ਜ਼ਿਲ੍ਹੇ ਦੀਆਂ ਮੰਡੀਆਂ ’ਚ ਸ਼ਨੀਵਾਰ ਸ਼ਾਮ ਤੱਕ 61204 ਮੀਟਿ੍ਰਕ ਟਨ ਝੋਨੇ ਦੀ ਖਰੀਦ

114 ਕਰੋੜ ਰੁਪਏ ਦੀ ਅਦਾਇਗੀ ਹੋਈ
ਨਵਾਂਸ਼ਹਿਰ, 15 ਅਕਤੂਬਰ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਚੱਲ ਰਹੀ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਸ਼ਨੀਵਾਰ ਸ਼ਾਮ ਤੱਕ 61212 ਮੀਟਿ੍ਰਕ ਟਨ ਝੋਨੇ ਦੀ ਆਮ ਦਰਜ ਕੀਤੀ ਗਈ, ਜਿਸ ਵਿੱਚੋਂ 61204 ਮੀਟਿ੍ਰਕ ਟਨ ਦੀ ਖਰੀਦ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੇ ਦੱਸਿਆ ਕਿ ਮੰਡੀਆਂ 'ਚੋਂ ਕੀਤੀ ਗਈ ਖਰੀਦ 'ਚੋਂ ਹੁਣ ਤੱਕ 50 ਫ਼ੀਸਦੀ ਤੋਂ ਜ਼ਿਆਦਾ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ 33823 ਮੀਟਿ੍ਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉੁਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 30 ਮੰਡੀਆਂ 'ਚ ਚੱਲ ਰਹੇ ਸੀਜ਼ਨ ਨੂੰ ਨਿਰੰਤਰ ਤੇ ਮੁਸ਼ਕਿਲ ਰਹਿਤ ਬਣਾਉਣ ਲਈ ਸਾਰੇ ਪ੍ਰਬੰਧ ਪਹਿਲਾਂ ਉਲੀਕੇ ਮੁਤਾਬਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ 114.07 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੇਨੂੰ ਬਾਲਾ ਵਰਮਾ ਅਨੁਸਾਰ ਏਜੰਸੀ ਵਾਰ ਖਰੀਦ ਅੰਕੜਿਆਂ ਮੁਤਾਬਕ ਪਨਗ੍ਰੇਨ ਨੇ 22454 ਮੀਟਿ੍ਰਕ ਟਨ, ਮਾਰਕਫ਼ੈਡ ਨੇ 15566 ਮੀਟਿ੍ਰਕ ਟਨ, ਪਨਸਪ ਨੇ 18060 ਮੀਟਿ੍ਰਕ ਟਨ, ਪੰਜਾਬ ਵੇਅਰਹਾਊਸ ਨੇ 4142 ਮੀਟਿ੍ਰਕ ਟਨ, ਐਫ ਸੀ ਆਈ ਨੇ 495 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 487 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ।