੇ' ਉੱਠਣਾ ਅਤੇ ਰੋਜ਼ਾਨਾ ਨਿੱਤਨੇਮ ਕਰਨਾ ਹਰ ਗੁਰਸਿੱਖ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਅਤੇ ਦੂਜੀ ਪਾਤਸ਼ਾਹੀ ਵਲੋਂ ਸ਼ੁਰੂ ਕੀਤੀ ਗਈ ਪੰਜਾਬੀ ਬੋਲੀ ਅਤੇ ਗੁਰਮੁਖੀ ਲਿਪੀ ਨੂੰ ਵਿਸਾਰ ਕੇ ਅੱਜ ਅਸੀਂ ਕੁਰਾਹੇ ਪੈਂਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅਸੀਂ 'ਊੜੇ ਅਤੇ ਜੂੜੇ' ਨੂੰ ਭੁੱਲ ਜਾਵਾਂਗੇ, ਤਾਂ ਗੁਰਬਾਣੀ ਨਾਲ ਨਹੀਂ ਜੁੜ ਪਾਵਾਂਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਕੋਹਾਂ ਦੂਰ ਹੋ ਜਾਵਾਂਗੇ, ਇਸ ਲਈ ਆਪਣੇ ਬੱਚਿਆਂ ਵਿੱਚ ਪੰਜਾਬੀ ਬੋਲੀ ਪ੍ਰਤੀ ਮੋਹ-ਪਿਆਰ ਪੈਦਾ ਕਰੋ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੋ । ਇਸ ਤੋਂ ਉਪਰੰਤ ਭਾਈ ਸਤਨਾਮ ਸਿੰਘ ਕੁਹਾਰਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਸੁਹਾਣਾ ਖੰਨੇ ਵਾਲਿਆਂ ਅਤੇ ਭਾਈ ਜੋਗਾ ਸਿੰਘ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕੇਸਗੜ੍ਹ ਸਾਹਿਬ ਤੋਂ ਆਏ ਪੰਜ ਪਿਆਰਿਆਂ ਨੇ ਅੰਮ੍ਰਿਤ ਸੰਚਾਰ ਦੌਰਾਨ 31 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ। ਸਮਾਗਮ ਵਿੱਚ ਪ੍ਰਸਿੱਧ ਸਮਾਜ ਸੇਵੀ ਸ. ਬਰਜਿੰਦਰ ਸਿੰਘ ਹੁਸੈਨਪੁਰ, ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਵਾਸੀ ਪੰਜਾਬੀ ਸ.ਤਰਲੋਚਨ ਸਿੰਘ ਦੁਪਾਲਪੁਰੀ, ਕੌਂਸਲਰ ਪਰਮ ਸਿੰਘ ਖਾਲਸਾ, ਅਮਰੀਕ ਸਿੰਘ ਗੁਰੂ ਕੀ ਰਸੋਈ, ਮਹਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਟਾਹਲੀ ਸਾਹਿਬ, ਰਾਜਵਿੰਦਰ ਸਿੰਘ , ਉੱਤਮ ਸਿੰਘ ਸੇਠੀ, ਬਲਵੰਤ ਸਿੰਘ ਸੋਇਤਾ, ਦੀਦਾਰ ਸਿੰਘ ਡੀ.ਐੱਸ.ਪੀ., ਜਗਜੀਤ ਸਿੰਘ ਬਾਟਾ, ਗੁਰਪਿੰਦਰ ਸਿੰਘ ਜਗਦੀਪ ਸਿੰਘ, ਮੈਨੇਜਰ ਜਗਜੀਤ ਸਿੰਘ, ਕੁਲਜੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਸੈਣੀ, ਪਰਮਿੰਦਰ ਸਿੰਘ ਮੈਨੇਜਰ, ਜੋਗਾ ਸਿੰਘ, ਇੰਦਰਜੀਤ ਸਿੰਘ ਬਾਹੜਾ, ਨਵਦੀਪ ਸਿੰਘ, ਰਮਣੀਕ ਸਿੰਘ, ਰਣਜੀਤ ਸਿੰਘ, ਹਕੀਕਤ ਸਿੰਘ, ਬਖਸ਼ੀਸ਼ ਸਿੰਘ, ਇੰਦਰਜੀਤ ਸ਼ਰਮਾ, ਗਿਆਨ ਚੰਦ, ਕੁਲਜੀਤ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਮਾਨ ਰਾਹੋਂ, ਰਵਿੰਦਰ ਸਿੰਘ ਆਈ.ਟੀ.ਓ. ਚੱਕਦਾਨਾ, ਸਰਬਜੀਤ ਸਿੰਘ ਮਝੂਰ, ਰਸ਼ਪਾਲ ਸਿੰਘ ਜੱਬੋਵਾਲ, ਅਜੀਤ ਸਿੰਘ ਸਰਪੰਚ ਬਰਨਾਲਾ, ਗੁਰਤੇਗ ਸਿੰਘ ਹਿਆਲਾ, ਅਮਰਜੀਤ ਸਿੰਘ ਜੀਂਦੋਵਾਲ, ਗੁਰਸਿਮਰਪ੍ਰੀਤ ਸਿੰਘ, ਜਗਦੀਪ ਸਿੰਘ ਮਾਣੇਵਾਲ, ਸਰਬਜੀਤ ਸਿੰਘ ਸੁੱਜੋਂ, ਸੁਖਵੰਤ ਸਿੰਘ ਚੀਮਾ, ਹਰਭਜਨ ਸਿੰਘ ਰਾਏ, ਹਰਮੇਲ ਸਿੰਘ ਦਿਆਲ , ਸੁਰਿੰਦਰ ਸਿੰਘ ਸੋਇਤਾ, ਨਰਿੰਦਰ ਸਿੰਘ ਭਾਰਟਾ, ਕੁਲਵੰਤ ਸਿੰਘ ਖੈਰੜ ਅੱਛਰਵਾਲ, ਤਰਲੋਚਨ ਸਿੰਘ ਰਾਹੋਂ, ਦਿਲਬਾਗ ਸਿੰਘ ਰਾਹੋਂ, ਮਹਿੰਦਰ ਸਿੰਘ ਜਾਫਰਪੁਰ, ਸਤਵੀਰ ਸਿੰਘ ਗੋਨੀ, ਸੁਖਵੰਤ ਸਿੰਘ, ਮਨਜੀਤ ਸਿੰਘ ਰਾਹੋਂ, ਸੁਖਵਿੰਦਰ ਸਿੰਘ ਗੋਬਿੰਦਪੁਰ, ਦਲਜੀਤ ਸਿੰਘ ਕਰੀਹਾ ਅਤੇ ਬਲਦੀਪ ਸਿੰਘ ਕਾਜਮਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਸੁਸਾਇਟੀ ਮੈਂਬਰ ਬੀਬੀਆਂ ਸ਼ਾਮਲ ਸਨ। ਸਮਾਗਮ ਦੇ ਅਖੀਰ ਵਿੱਚ ਸੁਸਾਇਟੀ ਦੇ ਸਰਪ੍ਰਸਤ ਭਾਈ ਸਰਬਜੀਤ ਸਿੰਘ ਜੀ ਲੁਧਿਆਣਾ ਵਾਲਿਆਂ ਅਤੇ ਮੁੱਖ ਸੇਵਾਦਾਰ ਸ. ਸੁਰਜੀਤ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਅਤੇ ਕੀਰਤਨੀ ਜਥਿਆਂ, ਸਮੂਹ ਸੰਗਤਾਂ, ਬੱਸਾਂ ਲਈ ਯੋਗਦਾਨ ਦੇਣ ਵਾਲੇ ਸਮੂਹ ਸਕੂਲ ਪ੍ਰਬੰਧਕਾਂ, ਗੁਰੂ ਕੇ ਲੰਗਰਾਂ ਅਤੇ ਹੋਰ ਪ੍ਰਬੰਧਾਂ ਲਈ ਯੋਗਦਾਨ ਦੇਣ ਵਾਲੀਆਂ ਸਮੂਹ ਸੰਸਥਾਵਾਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਸੇਵਾ ਤਰਲੋਚਨ ਸਿੰਘ ਖਟਕੜ ਕਲਾਂ ਨੇ ਬਾਖੂਬੀ ਨਿਭਾਈ। ਇਸ ਮੌਕੇ ਸੁਸਾਇਟੀ ਵਲੋਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਫੋਟੋ ਕੈਪਸ਼ਨ- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਗੁਰੂ ਕੀ ਰਸੋਈ ( ਰਜਿ.) ਵਲੋਂ ਨਵਾਂ ਸ਼ਹਿਰ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਕੀਰਤਨੀ ਜਥੇ, ਭਾਈ ਪਿੰਦਰਪਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਸਮਾਗਮ ਵਿੱਚ ਸ਼ਾਮਲ ਸੰਗਤਾਂ ਦਾ ਠਾਠਾਂ ਮਾਰਦਾ ਦ੍ਰਿਸ਼।